ਇਸ ਸਾਲ ਦਾ ਦਾਦਾ ਸਾਹਿਬ ਫਾਲਕੇ ਪੁਰਸਕਾਰ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ

ਹਿੰਦੀ ਸਿਨੇਮਾ 'ਚ 60-70 ਦੇ ਦਹਾਕੇ 'ਚ ਆਪਣੀ ਖੂਬਸੂਰਤੀ ਅਤੇ ਅਦਾਕਾਰੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਆਸ਼ਾ ਪਾਰੇਖ ਨੂੰ ਬਾਲੀਵੁੱਡ 'ਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਇਹ ਸਨਮਾਨ ਦਿੱਤਾ ਜਾ ਰਿਹਾ ਹੈ।
ਇਸ ਸਾਲ ਦਾ ਦਾਦਾ ਸਾਹਿਬ ਫਾਲਕੇ ਪੁਰਸਕਾਰ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ

ਬਾਲੀਵੁੱਡ ਦੀ ਆਪਣੇ ਜ਼ਮਾਨੇ ਦੀ ਮਸ਼ਹੂਰ ਅਦਾਕਾਰਾਂ ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਦਿਤਾ ਜਾਵੇਗਾ। 'ਆਣ ਮਿਲੋ ਸੱਜਣਾ' ਅਤੇ 'ਕਟੀ ਪਤੰਗ' ਵਰਗੀਆਂ ਫਿਲਮਾਂ 'ਚ ਨਜ਼ਰ ਆ ਚੁੱਕੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰ ਆਸ਼ਾ ਪਾਰੇਖ ਨੂੰ 'ਦਾਦਾ ਸਾਹਿਬ ਫਾਲਕੇ ਐਵਾਰਡ 2022' ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।

ਹਿੰਦੀ ਸਿਨੇਮਾ 'ਚ 60-70 ਦੇ ਦਹਾਕੇ 'ਚ ਆਪਣੀ ਖੂਬਸੂਰਤੀ ਅਤੇ ਅਦਾਕਾਰੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਆਸ਼ਾ ਪਾਰੇਖ ਨੂੰ ਬਾਲੀਵੁੱਡ 'ਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਇਹ ਸਨਮਾਨ ਦਿੱਤਾ ਜਾ ਰਿਹਾ ਹੈ। ਆਸ਼ਾ ਪਾਰੇਖ ਹਿੰਦੀ ਸਿਨੇਮਾ ਦੀ ਇੱਕ ਅਜਿਹੀ ਅਭਿਨੇਤਰੀ ਹੈ, ਜਿਸ ਨੇ ਬਹੁਤ ਛੋਟੀ ਉਮਰ ਵਿੱਚ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ। ਉਨ੍ਹਾਂ ਨੇ 1952 'ਚ ਆਈ ਫਿਲਮ 'ਮਾਂ' ਤੋਂ ਬਾਲ ਕਲਾਕਾਰ ਦੇ ਰੂਪ 'ਚ ਡੈਬਿਊ ਕੀਤਾ ਸੀ।

ਇਸ ਤੋਂ ਬਾਅਦ ਬਾਲ ਕਲਾਕਾਰ ਦੇ ਤੌਰ 'ਤੇ ਉਨ੍ਹਾਂ ਨੇ ਆਸਮਾਨ, ਧੋਬੀ ਡਾਕਟਰ, ਬਾਪ ਬੇਟੀ ਵਰਗੀਆਂ ਫਿਲਮਾਂ 'ਚ ਕੰਮ ਕੀਤਾ। 1959 ਵਿੱਚ, ਉਸਨੇ ਸ਼ੰਮੀ ਕਪੂਰ ਦੇ ਨਾਲ ਫਿਲਮ 'ਦਿਲ ਦੇਕੇ ਦੇਖੋ' ਨਾਲ ਬਾਲੀਵੁੱਡ ਵਿੱਚ ਇੱਕ ਮੁੱਖ ਅਦਾਕਾਰਾ ਵਜੋਂ ਕੰਮ ਕੀਤਾ। ਇਸ ਫਿਲਮ 'ਚ ਆਸ਼ਾ ਪਾਰੇਖ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਤੋਂ ਬਾਅਦ ਇਸ ਦਿੱਗਜ ਅਦਾਕਾਰਾ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਤੀਸਰੀ ਮੰਜ਼ਿਲ, ਪਿਆਰ ਕਾ ਮੌਸਮ, ਮੇਰਾ ਗਾਓਂ ਮੇਰਾ ਦੇਸ਼ ਵਰਗੀਆਂ ਸੁਪਰਹਿੱਟ ਫਿਲਮਾਂ ਦਿੱਤੀਆਂ। ਹੁਣ ਤੱਕ ਕਈ ਬਾਲੀਵੁੱਡ ਸਿਤਾਰਿਆਂ ਨੂੰ ਸਰਕਾਰ ਦੁਆਰਾ ਆਯੋਜਿਤ 'ਦਾਦਾ ਸਾਹਿਬ ਫਾਲਕੇ' ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਇਸਤੋਂ ਪਹਿਲਾ ਸਾਲ 2012 ਵਿੱਚ, ਹਿੰਦੀ ਸਿਨੇਮਾ ਦੇ ਸਭ ਤੋਂ ਮਸ਼ਹੂਰ ਖਲਨਾਇਕ ਅਦਾਕਾਰ ਪ੍ਰਾਣ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਬਾਅਦ 2013 ਵਿੱਚ ਗੀਤਕਾਰ ਗੁਲਜ਼ਾਰ, 2014 ਵਿੱਚ ਸ਼ਸ਼ੀ ਕਪੂਰ, 2015 ਵਿੱਚ ਮਨੋਜ ਕੁਮਾਰ, 2017 ਵਿੱਚ ਵਿਨੋਦ ਖੰਨਾ, 2018 ਵਿੱਚ ਮੈਗਾਸਟਾਰ ਅਮਿਤਾਭ ਬੱਚਨ ਅਤੇ ਸਾਲ 2021 ਵਿੱਚ ਦੱਖਣ ਅਤੇ ਹਿੰਦੀ ਸਿਨੇਮਾ ਦੇ ਸੁਪਰਸਟਾਰ ਰਜਨੀਕਾਂਤ ਨੂੰ ਹਿੰਦੀ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਸੀ।

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਖੁਦ ਨਿਊਜ਼ ਏਜੰਸੀ ਏਐਨਆਈ ਨੂੰ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਦਾਦਾ ਸਾਹਿਬ ਫਾਲਕੇ ਐਵਾਰਡ ਅਭਿਨੇਤਰੀ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਅਨੁਰਾਗ ਨੇ ਕਿਹਾ, "ਆਸ਼ਾ ਪਾਰੇਖ ਨੇ 95 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ ਹੈ, ਉਸਨੂੰ ਪਦਮ ਸ਼੍ਰੀ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ।" ਅਨੁਰਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਐਵਾਰਡ ਆਸ਼ਾ ਪਾਰੇਖ ਨੂੰ 30 ਸਤੰਬਰ ਨੂੰ ਦਿੱਤਾ ਜਾਵੇਗਾ।

Related Stories

No stories found.
logo
Punjab Today
www.punjabtoday.com