ਪੰਜਾਬ 'ਚ ਸ਼ਾਂਤੀ ਬਣਾ ਕੇ ਰਖਾਂਗੇ, ਮਾਹੌਲ ਖਰਾਬ ਨਹੀਂ ਹੋਣ ਦਵਾਂਗੇ:ਕੇਜਰੀਵਾਲ

ਕੇਜਰੀਵਾਲ ਨੇ ਭਗਵੰਤ ਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਰਾਮ ਨੌਮੀ 'ਤੇ ਦੇਸ਼ ਦੇ ਕਈ ਸੂਬਿਆਂ 'ਚ ਦੰਗੇ ਹੋਏ, ਪਰ ਪੰਜਾਬ 'ਚ ਇਕ ਵੀ ਘਟਨਾ ਨਹੀਂ ਵਾਪਰੀ।
ਪੰਜਾਬ 'ਚ ਸ਼ਾਂਤੀ ਬਣਾ ਕੇ ਰਖਾਂਗੇ, ਮਾਹੌਲ ਖਰਾਬ ਨਹੀਂ ਹੋਣ ਦਵਾਂਗੇ:ਕੇਜਰੀਵਾਲ

ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਇਕ ਵੱਡਾ ਬਿਆਨ ਦਿਤਾ ਹੈ। ਕੇਜਰੀਵਾਲ 'ਸੀਐਮ ਦੀ ਯੋਗਸ਼ਾਲਾ' ਪ੍ਰੋਜੈਕਟ ਦੀ ਸ਼ੁਰੂਆਤ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਪਾਲ ਸਿੰਘ ਦਾ ਨਾਂ ਲਏ ਬਿਨਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਜੇਕਰ ਕੋਈ ਅਜਿਹੀ ਕੋਸ਼ਿਸ਼ ਕਰਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਅਮਨ-ਕਾਨੂੰਨ ਦੇ ਖੇਤਰ ਵਿੱਚ ਕੀਤੀਆਂ ਕਈ ਮਿਸਾਲੀ ਪਹਿਲਕਦਮੀਆਂ ਲਈ ਭਗਵੰਤ ਮਾਨ ਦੀ ਸ਼ਲਾਘਾ ਕੀਤੀ। ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਵਾਲੇ ਜ਼ਿਆਦਾਤਰ ਗੈਂਗਸਟਰ ਅੱਜ ਸਲਾਖਾਂ ਪਿੱਛੇ ਹਨ। ਉਨ੍ਹਾਂ ਕਿਹਾ ਕਿ ਰਾਮ ਨੌਮੀ 'ਤੇ ਦੇਸ਼ ਦੇ ਕਈ ਸੂਬਿਆਂ 'ਚ ਦੰਗੇ ਹੋਏ, ਪਰ ਪੰਜਾਬ 'ਚ ਇਕ ਵੀ ਘਟਨਾ ਨਹੀਂ ਵਾਪਰੀ।

ਕੇਜਰੀਵਾਲ ਨੇ ਕਿਹਾ ਕਿ ਮਾਨ ਸਹਿਬ ਨੇ ਜਿਸ ਪ੍ਰਪੱਕਤਾ ਨਾਲ ਪਿਛਲੇ ਇੱਕ ਮਹੀਨੇ ਦੌਰਾਨ ਸਖ਼ਤ ਫੈਸਲੇ ਲਏ ਹਨ, ਉਸ ਕਾਰਨ ਕਿਸੇ ਨੇ ਵੀ ਪੰਜਾਬ ਵਿੱਚ ਅਰਾਜਕਤਾ ਪੈਦਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਹਰ ਕੋਈ ਜਾਣਦਾ ਹੈ ਕਿ ਅਜਿਹਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਬੇਅਦਬੀ ਦੇ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਬਣਾਈ ਗਈ ਐਸਆਈਟੀ ਦੀ ਜਾਂਚ ਰਿਪੋਰਟ ਜੋ ਪਿਛਲੇ ਅੱਠ ਸਾਲਾਂ ਤੋਂ ਚਾਰ ਸੀਲਬੰਦ ਲਿਫ਼ਾਫ਼ਿਆਂ ਵਿੱਚ ਪਈ ਸੀ, ਸਰਕਾਰ ਨੂੰ ਉਨ੍ਹਾਂ ਸੀਲਬੰਦ ਲਿਫ਼ਾਫ਼ਿਆਂ ਨੂੰ ਖੋਲ੍ਹਣ ਲਈ ਕਿਹਾ ਗਿਆ ਹੈ। ਇਸ ਮਾਮਲੇ ਵਿੱਚ ਭਾਵੇਂ ਕਿੰਨੇ ਵੀ ਵੱਡੇ ਨਾਂ ਹੋਣ, ਉਨ੍ਹਾਂ ਨੂੰ ਸਜ਼ਾ ਜ਼ਰੂਰ ਮਿਲੇਗੀ।

ਕੇਜਰੀਵਾਲ ਨੇ ਦਿੱਲੀ ਦੇ ਉਪ ਰਾਜਪਾਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦਿੱਲੀ 'ਚ ਵੀ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ ਮੁਫਤ 'ਚ ਯੋਗਾ ਸਿਖਾਉਣਾ ਸ਼ੁਰੂ ਕੀਤਾ ਸੀ, ਪਰ ਉਪ ਰਾਜਪਾਲ ਨੇ ਇਸ 'ਤੇ ਰੋਕ ਲਗਾ ਦਿੱਤੀ। ਪਰ ਭਵਿੱਖ 'ਚ ਇਹ ਯਕੀਨੀ ਤੌਰ 'ਤੇ ਦੁਬਾਰਾ ਸ਼ੁਰੂ ਕੀਤਾ ਜਾਵੇਗਾ, ਕਿਉਂਕਿ ਚੰਗੇ ਕੰਮਾਂ ਨੂੰ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 4000 ਦੇ ਕਰੀਬ ਵਧਾ ਦਿੱਤੀ ਜਾਵੇਗੀ। ਪੰਜਾਬ ਦੀ ਹਰ ਗਲੀ-ਮੁਹੱਲੇ ਵਿੱਚ ਕਲੀਨਿਕ ਖੋਲ੍ਹੇ ਜਾਣਗੇ।

Related Stories

No stories found.
logo
Punjab Today
www.punjabtoday.com