ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਕਾਰ ਹਾਦਸੇ ਚ ਮੌਤ

ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਮੁੰਬਈ ਨੇੜੇ ਸੜਕ ਹਾਦਸੇ 'ਚ ਮੌਤ ਹੋ ਗਈ ਹੈ।
ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਕਾਰ ਹਾਦਸੇ ਚ ਮੌਤ

ਉਦਯੋਗਪਤੀ ਸਾਇਰਸ ਮਿਸਤਰੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਮੁੰਬਈ ਨੇੜੇ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਖਬਰਾਂ ਮੁਤਾਬਕ ਇਹ ਘਟਨਾ ਮੁੰਬਈ ਦੇ ਨੇੜੇ ਪਾਲਘਰ ਦੀ ਹੈ। ਘਟਨਾ ਸਮੇਂ ਉਸ ਦੀ ਕਾਰ ਦੀ ਰਫਤਾਰ ਬਹੁਤ ਤੇਜ਼ ਸੀ, ਜਿਸ ਤੋਂ ਬਾਅਦ ਉਸ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਗੱਡੀ ਨੂੰ ਇੱਕ ਔਰਤ ਚਲਾ ਰਹੀ ਸੀ ਅਤੇ ਉਸ ਸਮੇਂ ਗੱਡੀ ਵਿੱਚ ਚਾਰ ਲੋਕ ਸਵਾਰ ਸਨ।

Related Stories

No stories found.
logo
Punjab Today
www.punjabtoday.com