ਦੇਸ਼ ਵਿੱਚ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਬੂਸਟਰ ਡੋਜ਼ ਦੇਣ ਦੀ ਮੰਗ

ਓਮਿਕਰੋਨ ਦੇ ਖਤਰੇ ਦੇ ਵਿਚਕਾਰ, ਭਾਰਤ ਦੇ ਚੋਟੀ ਦੇ ਵਿਗਿਆਨੀਆਂ ਨੇ ਦੇਸ਼ ਵਿੱਚ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਬੂਸਟਰ ਡੋਜ਼ ਦੇਣ ਦੀ ਸਿਫਾਰਸ਼ ਕੀਤੀ ਹੈ
ਦੇਸ਼ ਵਿੱਚ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਬੂਸਟਰ ਡੋਜ਼ ਦੇਣ ਦੀ ਮੰਗ

ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਿਕਰੋਨ ਦੇ ਖਤਰੇ ਦੇ ਵਿਚਕਾਰ, ਭਾਰਤ ਦੇ ਚੋਟੀ ਦੇ ਵਿਗਿਆਨੀਆਂ ਨੇ ਦੇਸ਼ ਵਿੱਚ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਬੂਸਟਰ ਡੋਜ਼ ਦੇਣ ਦੀ ਸਿਫਾਰਸ਼ ਕੀਤੀ ਹੈ। ਚੋਟੀ ਦੇ ਭਾਰਤੀ ਜੀਨੋਮ ਵਿਗਿਆਨੀਆਂ ਨੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਪਹਿਲ ਦੇ ਨਾਲ, ਕੋਰੋਨਾ ਵੈਕਸੀਨ ਦੀ ਬੂਸਟਰ ਖੁਰਾਕ ਦੀ ਸਿਫਾਰਸ਼ ਕੀਤੀ ਹੈ। ਚੋਟੀ ਦੇ ਵਿਗਿਆਨੀਆਂ ਦੀ ਇੱਕ ਸੰਸਥਾ, INSACOG ਦੇ ਬੁਲੇਟਿਨ ਵਿੱਚ ਕਿਹਾ ਗਿਆ ਹੈ, ਕਿ ਜਿਨ੍ਹਾਂ ਲੋਕਾਂ ਦਾ ਟੀਕਾਕਰਨ ਨਹੀਂ ਕੀਤਾ ਗਿਆ ਹੈ, ਉਨ੍ਹਾਂ ਨੂੰ ਵੱਧ ਜੋਖਮ ਹੁੰਦਾ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਟੀਕਾਕਰਨ ਕਰ ਲੈਣਾ ਚਾਹੀਦਾ ਹੈ ਅਤੇ 40 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਬੂਸਟਰ ਖੁਰਾਕ ਦੇਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ।

ਇਸ ਉੱਚ ਜੋਖਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਹਿਲ ਦਿੱਤੀ ਜਾ ਸਕਦੀ ਹੈ।ਤੁਹਾਨੂੰ ਦੱਸ ਦੇਈਏ ਕਿ ਦੇਸ਼ ਵਿੱਚ ਮਹਾਮਾਰੀ ਦੀ ਸਥਿਤੀ 'ਤੇ ਲੋਕ ਸਭਾ ਵਿੱਚ ਚਰਚਾ ਦੌਰਾਨ ਸੰਸਦ ਮੈਂਬਰਾਂ ਵੱਲੋਂ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਦੀ ਮੰਗ ਦੇ ਵਿਚਕਾਰ ਇਹ ਸਿਫਾਰਿਸ਼ ਆਈ ਹੈ।ਵਿਗਿਆਨੀਆਂ ਦੇ ਇਸ ਸੰਗਠਨ ਨੇ ਯਾਤਰਾ 'ਤੇ ਨਜ਼ਰ ਰੱਖਣ ਦੀ ਸਲਾਹ ਦਿੰਦੇ ਹੋਏ ਕਿਹਾ ਹੈ ਕਿ ਓਮਿਕਰੋਨ (ਅਫਰੀਕੀ ਦੇਸ਼) ਤੋਂ ਪ੍ਰਭਾਵਿਤ ਖੇਤਰਾਂ 'ਤੇ ਨਜ਼ਰ ਰੱਖੀ ਜਾਣੀ ਚਾਹੀਦੀ ਹੈ ਅਤੇ ਉਥੇ ਹੀ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੰਟਰੈਕਟ ਟਰੇਸਿੰਗ ਵੀ ਹੋਣੀ ਚਾਹੀਦੀ ਹੈ ਤਾਂ ਜੋ ਪ੍ਰਭਾਵਿਤ ਖੇਤਰਾਂ 'ਚ ਇਸ ਦੇ ਇਨਫੈਕਸ਼ਨ ਦਾ ਪਤਾ ਲਗਾਇਆ ਜਾ ਸਕੇ ।

ਟੈਸਟਾਂ ਦੀ ਗਿਣਤੀ, ਰੋਕਥਾਮ ਉਪਾਅ ਲਾਗੂ ਕੀਤੇ ਜਾ ਸਕਦੇ ਹਨ।ਡਬਲਯੂਐਚਓ ਦੇ ਖੇਤਰੀ ਨਿਰਦੇਸ਼ਕ ਡਾਕਟਰ ਤਾਕੇਸ਼ੀ ਕਸਾਈ ਨੇ ਕਿਹਾ ਕਿ ਜਿੱਥੇ ਕੁਝ ਦੇਸ਼ਾਂ ਵਿੱਚ ਕੋਵਿਡ -19 ਦੇ ਮਾਮਲੇ ਵੱਧ ਰਹੇ ਹਨ, ਉੱਥੇ ਕਈ ਹੋਰ ਦੇਸ਼ਾਂ ਵਿੱਚ ਕੇਸ ਅਤੇ ਮੌਤਾਂ ਵਿੱਚ ਕਮੀ ਆਈ ਹੈ। ਓਮਿਕਰੋਂਨ ਬਾਰੇ ਹਜੇ ਤਕ ਇਹ ਪਤਾ ਨਹੀਂ ਹੈ, ਕਿ ਇਹ ਕਿੰਨਾ ਛੂਤਕਾਰੀ ਹੋ ਸਕਦਾ ਹੈ, ਲੋਕਾਂ ਨੂੰ ਕਿੰਨਾ ਗੰਭੀਰ ਰੂਪ ਵਿੱਚ ਬਿਮਾਰ ਕਰ ਸਕਦਾ ਹੈ, ਅਤੇ ਵੈਕਸੀਨ ਇਸ ਦਾ ਜਵਾਬ ਦੇ ਸਕਦੀ ਹੈ ਕਿ ਨਹੀਂ ।

Related Stories

No stories found.
logo
Punjab Today
www.punjabtoday.com