ਭਾਰਤ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਤੇਲ ਅਤੇ ਡੀਜ਼ਲ ਦੀਆ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ । ਜਿਸਦੇ ਕਾਰਨ ਘਰੇਲੂ ਇਸਤੇਮਾਲ ਦੀਆ ਸਾਰੀਆਂ ਚੀਜ਼ਾਂ ਬਹੁਤ ਮਹਿੰਗੀਆਂ ਹੋ ਗਈਆਂ ਹਨ। ਮਹਿੰਗਾਈ ਦੀ ਸਭ ਤੋਂ ਜ਼ਿਆਦਾ ਮਾਰ ਮੱਧਮ ਵਰਗ ਤੇ ਪਈ ਹੈ । ਆਮ ਬੰਦੇ ਦਾ ਘਰ ਦਾ ਖਰਚਾ ਚਲਾਉਣਾ ਵੀ ਮੁਸ਼ਕਿਲ ਹੋ ਗਿਆ ਹੈ। ਦਿੱਲੀ 'ਚ ਪੈਟਰੋਲ ਦੀ ਕੀਮਤ 103.97 ਰੁਪਏ ਜਦਕਿ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 109.98 ਰੁਪਏ ਅਤੇ ਡੀਜ਼ਲ ਦੀ ਕੀਮਤ 94.14 ਰੁਪਏ ਪ੍ਰਤੀ ਲੀਟਰ ਹੈ।
ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਸੱਤਵੇਂ ਦਿਨ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪਿਛਲੇ ਹਫਤੇ ਡੀਜ਼ਲ ਦੀ ਕੀਮਤ 11 ਤੋਂ 13 ਰੁਪਏ ਅਤੇ ਪੈਟਰੋਲ ਦੀ ਕੀਮਤ 7 ਤੋਂ 8 ਰੁਪਏ ਤੱਕ ਘਟੀ ਸੀ। ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਾ ਹੋਣ ਕਾਰਨ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਤੋਂ ਪਹਿਲਾ ਪਿੱਛਲੇ ਹਫਤੇ ਆਮ ਆਦਮੀ ਨੂੰ ਰਾਹਤ ਦਿੰਦੇ ਹੋਏ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਕੀਤੀ ਗਈ ਸੀ ।
ਇਸ ਤੋਂ ਪਹਿਲਾਂ ਕਈ ਰਾਜਾਂ ਵਿੱਚ ਡੀਜ਼ਲ ਦੀ ਕੀਮਤ 100 ਰੁਪਏ ਤੋਂ ਉੱਪਰ ਪਹੁੰਚ ਗਈ ਸੀ। ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਆਮ ਆਦਮੀ ਦੀ ਆਮਦਨ 'ਤੇ ਪੈ ਰਿਹਾ ਹੈ। ਜਿਕਰਯੋਗ ਹੈ, ਕਿ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਇਨ੍ਹਾਂ ਮਾਪਦੰਡਾਂ ਦੇ ਆਧਾਰ 'ਤੇ ਤੇਲ ਕੰਪਨੀਆਂ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੇ ਰੇਟ ਤੈਅ ਕਰਨ ਦਾ ਕੰਮ ਕਰਦੀਆਂ ਹਨ। ਡੀਲਰ ਉਹ ਲੋਕ ਹਨ ਜੋ ਪੈਟਰੋਲ ਪੰਪ ਚਲਾ ਰਹੇ ਹਨ। ਉਹ ਟੈਕਸ ਅਤੇ ਆਪਣੇ ਮਾਰਜਿਨ ਨੂੰ ਜੋੜਨ ਤੋਂ ਬਾਅਦ ਖਪਤਕਾਰਾਂ ਨੂੰ ਖੁਦਰਾ ਕੀਮਤਾਂ 'ਤੇ ਪੈਟਰੋਲ ਵੇਚਦੇ ਹਨ। ਇਸ ਕੀਮਤ ਨੂੰ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਿੱਚ ਵੀ ਜੋੜਿਆ ਜਾਂਦਾ ਹੈ।