ਬੀਜੇਪੀ ਨੇ ਕੈਪਟਨ, ਸੁਨੀਲ ਤੇ ਜੈਵੀਰ ਸ਼ੇਰਗਿੱਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਕੌਮੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਹੈ।
ਬੀਜੇਪੀ ਨੇ ਕੈਪਟਨ, ਸੁਨੀਲ ਤੇ ਜੈਵੀਰ ਸ਼ੇਰਗਿੱਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿਚ 2022 ਵਿਧਾਨਸਭਾ ਚੋਣਾਂ ਤੋਂ ਪਹਿਲਾ ਕਈ ਕਾਂਗਰਸੀ ਆਗੂਆਂ ਨੇ ਪਾਰਟੀ ਛੱਡ ਕੇ ਭਾਜਪਾ ਦਾ ਦਾਮਨ ਫੱਡ ਲਿਆ ਸੀ। ਹੁਣ ਪੰਜਾਬ ਵਿੱਚ ਭਾਜਪਾ ਨੇ ਇਕ ਵਾਰ ਫੇਰ ਵੱਡੀ ਬਾਜ਼ੀ ਮਾਰੀ ਹੈ। ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਕੌਮੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਹੈ।

ਇਸਦੇ ਨਾਲ ਹੀ ਜੈਵੀਰ ਸ਼ੇਰਗਿੱਲ ਨੂੰ ਕੌਮੀ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਕਾਂਗਰਸ ਨੇਤਾ ਜੈਵੀਰ ਸ਼ੇਰਗਿੱਲ ਨੇ ਕਾਂਗਰਸ ਪਾਰਟੀ ਦੇ ਰਾਸ਼ਟਰੀ ਬੁਲਾਰੇ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ । ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਗਏ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਸ਼ੇਰਗਿੱਲ ਨੇ ਕਈ ਸਵਾਲ ਵੀ ਖੜ੍ਹੇ ਕੀਤੇ ਸਨ। ਉਨ੍ਹਾਂ ਨੇ ਆਪਣੇ ਅਸਤੀਫੇ 'ਚ ਲਿਖਿਆ ਕਿ ਮੈਨੂੰ ਇਹ ਦੱਸਦੇ ਹੋਏ ਅਫਸੋਸ ਹੋ ਰਿਹਾ ਹੈ ਕਿ ਕਾਂਗਰਸ 'ਚ ਫੈਸਲਾ ਲੈਣਾ ਹੁਣ ਜਨਤਾ ਅਤੇ ਦੇਸ਼ ਦੇ ਹਿੱਤ 'ਚ ਨਹੀਂ ਰਿਹਾ, ਸਗੋਂ ਉਨ੍ਹਾਂ ਲੋਕਾਂ ਦੇ ਸੁਆਰਥੀ ਹਿੱਤਾਂ ਤੋਂ ਪ੍ਰਭਾਵਿਤ ਹੋ ਰਿਹਾ ਹੈ, ਜੋ ਚਾਪਲੂਸੀ 'ਚ ਰੁੱਝੇ ਹੋਏ ਹਨ ਅਤੇ ਜ਼ਮੀਨੀ ਹਕੀਕਤ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੇ ਹਨ।

ਸ਼ੇਰਗਿੱਲ ਨੇ ਅਸਤੀਫਾ ਪੱਤਰ ਵਿੱਚ ਲਿਖਿਆ ਹੈ ਕਿ ਕਾਂਗਰਸ ਛੱਡਣ ਦਾ ਮੁੱਖ ਕਾਰਨ ਇਹ ਹੈ ਕਿ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੌਜੂਦਾ ਫੈਸਲੇ ਲੈਣ ਵਾਲਿਆਂ ਦੀ ਵਿਚਾਰਧਾਰਾ ਅਤੇ ਦ੍ਰਿਸ਼ਟੀ ਹੁਣ ਨੌਜਵਾਨਾਂ ਅਤੇ ਆਧੁਨਿਕ ਭਾਰਤ ਦੀਆਂ ਇੱਛਾਵਾਂ ਨਾਲ ਮੇਲ ਨਹੀਂ ਖਾਂਦੀ ਹੈ। ਮੈਨੂੰ ਇਹ ਕਹਿੰਦੇ ਹੋਏ ਦੁੱਖ ਹੁੰਦਾ ਹੈ ਕਿ ਫੈਸਲਾ ਲੈਣਾ ਹੁਣ ਜਨਤਾ ਅਤੇ ਦੇਸ਼ ਦੇ ਹਿੱਤ ਵਿੱਚ ਨਹੀਂ ਰਿਹਾ। ਮੈਂ ਇਸਨੂੰ ਨੈਤਿਕ ਤੌਰ 'ਤੇ ਸਵੀਕਾਰ ਨਹੀਂ ਕਰ ਸਕਦਾ।

ਦੱਸ ਦੇਈਏ ਕਿ 39 ਸਾਲਾ ਜੈਵੀਰ ਸ਼ੇਰਗਿੱਲ ਭਾਰਤ ਦੀ ਸੁਪਰੀਮ ਕੋਰਟ ਵਿੱਚ ਪੇਸ਼ੇ ਤੋਂ ਵਕੀਲ ਹਨ ਅਤੇ ਕਾਂਗਰਸ ਦੇ ਬੁਲਾਰੇ ਵਜੋਂ ਉਹ ਟੀਵੀ ਚੈਨਲਾਂ 'ਤੇ ਬਹਿਸਾਂ ਵਿੱਚ ਪਾਰਟੀ ਦਾ ਪੱਖ ਪੇਸ਼ ਕਰਦੇ ਰਹੇ ਹਨ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਭ ਤੋਂ ਨੌਜਵਾਨ ਬੁਲਾਰਿਆਂ ਵਿੱਚੋਂ ਇੱਕ ਸਨ ਅਤੇ ਪੰਜਾਬ ਲਈ ਕਾਂਗਰਸ ਲੀਗਲ ਸੈੱਲ ਦੇ ਸਹਿ-ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਵਾਲੇ ਸਭ ਤੋਂ ਨੌਜਵਾਨ ਵਿਅਕਤੀ ਵੀ ਸਨ । ਉਸਨੇ 2008-09 ਦੋ ਸਾਲਾਂ ਲਈ ਅੰਤਰਰਾਸ਼ਟਰੀ ਬਾਰ ਐਸੋਸੀਏਸ਼ਨ ਲਈ ਯੰਗ ਇੰਡੀਆ ਪ੍ਰਤੀਨਿਧੀ ਵਜੋਂ ਵੀ ਸੇਵਾ ਕੀਤੀ ਹੈ।

ਜੈਵੀਰ ਸ਼ੇਰਗਿੱਲ ਦਾ ਜਨਮ ਪੰਜਾਬ ਦੇ ਜਲੰਧਰ ਵਿੱਚ ਹੋਇਆ ਸੀ। ਉਸਦੇ ਪਿਤਾ ਰਾਜੇਸ਼ਵਰ ਸਿੰਘ ਸ਼ੇਰਗਿੱਲ ਹਨ, ਜੋ ਕਿ ਮਨੀ ਲਾਂਡਰਿੰਗ ਨਾਲ ਸਬੰਧਤ ਮਾਮਲਿਆਂ ਦੇ ਮਾਹਰ ਵਕੀਲ ਹਨ। ਜੈਵੀਰ ਨੇ ਆਪਣੀ ਸਕੂਲੀ ਪੜ੍ਹਾਈ ਸੇਂਟ ਜੋਸਫ ਬੁਆਏਜ਼ ਸਕੂਲ ਅਤੇ ਐਪੀਜੇ ਸਕੂਲ, ਜਲੰਧਰ ਤੋਂ ਕੀਤੀ ਹੈ। ਉਸਨੇ 2006 ਵਿੱਚ ਪੱਛਮੀ ਬੰਗਾਲ ਨੈਸ਼ਨਲ ਯੂਨੀਵਰਸਿਟੀ ਆਫ ਜੁਰੀਡੀਕਲ ਸਾਇੰਸਿਜ਼ ਤੋਂ ਕਾਨੂੰਨ ਵਿੱਚ ਗ੍ਰੈਜੂਏਸ਼ਨ ਕੀਤੀ। ਜੈਵੀਰ ਸ਼ੇਰਗਿੱਲ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

Related Stories

No stories found.
logo
Punjab Today
www.punjabtoday.com