ਬਿਹਾਰ ਦੇ ਮੁਜੱਫਰਪੁਰ ਵਿਖੇ ਫੈਕਟਰੀ 'ਚ ਧਮਾਕਾ, 11 ਦੀ ਮੌਤ

ਸੀਐਮ ਨਿਤੀਸ਼ ਕੁਮਾਰ ਨੇ ਮ੍ਰਿਤਕਾਂ ਦੇ ਘਰ ਵਾਲਿਆਂ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਬਿਹਾਰ ਦੇ ਮੁਜੱਫਰਪੁਰ ਵਿਖੇ ਫੈਕਟਰੀ 'ਚ ਧਮਾਕਾ, 11 ਦੀ ਮੌਤ

ਬਿਹਾਰ ਦੇ ਮੁਜ਼ੱਫਰਪੁਰ ਵਿੱਚ ਐਤਵਾਰ ਸਵੇਰੇ ਇੱਕ ਨੂਡਲਜ਼ ਫੈਕਟਰੀ ਵਿੱਚ ਬਾਇਲਰ ਫਟਣ ਨਾਲ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਮਰਨ ਵਾਲਿਆਂ ਦੀਆਂ ਲਾਸ਼ਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਕਈਆਂ ਦੇ ਸਿਰਫ਼ ਹੱਥ ਮਿਲੇ ਹਨ, ਕਈਆਂ ਦੇ ਸਿਰਫ਼ ਪੈਰ ਮਿਲੇ ਹਨ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ 'ਚ ਫੈਕਟਰੀ ਢਹਿ ਗਈ ਅਤੇ ਆਸ-ਪਾਸ ਦੀਆਂ ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ।

ਸੀਐਮ ਨਿਤੀਸ਼ ਕੁਮਾਰ ਨੇ ਇਸ ਘਟਨਾ 'ਤੇ ਸੋਗ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਦੇ ਘਰ ਵਾਲਿਆਂ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਬੇਲਾ ਇੰਡਸਟਰੀਅਲ ਏਰੀਆ, ਫੇਜ਼-2 ਵਿੱਚ ਸਥਿਤ ਸਨੈਕਸ ਫੈਕਟਰੀ ਵਿੱਚ ਐਤਵਾਰ ਸਵੇਰੇ 8 ਵਜੇ ਦੇ ਕਰੀਬ ਬਾਇਲਰ ਫਟ ਗਿਆ। ਇਸ ਕਾਰਨ ਜਾਨ-ਮਾਲ ਦਾ ਕਾਫੀ ਨੁਕਸਾਨ ਹੋਇਆ ਹੈ। ਹੁਣ ਤੱਕ 11 ਮਜ਼ਦੂਰਾਂ ਦੀਆਂ ਝੁਲਸੀਆਂ ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ, ਜਦਕਿ ਅੱਧੀ ਦਰਜਨ ਜ਼ਖ਼ਮੀਆਂ ਨੂੰ ਸ੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਉੱਥੇ ਪਹੁੰਚ ਕੇ 3 ਜ਼ਖਮੀਆਂ ਦੀ ਮੌਤ ਹੋ ਗਈ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਡੀਐਮ, ਐਸਐਸਪੀ ਸਮੇਤ ਸਾਰੇ ਪੁਲਿਸ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਹਾਲਾਂਕਿ, ਐਸਐਸਪੀ ਜਯੰਤਕਾਂਤ ਨੇ ਕਿਹਾ ਹੈ ਕਿ ਛੇ ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਜ਼ਿਆਦਾਤਰ ਦਿਹਾੜੀਦਾਰ ਹਨ। ਵੱਡੇ ਪੱਧਰ 'ਤੇ ਰਾਹਤ ਅਤੇ ਬਚਾਅ ਕੰਮ ਚੱਲ ਰਿਹਾ ਹੈ। ਜ਼ਖਮੀਆਂ ਨੂੰ SKMCH ਲਿਜਾਇਆ ਗਿਆ ਹੈ।

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਕਾਰਨ ਆਲੇ-ਦੁਆਲੇ ਦੀ ਧਰਤੀ ਵੀ ਹਿੱਲ ਗਈ। ਜਿਸ ਕਾਰਨ ਇੱਥੋਂ ਦੇ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਕੁਝ ਲੋਕ ਤਾਂ ਘਰਾਂ ਤੋਂ ਬਾਹਰ ਵੀ ਚਲੇ ਗਏ। ਹਾਲਾਂਕਿ ਬਾਅਦ 'ਚ ਪਤਾ ਲੱਗਾ ਕਿ ਬਾਇਲਰ ਫਟਣ ਕਾਰਨ ਧਰਤੀ ਹਿੱਲ ਗਈ ਸੀ। ਇਸ ਘਟਨਾ 'ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਲਾਂਕਿ, ਫਿਲਹਾਲ ਇਸਦੀ ਪੁਸ਼ਟੀ ਨਹੀਂ ਹੋ ਰਹੀ ਹੈ। ਘਟਨਾ ਦੇ ਸਮੇਂ ਫੈਕਟਰੀ ਅੰਦਰ ਕਿੰਨੇ ਲੋਕ ਕੰਮ ਕਰ ਰਹੇ ਸਨ, ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਉਥੇ ਪਹੁੰਚ ਗਈ ਸੀ।

ਇਸ ਹਾਦਸੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਲਈ ਪਟਨਾ ਤੋਂ ਅਧਿਕਾਰੀਆਂ ਦੀ ਟੀਮ ਭੇਜੀ ਜਾ ਰਹੀ ਹੈ। ਜਾਂਚ ਰਿਪੋਰਟ ਆਉਣ ਤੋਂ ਬਾਅਦ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਬਿਹਾਰ ਦੇ ਉਦਯੋਗ ਮੰਤਰੀ ਸ਼ਾਹਨਵਾਜ਼ ਹੁਸੈਨ ਨੇ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਸਰਕਾਰ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਉਦਯੋਗ ਵਿਭਾਗ ਦੇ ਅਧਿਕਾਰੀ ਵੀ ਮੌਕੇ 'ਤੇ ਮੌਜੂਦ ਹਨ ਅਤੇ ਪੂਰਾ ਸਹਿਯੋਗ ਕਰ ਰਹੇ ਹਨ।

Related Stories

No stories found.
logo
Punjab Today
www.punjabtoday.com