
ਅਨੁਸ਼ਕਾ ਸ਼ਰਮਾ ਦੀ ਖੂਬਸੂਰਤੀ ਅਤੇ ਅਦਾਕਾਰੀ ਦੇ ਲੱਖਾਂ ਫੈਨਜ਼ ਹਨ, ਜੋ ਉਨ੍ਹਾਂ ਦੀ ਇਕ ਝਲਕ ਪਾਉਣ ਨੂੰ ਵੀ ਤਰਸਦੇ ਹਨ। ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਅਨੁਸ਼ਕਾ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਚੱਕਦਾ ਐਕਸਪ੍ਰੈੱਸ' ਨੂੰ ਲੈ ਕੇ ਚਰਚਾ 'ਚ ਹੈ। ਅਨੁਸ਼ਕਾ ਜਲਦ ਹੀ ਫਿਲਮ 'ਚੱਕਦਾ ਐਕਸਪ੍ਰੈਸ' 'ਚ ਭਾਰਤੀ ਕ੍ਰਿਕਟਰ ਦੀ ਭੂਮਿਕਾ 'ਚ ਨਜ਼ਰ ਆਵੇਗੀ।
ਇਸ ਫਿਲਮ 'ਚ ਉਹ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਗੇਂਦਬਾਜ਼ ਝੂਲਨ ਗੋਸਵਾਮੀ ਦੀ ਬਾਇਓਪਿਕ 'ਚ ਨਜ਼ਰ ਆਵੇਗੀ। ਅਤੇ ਕੁਝ ਦਿਨ ਪਹਿਲਾਂ, ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਆਪਣੇ ਵਿਆਹ ਦੀ ਵਰ੍ਹੇਗੰਢ 'ਤੇ ਛੁੱਟੀਆਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ। ਅਨੁਸ਼ਕਾ ਨੇ ਬੇਟੀ ਵਾਮਿਕਾ ਦੀ ਫੋਟੋ ਵੀ ਸ਼ੇਅਰ ਕੀਤੀ ਪਰ ਬੇਟੀ ਦਾ ਚਿਹਰਾ ਲੁਕਾਇਆ। ਹੁਣ ਅਨੁਸ਼ਕਾ ਸ਼ਰਮਾ ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਹਾਵੀ ਹੋ ਗਈ ਹੈ, ਪਰ ਇਸ ਵਾਰ ਉਹ ਕਾਫੀ ਗੁੱਸੇ 'ਚ ਨਜ਼ਰ ਆਈ ਹੈ।
ਬਾਲੀਵੁਡ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਇੱਕ ਸਪੋਰਟਸਵੇਅਰ ਬ੍ਰਾਂਡ ਨੇ ਉਸਦੀ 'ਇਜਾਜ਼ਤ' ਤੋਂ ਬਿਨਾਂ ਉਸਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਨ ਤੋਂ ਬਾਅਦ ਉਸਨੇ ਗੁੱਸੇ ਵਿੱਚ ਪ੍ਰਤੀਕਿਰਿਆ ਦਿੱਤੀ ਹੈ। ਉਸਨੇ ਉਸ ਬ੍ਰਾਂਡ ਨੂੰ ਆਪਣੀ ਪੋਸਟ ਹਟਾਉਣ ਲਈ ਵੀ ਕਿਹਾ ਹੈ। ਅਨੁਸ਼ਕਾ ਨੇ ਬਿਨਾਂ ਸਹਿਮਤੀ ਦੇ ਉਸਦੀਆਂ Fਤਸਵੀਰ ਪੋਸਟ ਕਰਨ 'ਤੇ ਸਪੋਰਟਸ ਬ੍ਰਾਂਡ PUMA 'ਤੇ ਗੁੱਸਾ ਜ਼ਾਹਰ ਕੀਤਾ ਹੈ। ਅਦਾਕਾਰਾ ਨੇ ਲਿਖਿਆ, ਹੇ, PUMA ਇੰਡੀਆ? ਮੈਨੂੰ ਯਕੀਨ ਹੈ ਕਿ ਤੁਸੀਂ ਜਾਣਦੇ ਹੋ ਕਿ ਪ੍ਰਚਾਰ ਲਈ ਮੇਰੀਆਂ ਫੋਟੋਆਂ ਦੀ ਵਰਤੋਂ ਕਰਨ ਤੋਂ ਪਹਿਲਾਂ ਤੁਹਾਨੂੰ ਇਜਾਜ਼ਤ ਲੈਣੀ ਚਾਹੀਦੀ ਹੈ, ਕਿਉਂਕਿ ਮੈਂ ਤੁਹਾਡੀ ਬ੍ਰਾਂਡ ਅੰਬੈਸਡਰ ਨਹੀਂ ਹਾਂ, ਕਿਰਪਾ ਕਰਕੇ ਇਸਨੂੰ ਹਟਾਓ।
PUMA ਇੰਡੀਆ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਪੇਜ 'ਤੇ ਬ੍ਰਾਂਡੇਡ ਕੱਪੜੇ ਪਹਿਨੇ ਕੁਝ ਸਿਤਾਰਿਆਂ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸ਼ਰਮਾ ਵੀ ਸ਼ਾਮਲ ਸੀ। ਹਾਲਾਂਕਿ, ਅਨੁਸ਼ਕਾ ਦੁਆਰਾ ਬੈਂਡ ਨੂੰ ਫੋਟੋਆਂ ਹਟਾਉਣ ਦੀ ਅਪੀਲ ਕਰਨ ਦੇ ਬਾਵਜੂਦ, ਫੋਟੋਆਂ ਅਜੇ ਵੀ ਪੁਮਾ ਦੇ ਇੰਸਟਾਗ੍ਰਾਮ ਅਕਾਉਂਟ 'ਤੇ ਦਿਖਾਈ ਦੇ ਰਹੀਆਂ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਅਨੁਸ਼ਕਾ ਸ਼ਰਮਾ ਨੂੰ ਹਾਲ ਹੀ ਵਿੱਚ ਬਾਬਿਲ ਖਾਨ ਅਤੇ ਤ੍ਰਿਪਤੀ ਡਿਮਰੀ ਦੀ ਫਿਲਮ 'ਕਾਲਾ' ਵਿੱਚ ਇੱਕ ਕੈਮਿਓ ਵਿੱਚ ਦੇਖਿਆ ਜਾਵੇਗਾ। ਇਸ ਤੋਂ ਇਲਾਵਾ ਅਨੁਸ਼ਕਾ ਭਾਰਤੀ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਦੀ ਬਾਇਓਪਿਕ ਫਿਲਮ 'ਚੱਕਦਾ ਐਕਸਪ੍ਰੈਸ' 'ਚ ਨਜ਼ਰ ਆਵੇਗੀ।