ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਤਾਜ਼ੀ ਰਿਪੋਰਟ ਸਾਹਮਣੇ ਆਈ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2,841 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 9 ਲੋਕਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਲਗਾਤਾਰ ਚੌਥੇ ਦਿਨ ਕੋਰੋਨਾ ਦੇ ਮਾਮਲੇ 2000 ਤੋਂ ਵੱਧਦੇ ਜਾ ਰਹੇ ਹਨ। ਇਸਤੋਂ ਪਹਿਲਾਂ 9 ਮਈ ਨੂੰ 2288, 10 ਮਈ ਨੂੰ 2897 ਅਤੇ 11 ਮਈ ਨੂੰ 2827 ਮਾਮਲੇ ਸਾਹਮਣੇ ਆਏ ਸਨ।
ਮੰਤਰਾਲੇ ਨੇ ਕਿਹਾ ਕਿ ਇਸ ਦੌਰਾਨ 3,295 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਐਕਟਿਵ ਕੇਸ ਹੁਣ ਘੱਟ ਕੇ 19 ਹਜ਼ਾਰ ਤੋਂ ਵੀ ਘੱਟ ਹੋ ਗਏ ਹਨ। ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ 18,604 ਐਕਟਿਵ ਕੇਸ ਹਨ। ਇਸ ਦੇ ਨਾਲ ਹੀ ਹੁਣ ਤੱਕ ਕੁੱਲ 4 ਕਰੋੜ 25 ਲੱਖ 73 ਹਜ਼ਾਰ 460 ਲੋਕ ਠੀਕ ਹੋ ਚੁੱਕੇ ਹਨ। ਕੋਰੋਨਾ ਨਾਲ ਕੁੱਲ 5 ਲੱਖ 24 ਹਜ਼ਾਰ 190 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਦੇਸ਼ ਦੇ ਕੁੱਲ 5 ਰਾਜਾਂ 'ਚ ਸਭ ਤੋਂ ਵੱਧ ਕੋਰੋਨਾ ਦੇ ਕੇਸ ਪਾਏ ਜਾ ਰਹੇ ਹਨ, ਜਿਵੇਂ ਕਿ ਹਰਿਆਣਾ ਵਿੱਚ 401 ਨਵੇਂ ਮਰੀਜ਼, ਕੇਰਲ 'ਚ 346 ,ਉੱਤਰ ਪ੍ਰਦੇਸ਼ 'ਚ 278 ਅਤੇ ਮਹਾਰਾਸ਼ਟਰ 'ਚ 223 ਕੁੱਲ ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ।
ਪਿਛਲੇ 24 ਘੰਟਿਆਂ ਵਿੱਚ, 54 ਹੋਰ ਲੋਕ ਕੋਰੋਨਾ ਕਾਰਨ ਜਾਨਾਂ ਗੁਆ ਚੁੱਕੇ ਹਨ। ਸਿਹਤ ਮੰਤਰਾਲੇ ਮੁਤਾਬਕ ਦੇਸ਼ 'ਚ ਕੋਰੋਨਾ ਕਾਰਨ ਹੁਣ ਤੱਕ 5,24,157 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵੈਕਸੀਨ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ 'ਚ 14.83 ਲੱਖ ਕੋਰੋਨਾ ਵੈਕਸੀਨ ਲਾਈਆਂ ਗਈਆਂ ਹਨ। ਦੇਸ਼ 'ਚ ਹੁਣ ਤੱਕ 190 ਕਰੋੜ ਤੋਂ ਵੱਧ ਕੋਰੋਨਾ ਟੀਕੇ ਲਗਾਏ ਜਾ ਚੁੱਕੇ ਹਨ।
ਜੰਮੂ-ਕਸ਼ਮੀਰ ਵਿੱਚ ਵੀਰਵਾਰ ਨੂੰ ਇੱਕ ਨਵਾਂ ਕੋਵਿਡ ਕੇਸ ਦਰਜ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਇਹ ਇਕਲੌਤਾ ਮਾਮਲਾ ਕਸ਼ਮੀਰ ਡਿਵੀਜ਼ਨ ਦੇ ਕੁਪਵਾੜਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ।
ਜੰਮੂ-ਕਸ਼ਮੀਰ ਵਿੱਚ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ 4,751 ਹੋ ਗਈ ਹੈ, ਪਿਛਲੇ 24 ਘੰਟਿਆਂ ਵਿੱਚ ਕੋਵਿਡ ਨਾਲ ਸਬੰਧਿਤ ਕਿਸੇ ਵੀ ਮੌਤ ਦੀ ਰਿਪੋਰਟ ਦਰਜ ਨਹੀਂ ਕੀਤੀ ਗਈ ਹੈ।