ਕੋਰੋਨਾ ਤੋਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਵਧਿਆ ਦਾਖਲਾ

ਕਰੋਨਾ ਕਾਲ ਤੋਂ ਬਾਅਦ ਸਰਕਾਰੀ ਸਕੂਲਾਂ 'ਚ ਦਾਖਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।
ਕੋਰੋਨਾ ਤੋਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਵਧਿਆ ਦਾਖਲਾ

ਪੰਜਾਬ ਦੇ ਸਰਕਾਰੀ ਸਕੂਲ ਪਿਛਲੇ ਕੁਝ ਸਾਲਾਂ ਤੋਂ ਵਿਦਿਆਰਥੀਆਂ ਦੀ ਗਿਣਤੀ 'ਚ ਗਿਰਾਵਟ ਦੇਖ ਰਹੇ ਸਨ। ਪਰ ਕਰੋਨਾ ਕਾਲ ਤੋਂ ਬਾਅਦ ਸਰਕਾਰੀ ਸਕੂਲਾਂ 'ਚ ਦਾਖਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਪਿਛਲੇ ਚਾਰ ਸਾਲਾਂ 'ਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 6.09 ਲੱਖ ਵਿਦਿਆਰਥੀਆਂ ਨੇ ਦਾਖਲਾ ਲਿਆ ਹੈ। ਇਸਦੇ ਨਾਲ ਹੀ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਗਿਣਤੀ 23.82 ਲੱਖ ਤੋਂ ਵਧ ਕੇ 29.91 ਲੱਖ ਹੋ ਗਈ ਹੈ।

ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਤੋਂ ਇਲਾਵਾ,ਕੋਵਿਡ -19 ਮਹਾਂਮਾਰੀ ਦੇ ਦੌਰਾਨ ਨੌਕਰੀਆਂ ਦੇ ਨੁਕਸਾਨ ਅਤੇ ਤਨਖਾਹਾਂ ਵਿੱਚ ਕਟੌਤੀ ਕਾਰਨ ਵਿੱਤੀ ਸੰਕਟ ਨੇ ਵੀ ਵੱਡੀ ਗਿਣਤੀ ਵਿੱਚ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਭੇਜਣ ਲਈ ਮਜਬੂਰ ਕੀਤਾ।

ਇਹ ਸਭ ਪੰਜਾਬ ਦੇ ਸਿੱਖਿਆ ਵਿਭਾਗ ਦੇ ਪਿਛਲੇ ਚਾਰ ਸਾਲਾਂ ਤੋਂ ਕੀਤੇ ਗਏ ਯਤਨਾਂ ਸਦਕਾ ਵੀ ਸੰਭਵ ਹੋਇਆ ਹੈ। ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਜੋ ਕਿ 2017-18 ਦੇ ਅਕਾਦਮਿਕ ਸੈਸ਼ਨ ਵਿੱਚ ਵਿਭਾਗ ਵਿੱਚ ਸ਼ਾਮਲ ਹੋਏ ਹਨ, ਨੇ ਘਰ-ਘਰ ਦਾਖਲਾ ਮੁਹਿੰਮ ਚਲਾਈ ਸੀ ਅਤੇ ਉਹਨਾਂ ਨੇ ਖੁਦ ਵੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨਾਲ ਘਰ-ਘਰ ਜਾ ਕੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਸੀ। ਹਾਲਾਂਕਿ, ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪਿਛਲੇ ਇੱਕ ਦਹਾਕੇ ਵਿੱਚ ਕੁੱਲ 638 ਸਕੂਲ ਬੰਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਅਕਾਲੀ-ਭਾਜਪਾ ਦੇ ਕਾਰਜਕਾਲ ਵਿੱਚ 443 ਅਤੇ ਕਾਂਗਰਸ ਦੇ ਕਾਰਜਕਾਲ ਦੌਰਾਨ 195 ਸਕੂਲ ਬੰਦ ਹੋਏ ਸਨ। ਰਾਜ ਵਿੱਚ ਇਸ ਸਮੇਂ ਕੁੱਲ 17,167 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚ 12,831 ਪ੍ਰਾਇਮਰੀ, 2,648 ਮਿਡਲ ਅਤੇ 1,688 ਹਾਈ ਸਕੂਲ ਹਨ।

Related Stories

No stories found.
logo
Punjab Today
www.punjabtoday.com