ਚੀਨੀ ਟੈਲੀਕਾਮ ਕੰਪਨੀ ਹੁਆਵੇਈ ਤੇ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ

ਹੁਆਵੇਈ ਨੇ ਇਹ ਵੀ ਭਰੋਸਾ ਦਿੱਤਾ ਹੈ, ਕਿ ਉਹ ਭਾਰਤੀ ਕਾਨੂੰਨਾਂ ਦੇ ਮੁਤਾਬਕ ਚੱਲ ਰਹੀ ਕਿਸੇ ਵੀ ਜਾਂਚ ਵਿੱਚ ਪੂਰਾ ਸਹਿਯੋਗ ਕਰੇਗੀ।
ਚੀਨੀ ਟੈਲੀਕਾਮ ਕੰਪਨੀ ਹੁਆਵੇਈ ਤੇ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ

ਭਾਰਤੀ ਇਨਕਮ ਟੈਕਸ ਵਿਭਾਗ ਨੇ ਭਾਰਤ 'ਚ ਚੀਨੀ ਟੈਲੀਕਾਮ ਕੰਪਨੀ ਹੁਆਵੇਈ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਨੇ ਟੈਕਸ ਚੋਰੀ ਦੀ ਜਾਂਚ ਦੇ ਹਿੱਸੇ ਵਜੋਂ ਇਹ ਕਾਰਵਾਈ ਕੀਤੀ ਹੈ।

ਇਕ ਰਿਪੋਰਟ ਮੁਤਾਬਕ ਇਹ ਛਾਪੇ ਦਿੱਲੀ, ਗੁਰੂਗ੍ਰਾਮ ਅਤੇ ਬੈਂਗਲੁਰੂ ਵਿਚ ਕੰਪਨੀ ਦੇ ਆਫ਼ਿਸ ਵਿਚ ਮਾਰੇ ਗਏ। ਇਸ ਦੇ ਨਾਲ ਹੀ ਰਿਪੋਰਟ ਮੁਤਾਬਕ ਚੀਨੀ ਟੈਲੀਕਾਮ ਕੰਪਨੀ ਹੁਆਵੇਈ ਨੇ ਵੀ ਆਪਣੇ ਦਫ਼ਤਰਾਂ 'ਚ ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਦੇ ਆਉਣ ਦੀ ਪੁਸ਼ਟੀ ਕੀਤੀ ਹੈ।

ਅਧਿਕਾਰਤ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਆਪਣੀ ਰਿਪੋਰਟ 'ਚ ਕਿਹਾ ਕਿ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਹੁਆਵੇਈ ਦੇ ਭਾਰਤੀ ਕਾਰੋਬਾਰਾਂ ਅਤੇ ਵਿਦੇਸ਼ੀ ਲੈਣ-ਦੇਣ ਤੇ ਕਥਿਤ ਟੈਕਸ ਚੋਰੀ ਦੇ ਦੋਸ਼ਾਂ ਦੀ ਜਾਂਚ ਕੀਤੀ। ਅਧਿਕਾਰੀਆਂ ਨੇ ਜਾਂਚ ਅਧੀਨ ਵਿੱਤੀ ਦਸਤਾਵੇਜ਼ਾਂ ਦੀ ਜਾਂਚ ਕੀਤੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਕੁਝ ਦਸਤਾਵੇਜ਼ ਅਤੇ ਹੋਰ ਸਬੂਤ ਵੀ ਜ਼ਬਤ ਕੀਤੇ ਗਏ ਹਨ।

ਇਸ ਦੇ ਨਾਲ ਹੀ ਇਕ ਰਿਪੋਰਟ ਦੇ ਅਨੁਸਾਰ, ਚੀਨੀ ਟੈਲੀਕਾਮ ਕੰਪਨੀ ਹੁਆਵੇਈ ਨੇ ਕਿਹਾ ਕਿ ਉਸਨੂੰ ਆਮਦਨ ਕਰ ਵਿਭਾਗ ਦੀ ਟੀਮ ਦੇ ਦਫਤਰਾਂ ਵਿੱਚ ਪਹੁੰਚਣ ਅਤੇ ਉਸਦੇ ਕੁਝ ਕਰਮਚਾਰੀਆਂ ਨਾਲ ਉਨ੍ਹਾਂ ਦੀ ਮੀਟਿੰਗ ਦੀ ਸੂਚਨਾ ਦਿੱਤੀ ਗਈ ਹੈ। ਹੁਆਵੇਈ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਸਨੂੰ ਭਰੋਸਾ ਹੈ ਕਿ ਭਾਰਤ ਵਿੱਚ ਉਸਦੇ ਸੰਚਾਲਨ ਸਾਰੇ ਕਾਨੂੰਨਾਂ ਦੀ ਪਾਲਣਾ ਵਿੱਚ ਹਨ।

ਭਾਰਤ ਵਿੱਚ ਕੰਪਨੀ ਦਾ ਕੰਮਕਾਜ ਕਾਨੂੰਨ ਮੁਤਾਬਕ ਚੱਲ ਰਿਹਾ ਹੈ।ਹੁਆਵੇਈ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਆਮਦਨ ਕਰ ਵਿਭਾਗ ਦੁਆਰਾ ਕੀਤੀ ਗਈ ਕਾਰਵਾਈ ਬਾਰੇ ਹੋਰ ਜਾਣਕਾਰੀ ਲਈ ਸਬੰਧਤ ਸਰਕਾਰੀ ਵਿਭਾਗਾਂ ਨਾਲ ਸੰਪਰਕ ਕਰੇਗਾ। ਹੁਆਵੇਈ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਉਹ ਭਾਰਤੀ ਕਾਨੂੰਨਾਂ ਦੇ ਮੁਤਾਬਕ ਚੱਲ ਰਹੀ ਕਿਸੇ ਵੀ ਜਾਂਚ ਵਿੱਚ ਪੂਰਾ ਸਹਿਯੋਗ ਕਰੇਗੀ।

ਇਹ ਕਾਨੂੰਨ ਦੀ ਬਣਦੀ ਪ੍ਰਕਿਰਿਆ ਦੀ ਵੀ ਪਾਲਣਾ ਕਰੇਗਾ। ਧਿਆਨ ਰਹੇ ਕਿ ਕੇਂਦਰ ਸਰਕਾਰ ਨੇ ਹੁਆਵੇਈ ਨੂੰ ਦੇਸ਼ 'ਚ 5ਜੀ ਸੇਵਾਵਾਂ ਦੇ ਟਰਾਇਲ ਤੋਂ ਬਾਹਰ ਰੱਖਿਆ ਹੈ। ਇਨਕਮ ਟੈਕਸ ਵਿਭਾਗ ਨੇ ਪਿਛਲੇ ਸਾਲ Xiaomi ਅਤੇ Oppo ਵਰਗੀਆਂ ਚੀਨੀ ਕੰਪਨੀਆਂ ਦੇ ਖਿਲਾਫ ਵੀ ਜਾਂਚ ਕੀਤੀ ਸੀ।

Related Stories

No stories found.
logo
Punjab Today
www.punjabtoday.com