ਸ਼ਰਾਬ ਤੋਂ ਜੋ ਕਮਾਈ ਹੋਵੇਗੀ ਉਹ ਵਿਕਾਸ ਕਾਰਜਾਂ ਲਈ ਹੋਵੇਗੀ ਖਰਚ: ਭਗਵੰਤ ਮਾਨ
ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਸੀਐੱਮ ਫੇਸ ਭਗਵੰਤ ਮਾਨ ਨੇ ਦਿੱਲੀ 'ਚ ਸ਼ਰਾਬ ਦੀਆਂ ਦੁਕਾਨਾਂ ਸਿਰਫ ਮੁਨਾਫਾ ਕਮਾਉਣ ਲਈ ਖੋਲ੍ਹਣ ਦੇ ਮਾਮਲੇ 'ਚ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸ਼ਰਾਬ ਦੀਆਂ ਦੁਕਾਨਾਂ ਤੋਂ ਹੋਣ ਵਾਲੇ ਮਾਲੀਏ ਦੀ ਵਰਤੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੀਤੀ ਜਾਵੇਗੀ।
ਮਾਨ ਬਰਨਾਲਾ ਵਿਖੇ ਘਰ-ਘਰ ਜਾ ਕੇ 'ਮਿਸ਼ਨ ਪੰਜਾਬ 2022' ਤਹਿਤ ਚੋਣ ਪ੍ਰਚਾਰ ਕਰ ਰਹੇ ਸਨ ਅਤੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ ਲੋਕਾਂ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਮਾਨ ਦਾ ਸਵਾਗਤ ਕੀਤਾ। ਮਾਨ ਨੇ ਕੇਂਦਰ ਸਰਕਾਰ 'ਤੇ ਲਾਏ ਦੋਸ਼ਾਂ 'ਤੇ ਬੋਲਦਿਆਂ ਕਿਹਾ-'ਦਿੱਲੀ 'ਚ ਭਾਜਪਾ ਕੋਲ ਸ਼ਾਇਦ ਹੀ ਚਾਰ-ਪੰਜ ਸੀਟਾਂ ਹਨ, ਇਸ ਲਈ ਬੀਜੇਪੀ ਅਜਿਹੇ ਦੋਸ਼ ਲਗਾਉਂਦੀ ਹੈ।
ਸ਼ਰਾਬ ਦੀਆਂ ਦੁਕਾਨਾਂ ਤੋਂ ਹੋਣ ਵਾਲੇ ਮਾਲੀਏ ਦੀ ਵਰਤੋਂ ਬੁਨਿਆਦੀ ਢਾਂਚੇ ਦੇ ਵਿਕਾਸ, ਸਕੂਲਾਂ ਦੀ ਉਸਾਰੀ, ਬਿਜਲੀ ਦੀ ਸਹੀ ਸਪਲਾਈ ਯਕੀਨੀ ਬਣਾਉਣ ਲਈ ਕੀਤੀ ਜਾਵੇਗੀ। ਇਹ ਮੁਨਾਫ਼ਾ ਕਮਾਉਣ ਦਾ ਸਿਰਫ਼ ਇੱਕ ਤਰੀਕਾ ਹੈ। ਭਾਜਪਾ ਕੋਲ ਸਾਡੀ ਪਾਰਟੀ 'ਤੇ ਸਵਾਲ ਉਠਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ। ਸਮ੍ਰਿਤੀ ਇਰਾਨੀ ਨੇ ਸ਼ੁੱਕਰਵਾਰ ਨੂੰ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਕੇਜਰੀਵਾਲ ਸਰਕਾਰ ਦੀ ਆਲੋਚਨਾ ਕੀਤੀ।
ਮਾਨ ਦੀ ਇਹ ਪ੍ਰਤੀਕਿਰਿਆ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਸਿਰਫ਼ ਮੁਨਾਫ਼ੇ ਲਈ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੇ ਦੋਸ਼ਾਂ ਤੋਂ ਬਾਅਦ ਆਈ ਹੈ। ਸਮ੍ਰਿਤੀ ਨੇ ਇਕ ਦਿਨ ਪਹਿਲਾਂ ਕਿਹਾ ਸੀ-'ਅਰਵਿੰਦ ਕੇਜਰੀਵਾਲ ਨੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਲਾਭ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਉਨ੍ਹਾਂ ਕਿਹਾ ਸੀ ਕਿ ਹਰ ਰੋਜ਼ ਸ਼ਰਾਬ ਦੀ ਦੁਕਾਨ ਕੋਲੋਂ ਲੰਘਣ ਵਾਲੀ ਹਰ ਔਰਤ ਦੇ ਸੰਘਰਸ਼ ਲਈ ਕੇਜਰੀਵਾਲ ਜ਼ਿੰਮੇਵਾਰ ਹੈ।