ਭਾਜਪਾ ਦਾ ਰਾਜਨੀਤੀ ਕਰਨ ਦਾ ਤਰੀਕਾ ਵੱਧੀਆ ਨਹੀਂ, ਇਸ ਲਈ ਪਾਰਟੀ ਛੱਡੀ: ਬਾਬੁਲ

ਕੇਂਦਰ 'ਚ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਕੁਝ ਦਿਨ ਬਾਅਦ ਹੀ ਸੁਪ੍ਰੀਓ ਨੇ ਭਾਜਪਾ ਛੱਡ ਦਿੱਤੀ ਸੀ। ਉਹ ਪਿਛਲੇ ਸਤੰਬਰ ਵਿੱਚ ਭਾਜਪਾ ਛੱਡ ਕੇ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਟੀਐਮਸੀ ਵਿੱਚ ਸ਼ਾਮਲ ਹੋ ਗਏ ਸਨ।
ਭਾਜਪਾ ਦਾ ਰਾਜਨੀਤੀ ਕਰਨ ਦਾ ਤਰੀਕਾ ਵੱਧੀਆ ਨਹੀਂ, ਇਸ ਲਈ ਪਾਰਟੀ ਛੱਡੀ: ਬਾਬੁਲ

ਬਾਬੁਲ ਸੁਪਰੀਓ ਨੇ ਬੀਜੇਪੀ ਛੱਡਣ ਤੋਂ ਬਾਅਦ ਬੀਜੇਪੀ ਦੀ ਖੁਲ ਕੇ ਆਲੋਚਨਾ ਕਰਨੀ ਸ਼ੁਰੂ ਕਰ ਦਿਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ 'ਚ ਕੇਂਦਰੀ ਮੰਤਰੀ ਮੰਡਲ 'ਚੋਂ ਕੱਢੇ ਜਾਣ ਤੋਂ ਬਾਅਦ ਤ੍ਰਿਣਮੂਲ ਕਾਂਗਰਸ 'ਚ ਸ਼ਾਮਲ ਹੋਏ ਬਾਬੁਲ ਸੁਪਰੀਓ ਨੇ ਕਿਹਾ ਹੈ, ਕਿ ਭਾਜਪਾ ਨਫਰਤ ਦੀ ਰਾਜਨੀਤੀ ਕਰਦੀ ਹੈ, ਇਸ ਲਈ ਉਸ ਨੇ ਪਾਰਟੀ ਛੱਡ ਦਿੱਤੀ ਹੈ।

ਦਰਅਸਲ, ਬਾਬੁਲ ਦੀ ਪਾਰਟੀ ਬਦਲਣ ਨੂੰ ਲੈ ਕੇ ਲੋਕ ਸੋਸ਼ਲ ਮੀਡੀਆ ਤੇ ਕਈ ਵਾਰ ਆਲੋਚਨਾ ਦੇ ਘੇਰੇ 'ਚ ਆ ਚੁੱਕੇ ਹਨ। ਬਾਬੁਲ ਸੁਪਰੀਓ ਨੇ ਟਵੀਟ ਕੀਤਾ, “ਮੈਂ (ਭਾਜਪਾ ਵਿੱਚ) ਨਫ਼ਰਤ ਅਤੇ ਵੰਡ ਦੀ ਰਾਜਨੀਤੀ ਕਾਰਨ ਪਾਰਟੀ ਛੱਡਣ ਦਾ ਫੈਸਲਾ ਲਿਆ ਹੈ। ਮੈਂ ਇਸ ਤਰ੍ਹਾਂ ਦੀ ਰਾਜਨੀਤੀ ਨਾਲ ਜ਼ਿਆਦਾ ਜੁੜਿਆ ਨਹੀਂ ਹੋ ਸਕਦਾ।" ਸੁਪ੍ਰੀਓ ਪੱਛਮੀ ਬੰਗਾਲ ਦੀ ਬਾਲੀਗੰਜ ਵਿਧਾਨ ਸਭਾ ਸੀਟ ਲਈ ਉਪ ਚੋਣ ਲਈ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਹਨ।

ਕੇਂਦਰ 'ਚ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਕੁਝ ਦਿਨ ਬਾਅਦ ਹੀ ਸੁਪ੍ਰੀਓ ਨੇ ਭਾਜਪਾ ਛੱਡ ਦਿੱਤੀ ਸੀ। ਉਹ ਪਿਛਲੇ ਸਤੰਬਰ ਵਿੱਚ ਭਾਜਪਾ ਛੱਡ ਕੇ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਟੀਐਮਸੀ ਵਿੱਚ ਸ਼ਾਮਲ ਹੋ ਗਏ ਸਨ। ਖੱਬੇ ਪੱਖੀ ਕੈਂਪ ਨੇ ਦੋਸ਼ ਲਾਇਆ ਸੀ ਕਿ ਪੱਛਮੀ ਬਰਧਮਾਨ ਜ਼ਿਲ੍ਹੇ ਦੇ ਆਸਨਸੋਲ ਇਲਾਕੇ ਵਿੱਚ 2018 ਦੇ ਦੰਗਿਆਂ ਤੋਂ ਬਾਅਦ ਤਤਕਾਲੀ ਕੇਂਦਰੀ ਮੰਤਰੀ ਸੁਪ੍ਰੀਓ ਨੇ ਧਾਰਮਿਕ ਭਾਵਨਾਵਾਂ ਭੜਕਾਈਆਂ ਸਨ। ਇਸ ਤੋਂ ਪਹਿਲਾ ਬਾਬੁਲ ਬੈਂਕਿੰਗ ਖੇਤਰ ਵਿੱਚ ਵੀ ਸਰਗਰਮ ਰਿਹਾ ਹੈ।

ਇੱਕ ਬੈਂਕਰ ਦੇ ਤੌਰ 'ਤੇ ਉਹ ਪਿਛਲੇ ਸਮੇਂ ਵਿੱਚ ਇੱਕ ਵੱਡੀ ਬਹੁਰਾਸ਼ਟਰੀ ਕੰਪਨੀ ਵਿੱਚ ਕੰਮ ਕਰ ਚੁੱਕੇ ਹਨ। ਹਾਲਾਂਕਿ ਚੰਗੀ ਤਨਖਾਹ ਮਿਲਣ ਤੋਂ ਬਾਅਦ ਵੀ ਉਹ ਆਪਣੇ ਕੰਮ ਤੋਂ ਖੁਸ਼ ਨਹੀਂ ਸੀ, ਜਿਸ ਤੋਂ ਬਾਅਦ ਕੁਝ ਸਮੇਂ ਬਾਅਦ ਉਸ ਨੇ ਇਹ ਨੌਕਰੀ ਛੱਡ ਦਿੱਤੀ ਸੀ।

ਇਸ ਤੋਂ ਬਾਅਦ ਬਾਬੁਲ ਨੇ ਮਿਊਜ਼ਿਕ ਇੰਡਸਟਰੀ 'ਚ ਐਂਟਰੀ ਕੀਤੀ ਸੀ। ਕਿਉਂਕਿ ਉਨ੍ਹਾਂ ਦਾ ਪੂਰਾ ਪਰਿਵਾਰ ਸੰਗੀਤ ਨਾਲ ਜੁੜਿਆ ਹੋਇਆ ਸੀ, ਇਸ ਲਈ ਉਨ੍ਹਾਂ ਨੂੰ ਇੱਥੇ ਪੈਰ ਜਮਾਉਣ ਲਈ ਜ਼ਿਆਦਾ ਮਿਹਨਤ ਨਹੀਂ ਕਰਨੀ ਪਈ ਸੀ। ਪੱਛਮੀ ਬੰਗਾਲ ਵਿੱਚ ਆਸਨਸੋਲ ਲੋਕ ਸਭਾ ਉਪ ਚੋਣ ਵਿੱਚ ਭਾਜਪਾ ਨੇ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਸ਼ਤਰੂਘਨ ਸਿਨਹਾ ਖ਼ਿਲਾਫ਼ ਵਿਧਾਇਕ ਅਗਨੀਮਿੱਤਰਾ ਪਾਲ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਇਸ ਦੇ ਨਾਲ ਹੀ ਕੋਲਕਾਤਾ ਦੀ ਬਾਲੀਗੰਜ ਵਿਧਾਨ ਸਭਾ ਸੀਟ ਦੀ ਉਪ ਚੋਣ ਵਿਚ ਭਾਜਪਾ ਨੇ ਪਾਰਟੀ ਦੀ ਮਹਿਲਾ ਮੋਰਚਾ ਦੀ ਨੇਤਾ ਕੀਆ ਘੋਸ਼ ਨੂੰ ਮੈਦਾਨ ਵਿਚ ਉਤਾਰਿਆ ਹੈ। ਤ੍ਰਿਣਮੂਲ ਕਾਂਗਰਸ ਨੇ ਇਸ ਸੀਟ ਲਈ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਓ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਭਾਜਪਾ ਦੀ ਪੱਛਮੀ ਬੰਗਾਲ ਇਕਾਈ ਦੇ ਬੁਲਾਰੇ ਸਮਿਕ ਭੱਟਾਚਾਰੀਆ ਨੇ ਦੱਸਿਆ ਕਿ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੇ ਦਿੱਲੀ ਵਿੱਚ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਸੀਟਾਂ 'ਤੇ ਜ਼ਿਮਨੀ ਚੋਣਾਂ 12 ਅਪ੍ਰੈਲ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 16 ਅਪ੍ਰੈਲ ਨੂੰ ਹੋਵੇਗੀ।

Related Stories

No stories found.
logo
Punjab Today
www.punjabtoday.com