ਰਣਵੀਰ ਸਿੰਘ ਨੇ '83 ਦਾ ਟੀਜ਼ਰ ਰਿਲੀਜ਼ ਕਰਕੇ ਕੀਤਾ ਧਮਾਕਾ

ਫਿਲਮ ਦੀ ਕਹਾਣੀ 1983 'ਚ ਟੀਮ ਇੰਡੀਆ ਦੀ ਵਿਸ਼ਵ ਕੱਪ ਜਿੱਤ 'ਤੇ ਆਧਾਰਿਤ ਹੈ
ਰਣਵੀਰ ਸਿੰਘ ਨੇ  '83 ਦਾ ਟੀਜ਼ਰ ਰਿਲੀਜ਼ ਕਰਕੇ ਕੀਤਾ ਧਮਾਕਾ

ਰਣਵੀਰ ਸਿੰਘ ਦੇ ਫੈਨ ਉਨ੍ਹਾਂ ਦੀ ਆਉਣ ਵਾਲੀ ਫਿਲਮ '83 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹੁਣ ਉਨ੍ਹਾਂ ਦੀ ਇਹ ਉਡੀਕ ਦੀਆਂ ਘੜੀਆਂ ਖਤਮ ਹੋ ਗਈਆਂ ਹਨ । ਰਣਵੀਰ ਸਿੰਘ ਦੀ ਆਉਣ ਵਾਲੀ ਫਿਲਮ 83 ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਹ ਫਿਲਮ 24 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਫਿਲਮ ਦੀ ਕਹਾਣੀ 1983 'ਚ ਟੀਮ ਇੰਡੀਆ ਦੀ ਵਿਸ਼ਵ ਕੱਪ ਜਿੱਤ 'ਤੇ ਆਧਾਰਿਤ ਹੈ।

1983 ਵਿੱਚ, ਮਹਾਨ ਕ੍ਰਿਕਟਰ ਅਤੇ ਕਪਤਾਨ ਕਪਿਲ ਦੇਵ ਦੀ ਅਗਵਾਈ ਵਿੱਚ, ਭਾਰਤੀ ਕ੍ਰਿਕਟ ਟੀਮ ਨੇ ਇਤਿਹਾਸ ਰਚਿਆ ਸੀ। ਸਾਲ ਦੇ ਅੰਤ ਤੋਂ ਪਹਿਲਾਂ ਰਣਵੀਰ ਸਿੰਘ ਨੇ 83 ਦਾ ਟੀਜ਼ਰ ਰਿਲੀਜ਼ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕਪਿਲ ਦੇਵ ਦੀ ਜ਼ਿੰਦਗੀ 'ਤੇ ਬਣੀ ਫਿਲਮ ਹਿੰਦੀ, ਤਾਮਿਲ, ਕੰਨੜ, ਤੇਲਗੂ 'ਚ ਰਿਲੀਜ਼ ਹੋਵੇਗੀ। ਫਿਲਮ 'ਚ ਰਣਵੀਰ ਸਿੰਘ ਕਪਿਲ ਦੇਵ ਦੀ ਭੂਮਿਕਾ 'ਚ ਨਜ਼ਰ ਆਉਣ ਵਾਲੇ ਹਨ। ਜਦਕਿ ਦੀਪਿਕਾ ਪਾਦੂਕੋਣ ਉਨ੍ਹਾਂ ਦੀ ਪਤਨੀ ਦਾ ਕਿਰਦਾਰ ਨਿਭਾਏਗੀ। ਕੁਝ ਸਕਿੰਟਾਂ ਦਾ ਟੀਜ਼ਰ ਦੇਖਣ ਤੋਂ ਬਾਅਦ ਕ੍ਰਿਕਟ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧ ਸਕਦੀ ਹੈ। 1983 ਵਿੱਚ ਕਿਹੋ ਜਿਹਾ ਮਾਹੌਲ ਸੀ, ਜਦੋਂ ਟੀਮ ਇੰਡੀਆ ਨੇ ਵਿਸ਼ਵ ਕੱਪ ਫਾਈਨਲ ਵਿੱਚ ਵੈਸਟਇੰਡੀਜ਼ ਨੂੰ ਹਰਾਇਆ ਸੀ।

ਟੀਜ਼ਰ 'ਚ ਉਸ ਦੌਰ ਦੀ ਮਾਮੂਲੀ ਜਿਹੀ ਝਲਕ ਨਜ਼ਰ ਆ ਰਹੀ ਹੈ, ਜਿਸ ਨੂੰ ਦੇਖਣ ਤੋਂ ਬਾਅਦ ਟ੍ਰੇਲਰ ਦਾ ਇੰਤਜ਼ਾਰ ਕਰਨਾ ਮੁਸ਼ਕਿਲ ਹੈ। ਪ੍ਰਸ਼ੰਸਕਾਂ ਦਾ ਇੰਤਜ਼ਾਰ ਖਤਮ ਕਰਦੇ ਹੋਏ ਰਣਵੀਰ ਸਿੰਘ ਨੇ ਟ੍ਰੇਲਰ ਦੀ ਤਰੀਕ ਵੀ ਦੱਸ ਦਿੱਤੀ ਹੈ। ਅਦਾਕਾਰ ਦੀ ਨਵੀਂ ਫਿਲਮ ਦਾ ਟ੍ਰੇਲਰ 30 ਨਵੰਬਰ ਨੂੰ ਰਿਲੀਜ਼ ਹੋਵੇਗਾ। ਟੀਜ਼ਰ ਦੀ ਝਲਕ ਦੇਖਣ ਤੋਂ ਬਾਅਦ ਇਤਿਹਾਸਕ ਜਿੱਤ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਹਨ।

ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਤੋਂ ਇਲਾਵਾ, ਫਿਲਮ ਵਿੱਚ ਤਾਹਿਰ ਰਾਜ ਭਸੀਨ, ਸਾਕਿਬ ਸਲੀਮ, ਐਮੀ ਵਿਰਕ,ਅਤੇ ਪੰਕਜ ਤ੍ਰਿਪਾਠੀ ਵਰਗੇ ਵੱਡੇ ਸਿਤਾਰੇ ਵੀ ਮੌਜੂਦ ਹਨ। ਇਹ ਫਿਲਮ ਰਿਲੀਜ਼ ਤੋਂ ਪਹਿਲਾਂ ਹੀ ਕਾਫੀ ਸੁਰਖੀਆਂ ਬਟੋਰ ਚੁੱਕੀ ਹੈ। ਇਸ ਤੋਂ ਪਹਿਲਾਂ ਫਿਲਮ 'ਚ ਰਣਵੀਰ ਅਤੇ ਦੀਪਿਕਾ ਦਾ ਲੁੱਕ ਵੀ ਕਾਫੀ ਚਰਚਾ ਵਿੱਚ ਹਨ । ਜਿਸ 'ਚ ਰਣਵੀਰ ਸਿੰਘ ਬਿਲਕੁਲ ਕਪਿਲ ਦੇਵ ਵਰਗੇ ਲੱਗ ਰਹੇ ਸਨ।

Related Stories

No stories found.
logo
Punjab Today
www.punjabtoday.com