ਭਾਜਪਾ ਨੇ ਦਿੱਤਾ ਰਾਹੁਲ ਗਾਂਧੀ ਖਿਲਾਫ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ

ਪ੍ਰਹਲਾਦ ਜੋਸ਼ੀ ਨੇ ਕਿਹਾ, ਅਸੀਂ ਰਾਹੁਲ ਗਾਂਧੀ ਦੇ ਖਿਲਾਫ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ। ਉਸਨੇ ਕੱਲ੍ਹ ਸਦਨ ਵਿੱਚ ਬੇਬੁਨਿਆਦ ਦੋਸ਼ ਲਾਏ ਹਨ, ਜਿਨ੍ਹਾਂ ਦਾ ਸਰਕਾਰ ਨਾਲ ਕੋਈ ਸਬੰਧ ਨਹੀਂ ਹੈ।
ਭਾਜਪਾ ਨੇ ਦਿੱਤਾ ਰਾਹੁਲ ਗਾਂਧੀ ਖਿਲਾਫ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ

ਰਾਹੁਲ ਗਾਂਧੀ 'ਤੇ ਹੁਣ ਬੀਜੇਪੀ ਦੇ ਨੇਤਾਵਾਂ ਨੇ ਹਮਲਾ ਕੀਤਾ ਹੈ। ਭਾਜਪਾ ਨੇ ਪ੍ਰਧਾਨ ਮੰਤਰੀ ਬਾਰੇ ਲੋਕ ਸਭਾ ਵਿੱਚ ਕੀਤੀਆਂ ਕੁਝ ਟਿੱਪਣੀਆਂ ਲਈ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਸ 'ਤੇ ਗੌਰ ਕਰਨ ਮਗਰੋਂ ਕਾਰਵਾਈ ਕਰਨ ਦੀ ਗੱਲ ਕਹੀ ਹੈ।

ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਚਰਚਾ 'ਚ ਹਿੱਸਾ ਲੈਣ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਵਿਰੁੱਧ ਲੋਕ ਸਭਾ ਦੇ ਸਪੀਕਰ ਨੂੰ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ। ਬੁੱਧਵਾਰ ਨੂੰ ਸਦਨ 'ਚ ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਰਾਹੁਲ ਗਾਂਧੀ ਦੇ ਭਾਸ਼ਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਾਂਗਰਸ ਮੈਂਬਰ ਨੇ ਸਦਨ ਦੇ ਕੰਮਕਾਜ ਦੇ ਨਿਯਮਾਂ 353 ਅਤੇ 369 ਦੀ ਉਲੰਘਣਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਨਿਯਮ 353 ਤਹਿਤ ਆਪਣੇ ਬਚਾਅ ਲਈ ਸਦਨ ਵਿੱਚ ਹਾਜ਼ਰ ਨਾ ਹੋਣ ਵਾਲੇ ਵਿਅਕਤੀ ਖ਼ਿਲਾਫ਼ ਦੋਸ਼ ਨਹੀਂ ਲਾਏ ਜਾ ਸਕਦੇ। ਉਨ੍ਹਾਂ ਕਿਹਾ ਕਿ ਨਿਯਮਾਂ ਤਹਿਤ ਇਸ ਲਈ ਪਹਿਲਾਂ ਨੋਟਿਸ ਦੇਣਾ ਪੈਂਦਾ ਹੈ ਅਤੇ ਲੋਕ ਸਭਾ ਦੇ ਸਪੀਕਰ ਤੋਂ ਅਗਾਊਂ ਇਜਾਜ਼ਤ ਲੈਣੀ ਪੈਂਦੀ ਹੈ। ਜੋਸ਼ੀ ਨੇ ਕਿਹਾ ਕਿ ਇਸੇ ਤਰ੍ਹਾਂ ਨਿਯਮ 369 ਦੇ ਤਹਿਤ ਸਦਨ ਵਿਚ ਦਿਖਾਏ ਗਏ ਕਿਸੇ ਵੀ ਕਾਗਜ਼ ਦੀ ਤਸਦੀਕ ਕੀਤੀ ਜਾਣੀ ਚਾਹੀਦੀ ਹੈ, ਜੋ ਕਿ ਕਾਂਗਰਸੀ ਮੈਂਬਰ ਨੇ ਨਹੀਂ ਕੀਤੀ।

ਪ੍ਰਹਲਾਦ ਜੋਸ਼ੀ ਨੇ ਕਿਹਾ, ''ਅਸੀਂ (ਰਾਹੁਲ ਗਾਂਧੀ ਦੇ ਖਿਲਾਫ) ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ। ਉਸਨੇ ਕੱਲ੍ਹ ਸਦਨ ਵਿੱਚ ਬੇਬੁਨਿਆਦ ਦੋਸ਼ ਲਾਏ ਸਨ, ਜਿਨ੍ਹਾਂ ਦਾ ਸਰਕਾਰ ਨਾਲ ਕੋਈ ਸਬੰਧ ਨਹੀਂ ਹੈ। ਮੈਂ ਸਭਾਪਤੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਟਿੱਪਣੀ ਨੂੰ ਕਾਰਵਾਈ ਤੋਂ ਹਟਾਉਣ ਅਤੇ ਰਾਹੁਲ ਗਾਂਧੀ ਦੇ ਖਿਲਾਫ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਲਈ ਕਾਰਵਾਈ ਸ਼ੁਰੂ ਕਰਨ। ਸਪੀਕਰ ਬਿਰਲਾ ਨੇ ਕਿਹਾ, 'ਮੈਂ ਇਸ ਮਾਮਲੇ ਨੂੰ ਦੇਖ ਕੇ ਕਾਰਵਾਈ ਕਰਾਂਗਾ।' ਇਸ ਦੇ ਨਾਲ ਹੀ ਸਦਨ ਵਿੱਚ ਪ੍ਰਸ਼ਨ ਕਾਲ ਤੋਂ ਬਾਅਦ ਨਿਸ਼ੀਕਾਂਤ ਦੂਬੇ ਨੇ ਕਿਹਾ ਕਿ ਉਨ੍ਹਾਂ ਨੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ। ਇਸ 'ਤੇ ਪ੍ਰਧਾਨਗੀ ਮੰਡਲ ਦੇ ਚੇਅਰਮੈਨ ਰਾਜਿੰਦਰ ਅਗਰਵਾਲ ਨੇ ਕਿਹਾ ਕਿ ਉਨ੍ਹਾਂ ਦਾ ਨੋਟਿਸ ਮਿਲਿਆ ਹੈ, ਜੋ ਲੋਕ ਸਭਾ ਸਪੀਕਰ ਦੇ ਵਿਚਾਰ ਅਧੀਨ ਹੈ।

Related Stories

No stories found.
logo
Punjab Today
www.punjabtoday.com