
ਇਸ ਸਮੇਂ ਪੂਰੇ ਭਾਰਤ 'ਚ ਧੀਰੇਂਦਰ ਸ਼ਾਸਤਰੀ ਨੂੰ ਲੈ ਕੇ ਕਾਫੀ ਚਰਚਾ ਹੈ। ਬਾਗੇਸ਼ਵਰ ਧਾਮ ਸਰਕਾਰ ਇੱਕ ਵਾਰ ਫਿਰ ਚਰਚਾ ਵਿੱਚ ਹੈ। ਇਸ ਦੇ ਮੁਖੀ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਦਰਬਾਰ ਇੱਕ ਵਾਰ ਫਿਰ ਸਜਿਆ, ਜਿਸ ਵਿੱਚ ਅੱਜ ਬਾਗੇਸ਼ਵਰ ਬਾਬਾ ਨੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦਾ ਪ੍ਰਣ ਲਿਆ ਹੈ।
ਹਿੰਦੂ ਰਾਸ਼ਟਰ ਲਈ ਬਾਗੇਸ਼ਵਰ ਸਰਕਾਰ ਨੇ ਮੱਧ ਪ੍ਰਦੇਸ਼ ਦੇ ਛਤਰਪੁਰ 'ਚ ਯੱਗ ਸ਼ੁਰੂ ਕੀਤਾ ਹੈ, ਜੋ 7 ਦਿਨ ਤੱਕ ਜਾਰੀ ਰਹੇਗਾ। ਯੱਗ ਵਿੱਚ ਧੀਰੇਂਦਰ ਸ਼ਾਸਤਰੀ ਨੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦਾ ਪ੍ਰਣ ਲਿਆ। ਉਨ੍ਹਾਂ ਚਾਰ ਵੇਦਾਂ ਦੇ ਸਾਹਮਣੇ ਹਿੰਦੂ ਰਾਸ਼ਟਰ ਬਣਾਉਣ ਦਾ ਪ੍ਰਣ ਲਿਆ ਅਤੇ ਹਿੰਦੂ ਰਾਸ਼ਟਰ ਦਾ ਨਾਅਰਾ ਬੁਲੰਦ ਕੀਤਾ। ਇਸ ਦੌਰਾਨ ਬਾਗੇਸ਼ਵਰ ਧਾਮ 'ਚ ਹਿੰਦੂਤਵ ਦੀ ਤਾਕਤ ਦਾ ਸਭ ਤੋਂ ਵੱਡਾ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ।
ਇਸ ਸਮੇਂ ਬਾਗੇਸ਼ਵਰ ਧਾਮ ਵਿੱਚ ਹਜ਼ਾਰਾਂ ਸ਼ਰਧਾਲੂ ਮੌਜੂਦ ਹਨ। 19 ਫਰਵਰੀ ਤੱਕ ਛਤਰਪੁਰ ਦੇ ਗੜ੍ਹਾ ਪਿੰਡ ਵਿੱਚ ਸੰਤਾਂ ਦਾ ਵੱਡਾ ਇਕੱਠ ਹੋਵੇਗਾ। ਸਾਂਸਦ ਤੇ ਸਾਬਕਾ ਮੁੱਖ ਮੰਤਰੀ ਕਮਲਨਾਥ ਵੀ ਬਾਗੇਸ਼ਵਰ ਧਾਮ ਦਰਬਾਰ 'ਚ ਹਾਜ਼ਰੀ ਲਗਵਾਉਣ ਪਹੁੰਚੇ। ਇਹ ਵੀ ਖਬਰਾਂ ਹਨ ਕਿ ਮੱਧ ਪ੍ਰਦੇਸ਼ ਦੇ ਸੀਐਮ ਸ਼ਿਵਰਾਜ ਸਿੰਘ ਚੌਹਾਨ 18 ਫਰਵਰੀ ਨੂੰ ਬਾਗੇਸ਼ਵਰ ਧਾਮ ਦੇ ਦਰਸ਼ਨ ਕਰਨ ਜਾ ਸਕਦੇ ਹਨ।
ਬਾਬਾ ਬਾਗੇਸ਼ਵਰ ਦੀ ਸਟੇਜ 'ਤੇ ਦੇਸ਼ ਦੇ ਕੋਨੇ-ਕੋਨੇ ਤੋਂ ਸੰਤ ਨਜ਼ਰ ਆਉਣਗੇ ਅਤੇ ਇਸ ਮੰਚ ਤੋਂ ਹਿੰਦੂ ਰਾਸ਼ਟਰ ਦਾ ਸੰਕਲਪ ਸ਼ੁਰੂ ਹੋਣ ਜਾ ਰਿਹਾ ਹੈ। ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਪਿੱਛਲੇ ਦਿਨੀ ਬਾਗੇਸ਼ਵਰ ਧਾਮ ਦੇ ਦਰਸ਼ਨਾਂ ਲਈ ਪਹੁੰਚੇ ਸਨ। ਇਸ ਤੋਂ ਬਾਅਦ ਖਬਰ ਆਈ ਕਿ ਮੌਜੂਦਾ ਸੀਐਮ ਸ਼ਿਵਰਾਜ ਸਿੰਘ ਚੌਹਾਨ ਵੀ 18 ਫਰਵਰੀ ਨੂੰ ਬਾਗੇਸ਼ਵਰ ਧਾਮ ਦੇ ਦਰਸ਼ਨਾਂ ਲਈ ਪਹੁੰਚ ਸਕਦੇ ਹਨ।
ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਦੀ ਸਾਬਕਾ ਸੀਐਮ ਉਮਾ ਭਾਰਤੀ ਨੇ ਬਾਗੇਸ਼ਵਰ ਧਾਮ ਦੇ ਮਹਾਰਾਜ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੂੰ ਆਪਣਾ ਪੁੱਤਰ ਮੰਨਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਧੀਰੇਂਦਰ ਸ਼ਾਸਤਰੀ ਇੱਕ ਤਪੱਸਵੀ ਅਤੇ ਅਲੌਕਿਕ ਹਨ। ਅਜਿਹਾ ਨਹੀਂ ਹੈ ਕਿ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਅਤੇ ਬਾਗੇਸ਼ਵਰ ਧਾਮ ਵਿੱਚ ਵਿਸ਼ਵਾਸ ਰੱਖਣ ਵਾਲੇ ਲੋਕ ਸਿਰਫ਼ ਸੱਤਾਧਾਰੀ ਪਾਰਟੀ ਵਿੱਚ ਹਨ। ਉਨ੍ਹਾਂ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਵਿੱਚ ਵਿਰੋਧੀ ਪਾਰਟੀਆਂ ਦੇ ਕਈ ਆਗੂ ਹਨ।
ਕੇਂਦਰੀ ਮੰਤਰੀ ਨਿਤਿਨ ਗਡਕਰੀ, ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਸਮੇਤ ਨੇਤਾਵਾਂ ਦੀ ਇਹ ਸੂਚੀ ਕਾਫੀ ਲੰਬੀ ਹੈ। ਹਰ ਰੋਜ਼ ਕੋਈ ਨਾ ਕੋਈ ਨਵਾਂ ਆਗੂ ਬਾਬੇ ਦੀ ਹਮਾਇਤ ਵਿੱਚ ਖੜ੍ਹਾ ਨਜ਼ਰ ਆਉਂਦਾ ਹੈ।