ਨੌਜਵਾਨਾਂ ਨੇ ਲਗਾਏ ਸੰਨੀ ਗਾਇਬ ਹੋਣ ਦੇ ਪੋਸਟਰ, ਕਿਹਾ ਸਾਡੇ ਸਾਂਸਦ ਨੂੰ ਲਭੋ

ਸੰਨੀ ਦਿਓਲ ਦੇ ਲੋਕ ਸਭਾ ਹਲਕੇ ਦੇ ਨੌਜਵਾਨਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਸੰਨੀ ਦਿਓਲ ਸਾਂਸਦ ਬਣੇ ਹਨ, ਉਹ ਨਾ ਤਾਂ ਪਠਾਨਕੋਟ ਆਏ ਅਤੇ ਨਾ ਹੀ ਗੁਰਦਾਸਪੁਰ ਆਏ ਹਨ।
ਨੌਜਵਾਨਾਂ ਨੇ ਲਗਾਏ ਸੰਨੀ ਗਾਇਬ ਹੋਣ ਦੇ ਪੋਸਟਰ, ਕਿਹਾ ਸਾਡੇ ਸਾਂਸਦ ਨੂੰ ਲਭੋ

ਪੰਜਾਬ ਦੇ ਪਠਾਨਕੋਟ ਤੋਂ ਸੰਸਦ ਮੈਂਬਰ ਸੰਨੀ ਦਿਓਲ 'ਲਾਪਤਾ' ਹੋ ਗਏ ਹਨ, ਕਿਉਂਕਿ ਉਨ੍ਹਾਂ ਦੇ ਲਾਪਤਾ ਪੋਸਟਰ ਪਠਾਨਕੋਟ ਵਿੱਚ ਲਗਾਏ ਗਏ ਹਨ। ਨੌਜਵਾਨਾਂ ਵੱਲੋਂ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ 'ਤੇ ਉਸਦੇ ਲਾਪਤਾ ਪੋਸਟਰ ਲਗਾਏ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਗਈ, ਕਿਉਂਕਿ ਸੰਨੀ ਦਿਓਲ ਸੰਸਦ ਮੈਂਬਰ ਬਣਨ ਤੋਂ ਬਾਅਦ ਅੱਜ ਤੱਕ ਪਠਾਨਕੋਟ ਨਹੀਂ ਆਏ।

ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜ਼ਿਲ੍ਹਾ ਸੰਯੁਕਤ ਸਕੱਤਰ ਨਾਲ ਮਿਲ ਕੇ ਪੋਸਟਰ ਲਗਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵੱਲੋਂ ਗੁਰਦਾਸਪੁਰ ਅਤੇ ਪਠਾਨਕੋਟ ਲੋਕ ਸਭਾ ਹਲਕਿਆਂ ਵਿੱਚ ਜੋ ਵਿਕਾਸ ਕਾਰਜ ਕਰਵਾਏ ਜਾਣੇ ਸਨ, ਉਹ ਅੱਜ ਤੱਕ ਨਹੀਂ ਹੋ ਸਕੇ। ਇਸ ਕਾਰਨ ਲੋਕਾਂ ਵਿੱਚ ਰੋਸ ਹੈ। ਇਸੇ ਲਈ ਉਹ ਲਾਪਤਾ ਸੰਸਦ ਮੈਂਬਰ ਦੇ ਪੋਸਟਰ ਲਗਾ ਰਹੇ ਹਨ। ਦੂਜੇ ਪਾਸੇ ਲੋਕ ਸਭਾ ਹਲਕੇ ਦੇ ਨੌਜਵਾਨਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਸੰਨੀ ਦਿਓਲ ਸਾਂਸਦ ਬਣੇ ਹਨ, ਉਹ ਨਾ ਤਾਂ ਪਠਾਨਕੋਟ ਆਏ ਅਤੇ ਨਾ ਹੀ ਗੁਰਦਾਸਪੁਰ ਆਏ ਹਨ।

ਸੰਨੀ ਦਿਓਲ ਨੂੰ ਅੱਜ ਤੱਕ ਆਪਣੇ ਇਲਾਕੇ ਦੇ ਲੋਕਾਂ ਦੀ ਹਾਲਤ ਦਾ ਪਤਾ ਨਹੀਂ ਲੱਗਾ। ਲੋਕਾਂ ਦਾ ਕਹਿਣਾ ਹੈ ਸੰਨੀ ਦਿਓਲ ਨੇ ਜੋ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਸਨ, ਉਹ ਅਜੇ ਤੱਕ ਪੂਰੇ ਨਹੀਂ ਹੋਏ ਅਤੇ ਲੋਕ ਵੀ ਆਪਣੇ ਸੰਸਦ ਮੈਂਬਰ ਨੂੰ ਦੇਖਣ ਲਈ ਤਰਸ ਰਹੇ ਹਨ। ਇਸਤੋਂ ਪਹਿਲਾ ਵੀ ਪੰਜਾਬ ਦੇ ਪਠਾਨਕੋਟ 'ਚ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਲਗਾਤਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਹਨ। ਪਿੱਛਲੇ ਸਾਲ ਵੀ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਸਿਟੀ ਰੇਲਵੇ ਸਟੇਸ਼ਨ 'ਤੇ ਸੰਸਦ ਮੈਂਬਰ ਸੰਨੀ ਦਿਓਲ ਦੇ ਲਾਪਤਾ ਪੋਸਟਰ ਲਗਾਏ ਸਨ ।

ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ਦੀਆਂ ਸੱਤ ਥਾਵਾਂ 'ਤੇ ਪੋਸਟਰ ਲਗਾ ਕੇ ਨੌਜਵਾਨਾਂ ਨੇ ਗੁੱਸਾ ਜ਼ਾਹਰ ਕੀਤਾ ਸੀ ਕਿ ਲੋਕਾਂ ਨੇ ਸੰਨੀ ਦਿਓਲ ਨੂੰ ਇਲਾਕੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਚੁਣਿਆ ਸੀ, ਪਰ ਜਿੱਤਣ ਤੋਂ ਬਾਅਦ ਉਹ ਆਪਣੇ ਕੰਮਾਂ 'ਚ ਰੁੱਝ ਗਏ। ਪਿਛਲੇ ਸਾਲ ਸਥਾਨਕ ਲੋਕਾਂ ਨੇ ਕਿਹਾ ਸੀ ਕਿ ਉਹ ਆਪਣੇ ਆਪ ਨੂੰ ਪੰਜਾਬ ਦਾ ਪੁੱਤਰ ਅਖਵਾਉਂਦਾ ਹੈ, ਪਰ ਉਸਨੇ ਕੋਈ ਉਦਯੋਗਿਕ ਵਿਕਾਸ ਨਹੀਂ ਕੀਤਾ। ਐਮਪੀ ਫੰਡ ਅਲਾਟ ਨਹੀਂ ਕੀਤਾ ਗਿਆ ਅਤੇ ਨਾ ਹੀ ਕੇਂਦਰ ਸਰਕਾਰ ਇੱਥੇ ਕੋਈ ਸਕੀਮ ਲੈ ਕੇ ਆਈ ਹੈ। ਇੱਕ ਸਥਾਨਕ ਨਾਗਰਿਕ ਦਾ ਕਹਿਣਾ ਹੈ ਕਿ ਜੇਕਰ ਉਹ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਸਨੂੰ ਆਪਣਾ ਅਸਤੀਫਾ ਸੌਂਪ ਦੇਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਕਈ ਪੋਸਟਰ ਲਗਾਏ ਜਾ ਚੁੱਕੇ ਹਨ।

Related Stories

No stories found.
logo
Punjab Today
www.punjabtoday.com