ਕੇਂਦਰ ਵਲੋਂ ਸਿੱਧੂ ਨੂੰ ਕਰਤਾਰਪੁਰ ਜਾਣ ਦੀ ਮਨਾਹੀ,ਜਾਣੋ ਵਜਾਹ!

ਵਿਦੇਸ਼ ਮੰਤਰਾਲੇ ਵੱਲੋਂ ਸਿੱਧੂ ਨੂੰ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ
ਕੇਂਦਰ ਵਲੋਂ ਸਿੱਧੂ ਨੂੰ ਕਰਤਾਰਪੁਰ ਜਾਣ ਦੀ ਮਨਾਹੀ,ਜਾਣੋ ਵਜਾਹ!

ਗੁਰਪੁਰਬ ’ਤੇ ਕਰਤਾਰਪੁਰ ਲਾਂਘਾ ਖੁਲਣ ਤੇ ਕੇਂਦਰ ਨੇ ਨਵਜੋਤ ਸਿੱਧੂ ਨੂੰ ਪੰਜਾਬ ਕੈਬਨਿਟ ਨਾਲ ਪਾਕਿ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਜਿਸ ਕਾਰਨ ਸਿੱਧੂ ਪੰਜਾਬ ਕੈਬਨਿਟ ਨਾਲ ਕਰਤਾਰਪੁਰ ਸਾਹਿਬ ਨਹੀਂ ਜਾ ਸਕਣਗੇ। ਵਿਦੇਸ਼ ਮੰਤਰਾਲੇ ਵੱਲੋਂ ਸਿੱਧੂ ਨੂੰ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾਲੂਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਸੀ ।

ਕੋਰੋਨਾ ਲਾਗ ਦੀ ਬੀਮਾਰੀ ਕਾਰਨ ਇਹ ਲਾਂਘਾ ਮਾਰਚ 2020 ਤੋਂ ਬੰਦ ਸੀ ਅਤੇ ਸੰਗਤਾਂ ਵੱਲੋਂ ਵਾਰ-ਵਾਰ ਲਾਂਘਾ ਖੋਲ੍ਹਣ ਦੀਆਂ ਬੇਨਤੀਆਂ ਕੀਤੀਆਂ ਜਾ ਰਹੀਆਂ ਸਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਪੰਜਾਬ ਦੀ ਪੂਰੀ ਕੈਬਨਿਟ ਕੇਂਦਰ ਦੀ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਤੋਂ ਬਾਅਦ 18 ਨਵੰਬਰ ਦਿਨ ਵੀਰਵਾਰ ਨੂੰ ਕਰਤਾਰਪੁਰ ਸਾਹਿਬ ਗੁਰੂ ਘਰ ਦੇ ਦਰਸ਼ਨ ਕਰਨ ਦੇ ਲਈ ਜਾ ਰਹੀ ਹੈ ਪਰ ਸਿੱਧੂ ਨੂੰ ਕੈਬਨਿਟ ਦੇ ਨਾਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਪੰਜਾਬ ਦੀ ਪੂਰੀ ਕੈਬਨਿਟ ਕੇਂਦਰ ਦੀ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਤੋਂ ਬਾਅਦ 18 ਨਵੰਬਰ ਦਿਨ ਵੀਰਵਾਰ ਨੂੰ ਕਰਤਾਰਪੁਰ ਸਾਹਿਬ ਗੁਰੂ ਘਰ ਦੇ ਦਰਸ਼ਨ ਕਰਨ ਦੇ ਲਈ ਜਾ ਰਹੀ ਹੈ ਪਰ ਸਿੱਧੂ ਨੂੰ ਕੈਬਨਿਟ ਦੇ ਨਾਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਉਸ ਮਗਰੋਂ ਬੀਬੀ ਜਗੀਰ ਕੌਰ 19 ਨਵੰਬਰ ਗੁਰਪੁਰਬ ਮੋਕੇ ਸ਼੍ਰੋਮਣੀ ਕਮੇਟੀ ਦੇ ਜੱਥੇ ਨਾਲ ਕਰਤਾਰਪੁਰ ਰਵਾਨਾ ਹੋਣਗੇ।

ਪਹਿਲੀ ਵਾਰ ਕਰਤਾਰਪੁਰ ਲਾਂਘਾ ਖੁਲਣ ਤੇ ਕੀਤੀ ਗਈ ਸੀ ਸ਼ਲਾਘਾ

ਜਿਕਰਯੋਗ ਹੈ ਕਿ ਪਹਿਲੀ ਵਾਰ ਲਾਂਘਾ ਖੁਲਣ ‘ਤੇ ਨਵਜੋਤ ਸਿੰਘ ਸਿੱਧੂ ਦਾ ਕਾਫੀ ਯੋਗਦਾਨ ਮੰਨੀਆ ਜਾਂਦਾ ਹੈ। ਜਿਸ ਕਾਰਨ ਲੋਕਾਂ ਨੇ ਇਸਦੀ ਤਾਰੀਫ ਵੀ ਕੀਤੀ ਸੀ। ਪਰ ਪਾਕਿ ਦੇ ਜਨਰਲ ਬਾਜਵਾ ਨਾਲ ਜੱਫੀ ਪਾਉਣ ਨਾਲ ਲੋਕਾਂ ਨੇ ਉਨ੍ਹਾਂ ਦੀ ਕਾਫੀ ਨਿੰਦਾ ਵੀ ਕੀਤੀ ਸੀ।ਤੇ ਸਿਆਸੀ ਪਾਰਟੀਆਂ ਨੇ ਵੀ ਕਈ ਸਵਾਲ ਚੁੱਕੇ ਸੀ ।

Related Stories

No stories found.
logo
Punjab Today
www.punjabtoday.com