ਪੰਜਾਬ ਦੇ ਸਰਕਾਰੀ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ UGC ਦਾ 7ਵਾਂ ਪੇ ਸਕੇਲ

ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। UGC ਦਾ 7ਵਾਂ ਤਨਖਾਹ ਕਮਿਸ਼ਨ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਲਾਗੂ ਕੀਤਾ ਗਿਆ ਹੈ। ਇਹ ਲਾਭ 1 ਅਕਤੂਬਰ 2022 ਤੋਂ ਮਿਲੇਗਾ।
ਪੰਜਾਬ ਦੇ ਸਰਕਾਰੀ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ UGC ਦਾ 7ਵਾਂ ਪੇ ਸਕੇਲ

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕ ਦਿਵਸ ਦਾ ਮੇਰੇ ਲਈ ਖਾਸ ਮਹੱਤਵ ਹੈ। ਮੈਂ ਖੁਦ ਇੱਕ ਅਧਿਆਪਕ ਦਾ ਪੁੱਤਰ ਹਾਂ। ਮੈਂ ਆਪਣੇ ਪਿਤਾ ਜੀ ਦੇ ਮਾਰਗਦਰਸ਼ਨ ਵਿੱਚ ਆਪਣੀ ਜ਼ਿੰਦਗੀ ਵਿੱਚ ਬਹੁਤ ਕੁਝ ਸਿੱਖਿਆ ਹੈ। ਮਾਪਿਆਂ ਤੋਂ ਬਾਅਦ, ਬੱਚੇ ਦੇ ਜੀਵਨ ਵਿੱਚ ਸਭ ਤੋਂ ਮਹੱਤਵਪੂਰਨ ਭੂਮਿਕਾ ਅਧਿਆਪਕ ਦੀ ਹੁੰਦੀ ਹੈ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਵੀ ਦਿੱਤੀ।

ਉਹਨਾਂ ਨੇ ਕਿਹਾ ਕਿ ਅੱਜ ਟੀਚਰਸ ਡੇ ਦੇ ਮੌਕੇ ਤੇ UGC ਦਾ 7ਵਾਂ ਤਨਖਾਹ ਕਮਿਸ਼ਨ ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਅਤੇ ਸਕੂਲਾਂ ਵਿੱਚ ਲਾਗੂ ਕੀਤਾ ਗਿਆ ਹੈ। ਇਹ ਲਾਭ 1 ਅਕਤੂਬਰ 2022 ਤੋਂ ਉਪਲਬਧ ਹੋਵੇਗਾ। ਇਹ ਅਧਿਆਪਕਾਂ ਦੀ ਚਿਰੋਕਣੀ ਮੰਗ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਗੈਸਟ ਫੈਕਲਟੀ ਅਧਿਆਪਕਾਂ ਦੀ ਭਰਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਜਿਸ ਦਾ ਨੋਟੀਫਿਕੇਸ਼ਨ ਜਲਦੀ ਹੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਾਲਜਾਂ ਵਿੱਚ 18 ਤੋਂ 20 ਸਾਲਾਂ ਤੋਂ ਪੜ੍ਹਾ ਰਹੇ ਗੈਸਟ ਫੈਕਲਟੀ ਅਧਿਆਪਕਾਂ ਦੇ ਭੱਤੇ ਵਿੱਚ ਵੀ ਮਾਣਯੋਗ ਵਾਧਾ ਕੀਤਾ ਗਿਆ ਹੈ।

ਮੰਤਰੀ ਮੰਡਲ ਨੇ 10 ਸਾਲ ਦੀ ਸੇਵਾ ਠੇਕੇ 'ਤੇ ਪੂਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਸਿਫ਼ਾਰਸ਼ ਵੀ ਕੀਤੀ ਹੈ।

Related Stories

No stories found.
logo
Punjab Today
www.punjabtoday.com