ਕੇਐੱਲ ਰਾਹੁਲ ਅਤੇ ਆਥੀਆ ਸ਼ੈੱਟੀ ਜਨਵਰੀ 'ਚ ਕਰ ਸਕਦੇ ਹਨ ਵਿਆਹ

ਕੇਐੱਲ ਰਾਹੁਲ ਨੇ ਬੰਗਲਾਦੇਸ਼ ਖਿਲਾਫ ਟੈਸਟ ਸੀਰੀਜ਼ ਤੋਂ ਬਾਅਦ ਬੀਸੀਸੀਆਈ ਤੋਂ ਬ੍ਰੇਕ ਮੰਗਿਆ ਹੈ। ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੇਐੱਲ ਰਾਹੁਲ ਅਤੇ ਆਥੀਆ ਸ਼ੈੱਟੀ ਜਨਵਰੀ ਵਿੱਚ ਵਿਆਹ ਕਰਨ ਜਾ ਰਹੇ ਹਨ।
ਕੇਐੱਲ ਰਾਹੁਲ ਅਤੇ ਆਥੀਆ ਸ਼ੈੱਟੀ ਜਨਵਰੀ 'ਚ ਕਰ ਸਕਦੇ ਹਨ ਵਿਆਹ

ਕੇਐੱਲ ਰਾਹੁਲ ਅਤੇ ਆਥੀਆ ਸ਼ੈੱਟੀ ਦਾ ਵਿਆਹ ਜਲਦ ਹੋ ਸਕਦਾ ਹੈ। ਭਾਰਤੀ ਟੀਮ ਹੁਣ ਬੰਗਲਾਦੇਸ਼ ਖਿਲਾਫ ਵਨ ਡੇ ਅਤੇ ਟੈਸਟ ਸੀਰੀਜ਼ ਖੇਡਣ ਜਾ ਰਹੀ ਹੈ। ਰੋਹਿਤ ਸ਼ਰਮਾ ਇਸ ਟੀਮ ਦੇ ਕਪਤਾਨ ਹਨ ਅਤੇ ਕੇਐਲ ਰਾਹੁਲ ਉਪ ਕਪਤਾਨ ਹੋਣਗੇ । ਇਸ ਤੋਂ ਬਾਅਦ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਸੀਰੀਜ਼ ਖੇਡੀ ਜਾਣੀ ਹੈ, ਜੋ ਭਾਰਤ 'ਚ ਹੀ ਹੋਵੇਗੀ। ਇਹ ਸੀਰੀਜ਼ ਜਨਵਰੀ 'ਚ ਹੋਵੇਗੀ।

ਇਸ ਦੌਰਾਨ ਖਬਰ ਆ ਰਹੀਆ ਹਨ, ਕਿ ਉਪ ਕਪਤਾਨ ਕੇਐਲ ਰਾਹੁਲ ਜਨਵਰੀ 'ਚ ਵਿਆਹ ਕਰਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਆਹ ਜਨਵਰੀ 'ਚ ਹੋਵੇਗਾ, ਇਸ ਲਈ ਕੇਐੱਲ ਰਾਹੁਲ ਸ਼੍ਰੀਲੰਕਾ ਖਿਲਾਫ ਸੀਰੀਜ਼ 'ਚ ਨਹੀਂ ਖੇਡ ਸਕਣਗੇ। ਕੇਐਲ ਰਾਹੁਲ ਅਤੇ ਫਿਲਮ ਅਭਿਨੇਤਰੀ ਆਥੀਆ ਸ਼ੈੱਟੀ ਲੰਬੇ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ, ਜੋ ਕਿਸੇ ਤੋਂ ਲੁਕਿਆ ਨਹੀਂ ਹੈ। ਹੁਣ ਦੋਵੇਂ ਇਕ-ਦੂਜੇ ਦੇ ਨਾਲ ਰਹਿਣ ਲਈ ਤਿਆਰ ਹਨ। ਹਾਲਾਂਕਿ ਹੁਣ ਤੱਕ ਕੇਐਲ ਰਾਹੁਲ ਅਤੇ ਆਥੀਆ ਸ਼ੈੱਟੀ ਵੱਲੋਂ ਇਸ ਬਾਰੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਜਨਵਰੀ 'ਚ ਵਨ ਡੇ ਅਤੇ ਟੀ-20 ਸੀਰੀਜ਼ ਹੋਣੀ ਹੈ। ਇਸ ਦੌਰਾਨ ਇਕ ਰਿਪੋਰਟ ਸਾਹਮਣੇ ਆਈ ਹੈ, ਜਿਸ 'ਚ ਕਿਹਾ ਗਿਆ ਹੈ ਕਿ ਕੇਐੱਲ ਰਾਹੁਲ ਨੇ ਬੰਗਲਾਦੇਸ਼ ਖਿਲਾਫ ਟੈਸਟ ਸੀਰੀਜ਼ ਤੋਂ ਬਾਅਦ ਬੀਸੀਸੀਆਈ ਤੋਂ ਬ੍ਰੇਕ ਮੰਗਿਆ ਹੈ, ਜਿਸ ਦਾ ਮਤਲਬ ਹੈ ਕਿ ਉਹ ਸ਼੍ਰੀਲੰਕਾ ਸੀਰੀਜ਼ 'ਚ ਨਹੀਂ ਖੇਡ ਸਕਣਗੇ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੇਐਲ ਰਾਹੁਲ ਅਤੇ ਆਥੀਆ ਸ਼ੈੱਟੀ ਜਨਵਰੀ ਵਿੱਚ ਵਿਆਹ ਕਰਨ ਜਾ ਰਹੇ ਹਨ।

ਭਾਰਤ ਬਨਾਮ ਸ਼੍ਰੀਲੰਕਾ ਸੀਰੀਜ਼ 'ਚ ਅਜੇ ਸਮਾਂ ਹੈ ਅਤੇ ਇਸ ਦਾ ਸ਼ਡਿਊਲ ਅਜੇ ਜਾਰੀ ਨਹੀਂ ਹੋਇਆ ਹੈ। ਇਸਦੇ ਨਾਲ ਹੀ ਨਵੀਂ ਚੋਣ ਕਮੇਟੀ ਇਸ ਸੀਰੀਜ਼ ਲਈ ਭਾਰਤੀ ਟੀਮ ਦੀ ਚੋਣ ਕਰੇਗੀ। ਇਸ ਤੋਂ ਪਹਿਲਾਂ ਆਥੀਆ ਸ਼ੈੱਟੀ ਦੇ ਪਿਤਾ ਸੁਨੀਲ ਸ਼ੈੱਟੀ ਨੇ ਵੀ ਕਿਹਾ ਸੀ, ਕਿ ਉਮੀਦ ਹੈ ਕਿ ਜਲਦੀ ਹੀ ਪਤਾ ਲੱਗ ਜਾਵੇਗਾ ਕਿ ਵਿਆਹ ਕਦੋਂ ਹੋ ਰਿਹਾ ਹੈ। ਇਸ ਵਿਚ ਅਜੇ ਸਮਾਂ ਹੈ, ਪਰ ਸਮਾਂ ਆਉਣ 'ਤੇ ਸਭ ਨੂੰ ਪਤਾ ਲੱਗ ਜਾਵੇਗਾ।

ਰਿਪੋਰਟ ਵਿੱਚ ਬੀਸੀਸੀਆਈ ਦੇ ਇੱਕ ਸੂਤਰ ਦੇ ਹਵਾਲੇ ਨਾਲ ਕਿਹਾ ਗਿਆ ਹੈ, ਕਿ ਕੇਐਲ ਰਾਹੁਲ ਨੇ ਕੁਝ ਸਮੇਂ ਲਈ ਬ੍ਰੇਕ ਦੀ ਮੰਗ ਕੀਤੀ ਹੈ। ਉਹ ਪਰਿਵਾਰਕ ਕਾਰਨਾਂ ਕਰਕੇ ਛੁੱਟੀ ਲੈ ਰਿਹਾ ਹੈ। ਟੀ-20 ਵਿਸ਼ਵ ਕੱਪ 2022 ਤੋਂ ਬਾਅਦ ਕੇਐੱਲ ਰਾਹੁਲ ਵੀ ਨਿਊਜ਼ੀਲੈਂਡ ਖਿਲਾਫ ਖੇਡੀ ਗਈ ਵਨਡੇ ਅਤੇ ਟੀ-20 ਸੀਰੀਜ਼ ਦਾ ਹਿੱਸਾ ਨਹੀਂ ਸਨ, ਇਸ ਲਈ ਉਨ੍ਹਾਂ ਨੂੰ ਆਰਾਮ ਦਿੱਤਾ ਗਿਆ ਸੀ। ਪਰ ਹੁਣ ਉਹ ਬੰਗਲਾਦੇਸ਼ ਦੇ ਖਿਲਾਫ ਖੇਡਦੇ ਹੋਏ ਨਜ਼ਰ ਆਉਣਗੇ, ਪਰ ਜਨਵਰੀ 'ਚ ਉਹ ਫਿਰ ਤੋਂ ਬ੍ਰੇਕ 'ਤੇ ਹੋਣਗੇ। ਮੰਨਿਆ ਜਾ ਰਿਹਾ ਹੈ ਕਿ ਜਲਦ ਹੀ ਵਿਆਹ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ।

Related Stories

No stories found.
logo
Punjab Today
www.punjabtoday.com