ਅਲਵਿਦਾ ਸਤੀਸ਼ ਕੌਸ਼ਿਕ:ਅਮਿਤ ਸ਼ਾਹ ਤੋਂ ਲੈ ਕੇ ਅਜੇ ਦੇਵਗਨ ਨੇ ਦਿੱਤੀ ਸ਼ਰਧਾਂਜਲੀ

ਸਤੀਸ਼ ਕੌਸ਼ਿਕ ਦੇ ਭਤੀਜੇ ਨਿਸ਼ਾਂਤ ਕੌਸ਼ਿਕ ਨੇ ਦੱਸਿਆ ਕਿ ਉਨ੍ਹਾਂ ਨੂੰ ਜ਼ਿੰਦਗੀ 'ਚ ਪਹਿਲੀ ਵਾਰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਅਲਵਿਦਾ ਸਤੀਸ਼ ਕੌਸ਼ਿਕ:ਅਮਿਤ ਸ਼ਾਹ ਤੋਂ ਲੈ ਕੇ ਅਜੇ ਦੇਵਗਨ ਨੇ ਦਿੱਤੀ ਸ਼ਰਧਾਂਜਲੀ

ਬਾਲੀਵੁੱਡ ਅਦਾਕਾਰ ਸਤੀਸ਼ ਕੌਸ਼ਿਕ ਦੀ ਕਾਮੇਡੀ ਦੇ ਲੱਖਾਂ ਲੋਕ ਫ਼ੈਨ ਹਨ। ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਬੁੱਧਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ 66 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ। ਕੌਸ਼ਿਕ ਦੀ ਮੌਤ ਦੀ ਜਾਣਕਾਰੀ ਦਿੱਗਜ ਅਦਾਕਾਰ ਅਨੁਪਮ ਖੇਰ ਨੇ ਸਵੇਰੇ ਆਪਣੇ ਟਵਿੱਟਰ ਹੈਂਡਲ 'ਤੇ ਦਿੱਤੀ। ਉੱਘੇ ਅਦਾਕਾਰ ਦੇ ਦੇਹਾਂਤ ਦੀ ਖ਼ਬਰ ਨਾਲ ਦੇਸ਼ ਭਰ ਵਿੱਚ ਸੋਗ ਦੀ ਲਹਿਰ ਹੈ।

ਫਿਲਮ ਇੰਡਸਟਰੀ ਤੋਂ ਲੈ ਕੇ ਦੇਸ਼ ਦੀਆਂ ਮਸ਼ਹੂਰ ਹਸਤੀਆਂ ਤੱਕ ਕਈ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਸਤੀਸ਼ ਨੂੰ ਸ਼ਰਧਾਂਜਲੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਸਤੀਸ਼ ਕੌਸ਼ਿਕ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਲਿਖਿਆ, ਸਤੀਸ਼ ਕੌਸ਼ਿਕ ਜੀ ਦਾ ਦਿਹਾਂਤ ਦੁਖਦ ਹੈ। ਉਹ ਇੱਕ ਰਚਨਾਤਮਕ ਪ੍ਰਤਿਭਾ ਸੀ, ਉਸਨੇ ਆਪਣੀ ਅਦਾਕਾਰੀ ਅਤੇ ਨਿਰਦੇਸ਼ਨ ਦੋਵਾਂ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਹੈ। ਉਸਦਾ ਕੰਮ ਸਾਡਾ ਮਨੋਰੰਜਨ ਕਰਦਾ ਰਹੇਗਾ। ਉਸ ਦੇ ਪਰਿਵਾਰ ਅਤੇ ਸਨੇਹੀਆਂ ਨਾਲ ਹਮਦਰਦੀ।

66 ਸਾਲਾ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦੀ ਬੁੱਧਵਾਰ ਰਾਤ 1.30 ਵਜੇ ਦਿੱਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 8 ਮਾਰਚ ਨੂੰ ਦਿੱਲੀ ਵਿੱਚ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆ ਸੀ, ਜਿੱਥੇ ਰਾਤ ਵੇਲੇ ਉਸ ਦੀ ਸਿਹਤ ਵਿਗੜ ਗਈ। ਹਸਪਤਾਲ ਲਿਜਾਇਆ ਗਿਆ, ਜਿੱਥੇ ਦੁਪਹਿਰ ਕਰੀਬ ਡੇਢ ਵਜੇ ਉਸ ਦੀ ਮੌਤ ਹੋ ਗਈ। ਸਤੀਸ਼ ਕੌਸ਼ਿਕ ਦੇ ਭਤੀਜੇ ਨਿਸ਼ਾਂਤ ਕੌਸ਼ਿਕ ਨੇ ਦੱਸਿਆ ਕਿ ਉਨ੍ਹਾਂ ਨੂੰ ਜ਼ਿੰਦਗੀ 'ਚ ਪਹਿਲੀ ਵਾਰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਤੋਂ 6 ਵਜੇ ਦਰਮਿਆਨ ਵਰਸੋਵਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਦਿੱਲੀ ਦੇ ਦੀਨ ਦਿਆਲ ਹਸਪਤਾਲ 'ਚ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੀ ਲਾਸ਼ ਨੂੰ ਦਿੱਲੀ ਤੋਂ ਮੁੰਬਈ 'ਚ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ, ਜਿਸ ਤੋਂ ਬਾਅਦ ਅੰਤਿਮ ਸੰਸਕਾਰ ਕੀਤਾ ਜਾਵੇਗਾ। 7 ਮਾਰਚ ਨੂੰ ਸਤੀਸ਼ ਕੌਸ਼ਿਕ ਨੇ ਜਾਨਕੀ ਕੁਟੀਰ ਜੁਹੂ ਵਿਖੇ ਜਾਵੇਦ ਅਖਤਰ ਦੁਆਰਾ ਆਯੋਜਿਤ ਹੋਲੀ ਪਾਰਟੀ ਵਿੱਚ ਸ਼ਿਰਕਤ ਕੀਤੀ ਸੀ । ਉਨ੍ਹਾਂ ਨੇ ਇਸ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਟਵੀਟ ਕੀਤੀਆਂ ਸਨ, ਜਿਸ 'ਚ ਉਹ ਫਿੱਟ ਨਜ਼ਰ ਆ ਰਹੇ ਸਨ। ਉਨ੍ਹਾਂ ਲਿਖਿਆ- 'ਜਾਵੇਦ ਅਖਤਰ, ਸ਼ਬਾਨਾ ਆਜ਼ਮੀ, ਬਾਬਾ ਆਜ਼ਮੀ, ਤਨਵੀ ਆਜ਼ਮੀ ਦੁਆਰਾ ਆਯੋਜਿਤ ਪਾਰਟੀ ਵਿੱਚ ਰੰਗੀਨ ਹੋਲੀ ਦਾ ਆਨੰਦ ਮਾਣਿਆ।'

Related Stories

No stories found.
logo
Punjab Today
www.punjabtoday.com