ਗੁਰੂਗ੍ਰਾਮ:ਦਲੇਰ ਮਹਿੰਦੀ ਦਾ ਫਾਰਮ ਹਾਊਸ ਸੀਲ NGT ਦੇ ਹੁਕਮਾਂ ਦੀ ਪਾਲਣਾ ਨਹੀਂ

ਦਲੇਰ ਮਹਿੰਦੀ ਨੇ ਐਨਜੀਟੀ ਦੇ ਹੁਕਮਾਂ ਦੀ ਵੀ ਪਾਲਣਾ ਨਹੀਂ ਕੀਤੀ ਸੀ, ਜਿਸ ਕਾਰਨ ਡੀਟੀਪੀ ਵੱਲੋਂ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ 2 ਹੋਰ ਲੋਕਾਂ ਦੇ ਫਾਰਮ ਹਾਊਸ ਵੀ ਸੀਲ ਕੀਤੇ ਗਏ ਹਨ।
ਗੁਰੂਗ੍ਰਾਮ:ਦਲੇਰ ਮਹਿੰਦੀ ਦਾ ਫਾਰਮ ਹਾਊਸ ਸੀਲ NGT ਦੇ ਹੁਕਮਾਂ ਦੀ ਪਾਲਣਾ ਨਹੀਂ

ਦਲੇਰ ਮਹਿੰਦੀ ਦੀਆਂ ਮੁਸ਼ਕਿਲਾਂ ਘਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮਸ਼ਹੂਰ ਗਾਇਕ ਦਲੇਰ ਮਹਿੰਦੀ ਦਾ ਦਿੱਲੀ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ ਗਿਆ ਹੈ। ਸੋਹਾਣਾ ਇਲਾਕੇ ਵਿੱਚ ਦਮਦਮਾ ਝੀਲ ਨੇੜੇ ਕਰੀਬ ਡੇਢ ਏਕੜ ਵਿੱਚ ਬਣੇ ਇਸ ਫਾਰਮ ਹਾਊਸ ਨੂੰ ਬਣਾਉਣ ਦੀ ਮਨਜ਼ੂਰੀ ਨਹੀਂ ਲਈ ਗਈ ਸੀ।

ਇਸ ਦੇ ਨਾਲ ਹੀ ਐਨਜੀਟੀ ਦੇ ਹੁਕਮਾਂ ਦੀ ਵੀ ਪਾਲਣਾ ਨਹੀਂ ਕੀਤੀ ਗਈ, ਜਿਸ ਕਾਰਨ ਡੀਟੀਪੀ ਵੱਲੋਂ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ 2 ਹੋਰ ਲੋਕਾਂ ਦੇ ਫਾਰਮ ਹਾਊਸ ਵੀ ਸੀਲ ਕੀਤੇ ਗਏ ਹਨ। ਇਸ ਦੌਰਾਨ ਡਿਊਟੀ ਮੈਜਿਸਟਰੇਟ ਅਤੇ ਪੁਲਿਸ ਵੀ ਉਥੇ ਰਹੀ । ਦਰਅਸਲ, ਕਰੀਬ 10 ਸਾਲ ਪਹਿਲਾਂ ਗਾਇਕ ਦਲੇਰ ਮਹਿੰਦੀ ਨੇ ਦਮਦਮਾ ਝੀਲ ਦੇ ਬਿਲਕੁਲ ਨੇੜੇ ਅਰਾਵਲੀ ਰੇਂਜ ਵਿੱਚ ਇੱਕ ਫਾਰਮ ਹਾਊਸ ਬਣਾਇਆ ਸੀ। ਇਸ ਸਬੰਧੀ ਐਨਜੀਟੀ ਵੱਲੋਂ ਹੁਕਮ ਵੀ ਜਾਰੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ।

ਐਨਜੀਟੀ ਨੇ ਸੋਨੀਆ ਘੋਸ਼ ਬਨਾਮ ਹਰਿਆਣਾ ਰਾਜ ਦੇ ਮਾਮਲੇ ਵਿੱਚ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਐਨਜੀਟੀ ਦੇ ਹੁਕਮਾਂ ਤੋਂ ਬਾਅਦ ਪੁਲੀਸ ਫੋਰਸ ਸਮੇਤ ਤਿੰਨੋਂ ਫਾਰਮ ਹਾਊਸਾਂ ਨੂੰ ਸੀਲ ਕਰਨ ਦੀ ਕਾਰਵਾਈ ਕੀਤੀ ਗਈ। ਇਸ ਦੌਰਾਨ ਡੀਟੀਪੀ ਤੋਂ ਇਲਾਵਾ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਸੋਹਾਣਾ ਲਛੀਰਾਮ ਤੋਂ ਇਲਾਵਾ ਸੋਹਾਣਾ ਥਾਣਾ ਇੰਚਾਰਜ ਏਟੀਪੀ ਸੁਮਿਤ ਮਲਿਕ, ਦਿਨੇਸ਼ ਸਿੰਘ, ਰੋਹਨ ਅਤੇ ਸ਼ੁਭਮ ਦੀ ਟੀਮ ਮੌਕੇ ’ਤੇ ਮੌਜੂਦ ਸੀ।

ਜ਼ਿਲ੍ਹਾ ਟਾਊਨ ਪਲਾਨਿੰਗ ਅਫ਼ਸਰ (ਡੀ.ਟੀ.ਪੀ.) ਅਮਿਤ ਮਧੋਲੀਆ ਨੇ ਦੱਸਿਆ ਕਿ ਤਿੰਨੋਂ ਸੀਲ ਕੀਤੇ ਫਾਰਮ ਹਾਊਸ ਝੀਲ ਦੇ ਕੈਚਮੈਂਟ ਖੇਤਰ ਵਿੱਚ ਗੈਰ-ਕਾਨੂੰਨੀ ਢੰਗ ਨਾਲ ਬਣਾਏ ਗਏ ਸਨ। ਇਹ ਅਰਾਵਲੀ ਰੇਂਜ ਵਿੱਚ ਬਿਨਾਂ ਕਿਸੇ ਮਨਜ਼ੂਰੀ ਦੇ ਗੈਰ-ਕਾਨੂੰਨੀ ਢੰਗ ਨਾਲ ਬਣਾਏ ਗਏ ਸਨ।

ਦੱਸ ਦੇਈਏ ਕਿ ਗਾਇਕ ਦਲੇਰ ਮਹਿੰਦੀ 'ਤੇ ਵੀ ਮਨੁੱਖੀ ਤਸਕਰੀ ਦੇ ਦੋਸ਼ ਲੱਗ ਚੁੱਕੇ ਹਨ। ਪਟਿਆਲਾ ਦੀ ਹੇਠਲੀ ਅਦਾਲਤ ਨੇ ਉਸ ਨੂੰ ਮਨੁੱਖੀ ਤਸਕਰੀ ਦੇ 19 ਸਾਲ ਪੁਰਾਣੇ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਅਤੇ ਸਜ਼ਾ ਸੁਣਾਈ ਸੀ । ਇਸਦੇ ਬਾਅਦ ਕੋਰਟ ਨੇ ਦਲੇਰ ਮਹਿੰਦੀ ਨੂੰ ਜੇਲ੍ਹ ਤੋਂ ਰਿਹਾਅ ਕਰਨ ਦਾ ਹੁਕਮ ਦਿਤਾ ਸੀ । ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਸਿੰਗਰ ਨੇ ਇੰਡਸਟਰੀ ਨੂੰ ਕਈ ਵੱਡੇ ਗੀਤ ਦਿੱਤੇ ਹਨ। ਉਨ੍ਹਾਂ ਦੇ ਗੀਤਾਂ ਨੂੰ ਭਾਰਤ ਵਿੱਚ ਹੀ ਨਹੀਂ ਸਗੋਂ ਹੋਰ ਦੇਸ਼ਾਂ ਵਿੱਚ ਵੀ ਪਸੰਦ ਕੀਤਾ ਜਾਂਦਾ ਹੈ।

Related Stories

No stories found.
logo
Punjab Today
www.punjabtoday.com