ਕਸ਼ਮੀਰੀ ਪੰਡਿਤਾਂ ਦੀ ਟਾਰਗੇਟ ਕਿਲਿੰਗ ਤੋਂ ਪ੍ਰੇਸ਼ਾਨ ਹੋਏ ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਕਸ਼ਮੀਰ ਘਾਟੀ ਵਿੱਚ ਕਸ਼ਮੀਰੀ ਪੰਡਿਤਾਂ ਦੀ ਟਾਰਗੇਟ ਕਿਲਿੰਗ 'ਤੇ ਚਰਚਾ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ।
ਕਸ਼ਮੀਰੀ ਪੰਡਿਤਾਂ ਦੀ ਟਾਰਗੇਟ ਕਿਲਿੰਗ ਤੋਂ ਪ੍ਰੇਸ਼ਾਨ ਹੋਏ ਕੇਜਰੀਵਾਲ

ਆਮ ਆਦਮੀ ਪਾਰਟੀ ਕਸ਼ਮੀਰੀ ਪੰਡਿਤਾਂ ਦੇ ਮੁੱਦੇ 'ਤੇ ਅਕਸਰ ਭਾਰਤੀ ਜਨਤਾ ਪਾਰਟੀ ਦੀ ਆਲੋਚਨਾ ਕਰਦੀ ਰਹਿੰਦੀ ਹੈ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਕਸ਼ਮੀਰ ਘਾਟੀ ਵਿੱਚ ਕਸ਼ਮੀਰੀ ਪੰਡਿਤਾਂ ਦੀ ਟਾਰਗੇਟ ਕਿਲਿੰਗ 'ਤੇ ਚਰਚਾ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ।

ਕੇਜਰੀਵਾਲ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਨੇ ਦੋ ਦਿਨ ਪਹਿਲਾਂ ਜੰਤਰ-ਮੰਤਰ 'ਤੇ 'ਆਪ' ਦੀ ਜਨ ਆਕ੍ਰੋਸ਼ ਰੈਲੀ 'ਚ ਕਸ਼ਮੀਰੀ ਪੰਡਿਤਾਂ ਦੀ ਹੱਤਿਆ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਸੀ। ਉਸਨੇ ਕਿਹਾ ਸੀ ਕਿ ਉਹ ਘਾਟੀ ਵਿੱਚ ਕਸ਼ਮੀਰੀ ਪੰਡਿਤਾਂ ਦੀ ਨਸਲਕੁਸ਼ੀ ਨੂੰ ਰੋਕਣ ਲਈ ਕੇਂਦਰ ਦੀ ਯੋਜਨਾ ਬਾਰੇ ਜਾਣਨ ਲਈ ਸ਼ਾਹ ਨੂੰ ਮਿਲਣਗੇ।

'ਆਪ' ਮੁਖੀ ਕੇਜਰੀਵਾਲ ਨੇ ਇੱਕ ਟਵੀਟ ਵਿੱਚ ਕਿਹਾ, "ਮੈਂ ਕੇਂਦਰੀ ਗ੍ਰਹਿ ਮੰਤਰੀ ਤੋਂ ਕਸ਼ਮੀਰੀ ਪੰਡਿਤਾਂ ਦੀ ਲਗਾਤਾਰ ਹੋ ਰਹੀ ਨਸਲਕੁਸ਼ੀ 'ਤੇ ਚਰਚਾ ਕਰਨ ਲਈ ਸਮਾਂ ਮੰਗਿਆ ਹੈ।"ਕੇਜਰੀਵਾਲ ਨੇ ਐਤਵਾਰ ਨੂੰ ਇੱਕ ਰੈਲੀ ਵਿੱਚ ਦਾਅਵਾ ਕੀਤਾ ਸੀ,ਕਿ ਕਸ਼ਮੀਰੀ ਪੰਡਤਾਂ ਨੂੰ ਘੱਟ ਗਿਣਤੀਆਂ ਦੀਆਂ ਟਾਰਗੇਟ ਕਿਲਿੰਗ ਕਾਰਨ ਘਾਟੀ ਛੱਡਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਅਤੇ ਮੰਗ ਕੀਤੀ ਕਿ ਕੇਂਦਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਕਾਰਜ ਯੋਜਨਾ ਤਿਆਰ ਕਰੇ।

'ਆਪ' ਘਾਟੀ 'ਚ ਕਸ਼ਮੀਰੀ ਪੰਡਿਤਾਂ ਦੇ ਕਤਲ ਦੀ ਆਲੋਚਨਾ ਕਰਦੀ ਰਹੀ ਹੈ ਅਤੇ ਕਹਿੰਦੀ ਹੈ ਕਿ ਮੌਜੂਦਾ ਹਾਲਾਤ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਕਸ਼ਮੀਰ ਵਿੱਚ ਟਾਰਗੇਟ ਕਿਲਿੰਗ ਦਾ ਸਿਲਸਿਲਾ ਮਈ ਵਿੱਚ ਸ਼ੁਰੂ ਹੋਇਆ ਸੀ। ਟਾਰਗੇਟ ਕਿਲਿੰਗ ਵਿਚ ਮਾਰੇ ਗਏ ਲੋਕਾਂ ਵਿਚ ਰਾਹੁਲ ਭੱਟ, ਇਕ ਕਲਰਕ ਸੀ, ਜਿਸ ਨੂੰ ਬਡਗਾਮ ਜ਼ਿਲੇ ਦੇ ਚਦੂਰਾ ਵਿਖੇ ਤਹਿਸੀਲਦਾਰ ਦੇ ਦਫਤਰ ਦੇ ਅੰਦਰ ਗੋਲੀ ਮਾਰ ਦਿੱਤੀ ਗਈ ਸੀ।

ਕਸ਼ਮੀਰ ਵਿੱਚ 1 ਮਈ ਤੋਂ ਲੈ ਕੇ ਹੁਣ ਤੱਕ 8 ਅਜਿਹੀਆਂ ਟਾਰਗੇਟ ਕਿਲਿੰਗ ਘਟਨਾਵਾਂ ਵਿੱਚ ਮਾਰੇ ਗਏ ਪੀੜਤਾਂ ਵਿੱਚੋਂ, ਤਿੰਨ ਆਫ-ਡਿਊਟੀ ਪੁਲਿਸ ਕਰਮਚਾਰੀ ਸਨ ਜਦੋਂ ਕਿ ਪੰਜ ਆਮ ਨਾਗਰਿਕ ਸਨ। ਜੰਮੂ-ਕਸ਼ਮੀਰ 'ਚ ਇਸ ਸਾਲ ਮਈ ਤੋਂ ਟਾਰਗੇਟ ਕਿਲਿੰਗ ਦੀਆਂ ਘਟਨਾਵਾਂ 'ਚ ਵਾਧਾ ਹੋਇਆ ਹੈ। ਕਸ਼ਮੀਰ ਵਿੱਚ ਜਦੋਂ ਵੀ ਕੋਈ ਅਜੇਹੀ ਘਟਨਾ ਹੁੰਦੀ ਹੈ ਤਾਂ ਕਿਹਾ ਜਾਂਦਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਉੱਚ ਪੱਧਰੀ ਮੀਟਿੰਗ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਾਰਜ ਯੋਜਨਾ ਕਿੱਥੇ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਸ਼ਮੀਰ ਵਿੱਚ ਇੱਕ ਐਕਸ਼ਨ ਪਲਾਨ ਹੋਣਾ ਚਾਹੀਦਾ ਹੈ।

Related Stories

No stories found.
logo
Punjab Today
www.punjabtoday.com