
ਬ੍ਰਿਟੇਨ 'ਚ ਪਿੱਛਲੇ ਕੁਝ ਦਿਨਾਂ ਪਹਿਲਾ ਭਾਰਤ ਦੇ ਝੰਡੇ ਦਾ ਅਪਮਾਨ ਹੋਇਆ ਸੀ। ਭਾਰਤ 'ਚ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਕਰਨ ਤੋਂ ਬਾਅਦ ਬ੍ਰਿਟੇਨ 'ਚ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ 'ਤੇ ਹੋਏ ਹਮਲੇ ਦੀ ਜਾਂਚ ਲਈ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਅੱਜ ਲੰਡਨ ਪਹੁੰਚ ਰਹੀ ਹੈ।
NIA ਦੀ 5 ਮੈਂਬਰੀ ਟੀਮ ਅੱਜ ਤਿਰੰਗੇ ਦੇ ਅਪਮਾਨ ਦੀ ਜਾਂਚ ਕਰੇਗੀ। ਉਹ ਅੰਮ੍ਰਿਤਪਾਲ ਸਿੰਘ ਦੇ ਹੈਂਡਲਰ ਅਵਤਾਰ ਸਿੰਘ ਖੰਡਾ, ਗੁਰਚਰਨ ਸਿੰਘ ਅਤੇ ਜਸਵੀਰ ਸਿੰਘ 'ਤੇ ਨਜ਼ਰ ਰਖੇਗੀ । ਦਰਅਸਲ, 19 ਮਾਰਚ 2023 ਨੂੰ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ 'ਤੇ ਹੋਏ ਹਮਲੇ ਦੇ ਖਿਲਾਫ ਦਿੱਲੀ ਪੁਲਿਸ ਨੇ ਐਫਆਈਆਰ ਦਰਜ ਕੀਤੀ ਸੀ।
ਪਰ 23 ਮਾਰਚ 2023 ਨੂੰ ਇਸ ਮਾਮਲੇ ਨੂੰ ਐਨਆਈਏ ਦੀ ਟੀਮ ਆਪਣੇ ਦੌਰੇ ਦੌਰਾਨ ਭਾਰਤੀ ਹਾਈ ਕਮਿਸ਼ਨ ਪਹੁੰਚੇਗੀ। ਉੱਥੇ ਹੀ 19 ਮਾਰਚ ਨੂੰ ਵਾਪਰੀ ਘਟਨਾ ਦੇ ਵੇਰਵੇ, ਸੀਸੀਟੀਵੀ ਫੁਟੇਜ ਆਦਿ ਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਘਟਨਾ ਵਾਲੀ ਥਾਂ ਦਾ ਦੌਰਾ ਵੀ ਕੀਤਾ ਜਾਵੇਗਾ ਅਤੇ ਹਾਈ ਕਮਿਸ਼ਨ ਦੇ ਸਟਾਫ਼ ਤੋਂ ਇਲਾਵਾ ਜ਼ਖ਼ਮੀ ਹੋਏ ਦੋ ਮੁਲਾਜ਼ਮਾਂ ਦੇ ਬਿਆਨ ਵੀ ਲਏ ਜਾਣਗੇ।
ਐਨਆਈਏ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਾਪਰੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਹੈ। ਇਸ ਵਿੱਚ ਯੂ.ਕੇ. ਵਿੱਚ ਵਾਪਰੀ ਘਟਨਾ ਵੀ ਸ਼ਾਮਲ ਹੈ, ਪੰਜਾਬ ਨੂੰ ਅਸਥਿਰ ਕਰਨ ਅਤੇ ਦੇਸ਼ ਵਿੱਚ ਅਸ਼ਾਂਤੀ ਪੈਦਾ ਕਰਨ ਲਈ ਵਿਦੇਸ਼ੀ ਧਰਤੀ 'ਤੇ ਸਰਗਰਮ ਖਾਲਿਸਤਾਨ ਪੱਖੀ ਸਮੂਹਾਂ ਵੱਲੋਂ ਰਚੀ ਗਈ ਸਾਜ਼ਿਸ਼ ਵੀ ਸ਼ਾਮਲ ਹੈ। ਦਿੱਲੀ ਪੁਲਿਸ ਦੀ ਐਫਆਈਆਰ ਵਿੱਚ ਅਵਤਾਰ ਸਿੰਘ ਖੰਡਾ, ਗੁਰਚਰਨ ਸਿੰਘ ਅਤੇ ਜਸਵੀਰ ਸਿੰਘ ਨੂੰ ਮੁੱਖ ਸ਼ੱਕੀ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਮਾਮਲੇ ਦੀ ਜਾਂਚ ਐਨਆਈਏ ਨੂੰ ਸੌਂਪ ਦਿੱਤੀ ਹੈ। NIA ਅਤੇ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਜਾਂਚ ਤੋਂ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਦੇ ਪਿੱਛੇ ਖੰਡਾ ਦਾ ਹੀ ਦਿਮਾਗ ਹੈ। ਉਸ ਦੇ ਵੱਖ-ਵੱਖ ਦੇਸ਼ਾਂ ਵਿੱਚ ਸਰਗਰਮ ਖਾਲਿਸਤਾਨ ਪੱਖੀ ਜਥੇਬੰਦੀਆਂ ਨਾਲ ਸਬੰਧ ਹਨ। ਖੰਡਾ ਕਥਿਤ ਤੌਰ 'ਤੇ ਯੂ.ਕੇ. ਵਿੱਚ ਸ਼ਰਨ ਮੰਗਣ ਵਾਲਾ ਹੈ। ਉਹ ਮਨੁੱਖੀ ਅਧਿਕਾਰਾਂ ਦੇ ਉਲੰਘਣ ਦੇ ਮੁੱਦੇ ਉਠਾਉਣ ਦੀ ਆੜ ਲੈ ਰਿਹਾ ਹੈ, ਪਰ ਉਹ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ, ਉਨ੍ਹਾਂ ਨੂੰ ਸਿਖਲਾਈ ਦੇਣ ਅਤੇ ਅੰਮ੍ਰਿਤਪਾਲ ਵਾਂਗ ਉਨ੍ਹਾਂ ਦੀ ਅਗਵਾਈ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ।