ਹਿਮਾਚਲ ਦੇ ਕੁੱਲੂ 'ਚ ਬੱਸ ਖਾਈ ਵਿੱਚ ਡਿੱਗਣ ਨਾਲ ਹੋਈ 16 ਲੋਕਾਂ ਦੀ ਮੌਤ

ਇਹ ਵੱਡਾ ਹਾਦਸਾ ਕੁੱਲੂ ਜ਼ਿਲੇ ਦੇ ਸ਼ੈਂਸ਼ਰ 'ਚ ਵਾਪਰਿਆ ਹੈ। ਇੱਕ ਪ੍ਰਾਈਵੇਟ ਬੱਸ ਵਿੱਚ ਸਕੂਲੀ ਬੱਚੇ ਅਤੇ ਹੋਰ ਲੋਕ ਸਫ਼ਰ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਬੱਸ 'ਚ ਕਰੀਬ 40 ਲੋਕ ਸਵਾਰ ਸਨ।
ਹਿਮਾਚਲ ਦੇ ਕੁੱਲੂ 'ਚ ਬੱਸ ਖਾਈ ਵਿੱਚ ਡਿੱਗਣ ਨਾਲ ਹੋਈ 16 ਲੋਕਾਂ ਦੀ ਮੌਤ

ਕੁੱਲੂ ਜ਼ਿਲੇ 'ਚ ਸੋਮਵਾਰ ਸਵੇਰੇ ਕਰੀਬ 8.30 ਵਜੇ ਸ਼ੈਂਸ਼ਰ ਤੋਂ ਔਟ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ, ਇਸ ਹਾਦਸੇ 'ਚ 16 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ 'ਚ ਸਕੂਲੀ ਬੱਚੇ ਵੀ ਸ਼ਾਮਲ ਹਨ। ਕਈ ਲੋਕ ਗੰਭੀਰ ਜ਼ਖਮੀ ਹਨ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਆਸਪਾਸ ਦੇ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।

ਦੱਸ ਦੇਈਏ ਕਿ ਇਹ ਵੱਡਾ ਹਾਦਸਾ ਕੁੱਲੂ ਜ਼ਿਲੇ ਦੇ ਸ਼ੈਂਸ਼ਰ 'ਚ ਵਾਪਰਿਆ ਹੈ। ਇੱਕ ਪ੍ਰਾਈਵੇਟ ਬੱਸ ਵਿੱਚ ਸਕੂਲੀ ਬੱਚੇ ਅਤੇ ਹੋਰ ਲੋਕ ਸਫ਼ਰ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਬੱਸ 'ਚ ਕਰੀਬ 40 ਲੋਕ ਸਵਾਰ ਸਨ। ਬੱਸ ਜੰਗਲਾ ਪਿੰਡ ਨੇੜੇ ਪੁੱਜੀ ਹੀ ਸੀ ਕਿ ਅਚਾਨਕ ਇਹ ਬੇਕਾਬੂ ਹੋ ਕੇ ਕਰੀਬ 200 ਮੀਟਰ ਹੇਠਾਂ ਡੂੰਘੀ ਖੱਡ ਵਿੱਚ ਜਾ ਡਿੱਗੀ।

ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ। ਹੁਣ ਤੱਕ 16 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ। ਹਾਦਸਾ ਇੰਨਾ ਵੱਡਾ ਸੀ ਕਿ ਬੱਸ ਚਕਨਾਚੂਰ ਹੋ ਗਈ। ਲੋਕਾਂ ਦੀਆਂ ਲਾਸ਼ਾਂ ਬੱਸ ਦੇ ਅੰਦਰ ਹੀ ਫਸ ਗਈਆਂ। ਉਨ੍ਹਾਂ ਨੂੰ ਬਾਹਰ ਕੱਢਣਾ ਮੁਸ਼ਕਲ ਸੀ।

ਇਸ ਘਟਨਾ ਤੋਂ ਬਾਅਦ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਟਵੀਟ ਕਰਕੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਦੁਖੀ ਪਰਿਵਾਰਾਂ ਨੂੰ ਤਾਕਤ ਦੇਣ ਦੀ ਕਾਮਨਾ ਕੀਤੀ ਹੈ।

ਦੂਜੇ ਪਾਸੇ ਇਸ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਵਾਪਰਿਆ ਬੱਸ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਦੁੱਖ ਦੀ ਇਸ ਘੜੀ ਵਿੱਚ ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਦੇ ਨਾਲ ਹੈ। ਮੈਨੂੰ ਉਮੀਦ ਹੈ ਕਿ ਜੋ ਜ਼ਖਮੀ ਹੋਏ ਹਨ, ਉਹ ਜਲਦੀ ਠੀਕ ਹੋ ਜਾਣਗੇ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰ ਰਿਹਾ ਹੈ। ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਮਦਦ ਦਿੱਤੀ ਜਾਵੇਗੀ।

Related Stories

No stories found.
logo
Punjab Today
www.punjabtoday.com