ਮਹਿੰਗਾਈ ਦੇ ਮੁੱਦੇ ਨੂੰ ਲੈਕੇ ਰਣਦੀਪ ਸੁਰਜੇਵਾਲਾ ਨੇ ਕੀਤਾ ਬੀਜੇਪੀ ਤੇ ਹਮਲਾ

ਮਹਿੰਗਾਈ ਦੇ ਮੁੱਦੇ ਨੂੰ ਲੈਕੇ ਰਣਦੀਪ ਸੁਰਜੇਵਾਲਾ ਨੇ ਕੀਤਾ ਬੀਜੇਪੀ ਤੇ ਹਮਲਾ

ਰਣਦੀਪ ਸੁਰਜੇਵਾਲਾ ਨੇ ਇਹ ਵੀ ਦਾਅਵਾ ਕੀਤਾ ਕਿ ਪੰਜ ਰਾਜਾਂ ਦੀਆਂ ਚੋਣਾਂ ਦੇ ਨਿਪਟਾਰੇ ਤੋਂ ਬਾਅਦ ਟੈਕਸ ਦਰਾਂ ਵਿੱਚ ਵਾਧਾ ਕੀਤਾ ਜਾਵੇਗਾ।

ਕਾਂਗਰਸ ਪਾਰਟੀ ਕੇਂਦਰ ਤੇ ਹਮਲਾ ਕਰਨ ਦਾ ਕੋਈ ਵੀ ਮੌਕਾ ਨਹੀਂ ਛੱਡਦੀ ਹੈ। ਕਾਂਗਰਸ ਨੇ ਜੁੱਤੀਆਂ ਅਤੇ ਭੋਜਨ ਦੀ ਡਿਲਿਵਰੀ ਸਮੇਤ ਕਈ ਵਸਤਾਂ ਅਤੇ ਸੇਵਾਵਾਂ 'ਤੇ ਜੀਐਸਟੀ ਵਧਾਉਣ ਲਈ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਪਾਰਟੀ ਨੇ ਵੋਟਰਾਂ ਨੂੰ ਮਹਿੰਗਾਈ ਨੂੰ ਰੋਕਣ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਦੀ ਅਪੀਲ ਕੀਤੀ ਹੈ।

ਦਿੱਲੀ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਿਮਾਚਲ ਅਤੇ ਕੁਝ ਹੋਰ ਰਾਜਾਂ ਵਿੱਚ ਉਪ ਚੋਣਾਂ ਵਿੱਚ ਹਾਰ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਉੱਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਉਨ੍ਹਾਂ ਵੋਟਰਾਂ ਨੂੰ ਕਿਹਾ ਕਿ ਉਹ ਘੱਟ ਦਰਾਂ ਵਾਲੀ ਜੀ.ਐਸ.ਟੀ ਪ੍ਰਣਾਲੀ ਲਿਆਉਣ ਲਈ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ।

ਸੂਰਜੇਵਾਲਾ ਨੇ ਹੰਗਾਮੀ ਮੀਟਿੰਗ ਵਿੱਚ ਕੱਪੜਿਆਂ 'ਤੇ ਜੀਐਸਟੀ 5 ਫੀਸਦੀ ਤੋਂ ਵਧਾ ਕੇ 12 ਫੀਸਦੀ ਕਰਨ ਦੇ ਜੀਐਸਟੀ ਕੌਂਸਲ ਦੇ ਫੈਸਲੇ ਨੂੰ ਟਾਲਣ ਦਾ ਸਿਹਰਾ ਕਾਂਗਰਸ ਨੂੰ ਦੇਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੰਜ ਰਾਜਾਂ ਦੀਆਂ ਚੋਣਾਂ ਦੇ ਨਿਪਟਾਰੇ ਤੋਂ ਬਾਅਦ ਟੈਕਸ ਦਰਾਂ ਵਿੱਚ ਵਾਧਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਯਾਦ ਰਹੇ ਕਿ ਕੱਪੜਿਆਂ 'ਤੇ ਜੀਐਸਟੀ ਵਧਾਉਣ ਦਾ ਫੈਸਲਾ ਵਾਪਸ ਨਹੀਂ ਲਿਆ ਗਿਆ ਹੈ, ਸਗੋਂ ਇਸ ਨੂੰ ਟਾਲ ਦਿੱਤਾ ਗਿਆ ਹੈ।

ਇਹ ਫੈਸਲਾ ਚੋਣਾਂ ਤੱਕ ਟਾਲ ਦਿੱਤਾ ਗਿਆ ਹੈ ਕਿ ਚੋਣਾਂ ਹੋਣ ਤੋਂ ਬਾਅਦ ਟੈਕਸ ਵਧਾ ਦਿੱਤਾ ਜਾਵੇਗਾ।ਕਾਂਗਰਸ ਬੁਲਾਰੇ ਨੇ ਇਹ ਵੀ ਕਿਹਾ ਕਿ ਜੀਐਸਟੀ ਦਰਾਂ ਵਿੱਚ ਵਾਧੇ ਕਾਰਨ 1 ਜਨਵਰੀ ਤੋਂ ਫੁੱਟਵੀਅਰ, ਟੈਕਸੀ ਅਤੇ ਆਟੋ ਰਿਕਸ਼ਾ ਦਾ ਕਿਰਾਇਆ, ਫੂਡ ਡਿਲੀਵਰੀ ਐਪ ਰਾਹੀਂ ਭੋਜਨ ਆਰਡਰ ਕਰਨਾ, ਬੱਚਿਆਂ ਲਈ ਡਰਾਇੰਗ ਕਿੱਟਾਂ ਅਤੇ ਏਟੀਐਮ ਤੋਂ ਨਕਦੀ ਕਢਵਾਉਣਾ ਮਹਿੰਗਾ ਹੋ ਜਾਵੇਗਾ।

ਸੁਰਜੇਵਾਲਾ ਨੇ ਦਾਅਵਾ ਕੀਤਾ ਕਿ ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2014 ਵਿੱਚ ਸੱਤਾ ਵਿੱਚ ਆਏ ਹਨ, ਉਦੋਂ ਤੋਂ ਚਾਹ ਪੱਤੀ, ਦਾਲਾਂ, ਰਸੋਈ ਦਾ ਤੇਲ, ਰਸੋਈ ਗੈਸ ਅਤੇ ਨਮਕ ਵੀ ਮਹਿੰਗਾ ਹੋ ਗਿਆ ਹੈ।ਕਾਂਗਰਸ ਦੇ ਬੁਲਾਰੇ ਨੇ ਵਿਸ਼ੇਸ਼ ਤੌਰ 'ਤੇ ਪੰਜ ਰਾਜਾਂ ਦੇ ਵੋਟਰਾਂ ਨੂੰ ਕਿਹਾ, 'ਯਾਦ ਰੱਖੋ ਜੇਕਰ ਮੋਦੀ ਹੈ ਤਾਂ ਮਹਿੰਗਾਈ ਹੈ, ਮੋਦੀ ਅਤੇ ਮਹਿੰਗਾਈ ਦੇਸ਼ ਲਈ ਨੁਕਸਾਨਦੇਹ ਹੈ।'

ਇਸ ਦੇ ਨਾਲ ਹੀ ਉਨ੍ਹਾਂ ਪੰਜ ਰਾਜਾਂ ਦੀਆਂ ਆਗਾਮੀ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਬਜਟ ਪੇਸ਼ ਕਰਨ ਤੋਂ ਪਹਿਲਾਂ ਟੈਕਸ ਵਧਾ ਦਿੰਦੀ ਹੈ, ਤਾਂ ਜੋ ਬਾਅਦ ਵਿੱਚ ਟੈਕਸ ਮੁਕਤ ਬਜਟ ਪੇਸ਼ ਕਰਨ ਦਾ ਦਾਅਵਾ ਕੀਤਾ ਜਾ ਸਕੇ।

logo
Punjab Today
www.punjabtoday.com