ਪੰਜਾਬ 'ਚ ਸਰਕਾਰ ਨਵੀਂ,ਕਾਤਲਾਂ ਨੂੰ ਫੜਨ ਦੀ ਪੂਰੀ ਕੋਸ਼ਿਸ਼ : ਕੇਜਰੀਵਾਲ

ਮੂਸੇਵਾਲਾ ਕਤਲੇਆਮ ਨੂੰ ਲੈ ਕੇ ਪੰਜਾਬ ਸਰਕਾਰ ਘਿਰ ਗਈ ਹੈ। ਇਸ ਦਾ ਕਾਰਨ ਇਹ ਹੈ ਕਿ ਮੂਸੇਵਾਲਾ ਦੀ ਮੌਤ ਉਸ ਸਮੇਂ ਹੋਈ ਜਦੋਂ ਪੰਜਾਬ ਸਰਕਾਰ ਨੇ ਇੱਕ ਦਿਨ ਪਹਿਲਾਂ ਹੀ ਉਸ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਸੀ।
ਪੰਜਾਬ 'ਚ ਸਰਕਾਰ ਨਵੀਂ,ਕਾਤਲਾਂ ਨੂੰ ਫੜਨ ਦੀ ਪੂਰੀ ਕੋਸ਼ਿਸ਼ : ਕੇਜਰੀਵਾਲ

ਪੰਜਾਬ ਵਿੱਚ ਪਿਛਲੇ ਐਤਵਾਰ ਸਿੱਧੂ ਮੂਸੇਵਾਲਾ ਦੇ ਕਤਲ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿਤਾ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਛੇ ਦਿਨ ਬੀਤ ਚੁੱਕੇ ਹਨ ਅਤੇ ਪੁਲਿਸ ਅਜੇ ਤੱਕ ਉਸਦੇ ਕਾਤਲਾਂ ਤੱਕ ਨਹੀਂ ਪਹੁੰਚ ਸਕੀ ਹੈ।

ਦਿੱਲੀ, ਉਤਰਾਖੰਡ ਸਮੇਤ 6 ਸੂਬਿਆਂ 'ਚ ਸਰਚ ਕਰਨ ਵਾਲੀ ਪੰਜਾਬ ਪੁਲਿਸ ਅਜੇ ਤੱਕ ਖਾਲੀ ਹੱਥ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨਵੀਂ ਹੈ, ਪਰ ਇਸ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਸ਼ੁੱਕਰਵਾਰ ਨੂੰ 'ਆਪ' ਮੁਖੀ ਨੇ ਕਿਹਾ ਕਿ ਪੰਜਾਬ 'ਚ ਨਵੀਂ ਸਰਕਾਰ ਹੈ ਅਤੇ ਉਹ ਕਾਤਲਾਂ ਨੂੰ ਫੜਨ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਵੀ ਸਹਿਯੋਗ ਦੀ ਅਪੀਲ ਕੀਤੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ, 'ਪਹਿਲਾਂ ਪਟਿਆਲਾ ਹਿੰਸਾ ਅਤੇ ਮੋਹਾਲੀ ਬੰਬ ਬਲਾਸਟ ਕਾਂਡ ਹੋਇਆ ਸੀ, ਜਿਸ ਨੂੰ 24 ਜਾਂ 48 ਘੰਟਿਆਂ 'ਚ ਸੁਲਝਾ ਲਿਆ ਗਿਆ ਸੀ। ਹੁਣ ਜਦੋਂ ਨਵੀਂ ਸਰਕਾਰ ਆਈ ਹੈ ਤਾਂ ਉਹ ਪੂਰੀ ਕੋਸ਼ਿਸ਼ ਕਰ ਰਹੀ ਹੈ,ਕਿ ਹਮਲਾਵਰਾਂ ਨੂੰ ਛੇਤੀ ਤੋਂ ਛੇਤੀ ਫੜਿਆ ਜਾ ਸਕੇ। ਵਿਰੋਧੀ ਪਾਰਟੀ ਅਤੇ ਸਾਰਿਆਂ ਨੇ ਮਿਲ ਕੇ ਪੰਜਾਬ ਨੂੰ ਅੱਗੇ ਲਿਜਾਣਾ ਹੈ, ਰਾਜਨੀਤੀ ਨਹੀਂ ਕਰਨੀ ਚਾਹੀਦੀ। ਇੰਨਾ ਹੀ ਨਹੀਂ, ਉਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਵੀ ਰਾਜਨੀਤੀ ਨਾ ਕਰਨ ਦੀ ਅਪੀਲ ਕੀਤੀ।

ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਸਿੱਧੂ ਦੇ ਕਤਲ ਤੋਂ ਬਾਅਦ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਕੇਜਰੀਵਾਲ ਨੇ ਟਵੀਟ ਕੀਤਾ ਸੀ, 'ਮੂਸੇਵਾਲਾ ਦਾ ਕਤਲ ਦੁਖਦ ਅਤੇ ਹੈਰਾਨ ਕਰਨ ਵਾਲਾ ਹੈ। ਮੈਂ ਭਗਵੰਤ ਮਾਨ ਨਾਲ ਗੱਲ ਕੀਤੀ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਮੈਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ'।

ਮੂਸੇਵਾਲਾ ਕਤਲੇਆਮ ਨੂੰ ਲੈ ਕੇ ਪੰਜਾਬ ਸਰਕਾਰ ਘਿਰ ਗਈ ਹੈ। ਇਸ ਦਾ ਕਾਰਨ ਇਹ ਹੈ ਕਿ ਮੂਸੇਵਾਲਾ ਦੀ ਮੌਤ ਉਸ ਸਮੇਂ ਹੋਈ ਜਦੋਂ ਪੰਜਾਬ ਸਰਕਾਰ ਨੇ ਇੱਕ ਦਿਨ ਪਹਿਲਾਂ ਹੀ ਉਸ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਸੀ, ਜਦੋ ਕਿ ਸਿੱਧੂ ਮੂਸੇਵਾਲਾ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ । ਇੰਨਾ ਹੀ ਨਹੀਂ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਇਸ ਮੁੱਦੇ 'ਤੇ ਵਿਚਾਰ ਕਰਨ ਲਈ ਸਾਂਝੀ ਮੀਟਿੰਗ ਬੁਲਾਈ ਹੈ।

Related Stories

No stories found.
logo
Punjab Today
www.punjabtoday.com