ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ, ਪੈਟਰੋਲ ਅਤੇ ਡੀਜ਼ਲ ਹੋ ਸਕਦਾ ਹੈ ਸਸਤਾ

ਇਸ ਸਮੇਂ ਕੱਚਾ ਤੇਲ (ਬ੍ਰੈਂਟ ਕਰੂਡ) 80 ਡਾਲਰ 'ਤੇ ਆ ਗਿਆ ਹੈ
ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ, ਪੈਟਰੋਲ ਅਤੇ ਡੀਜ਼ਲ ਹੋ ਸਕਦਾ ਹੈ ਸਸਤਾ

ਤੇਲ ਦੀਆ ਵਧੀਆ ਕੀਮਤਾਂ ਨੂੰ ਲੈਕੇ ਭਾਰਤ ਵਿਚ ਲੋਕ ਬਹੁਤ ਪਰੇਸ਼ਾਨ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਿਛਲੇ 6 ਮਹੀਨੇ ਤੋਂ ਲਗਾਤਰ ਵੱਧ ਰਹੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀਆ ਕੀਮਤਾਂ ਵਧਣ ਨਾਲ ਦੇਸ਼ ਵਿਚ ਰੋਜ਼ ਜਰੂਰਤ ਦੀਆਂ ਚੀਜ਼ਾਂ ਬਹੁਤ ਮਹਿੰਗੀਆਂ ਹੋ ਗਈਆਂ ਹਨ। ਇਸ ਵਿਚਾਲੇ ਇਕ ਰਾਹਤ ਦੀ ਖ਼ਬਰ ਸਾਮਣੇ ਆ ਰਹੀ ਹੈ। ਇੰਟਰਨੈਸ਼ਨਲ ਮਾਰਕੀਟ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਸਮੇਂ ਕੱਚਾ ਤੇਲ (ਬ੍ਰੈਂਟ ਕਰੂਡ) 80 ਡਾਲਰ 'ਤੇ ਆ ਗਿਆ ਹੈ। ਇਸ ਤੋਂ ਪਹਿਲਾਂ ਅਕਤੂਬਰ ਦੀ ਸ਼ੁਰੂਆਤ 'ਚ ਇਹ $80 ਤੋਂ ਹੇਠਾਂ ਸੀ। ਜਿਸ ਤੋਂ ਬਾਅਦ ਇਸ 'ਚ ਤੇਜ਼ੀ ਦੇਖਣ ਨੂੰ ਮਿਲੀ ਅਤੇ ਅਕਤੂਬਰ ਦੇ ਅੰਤ 'ਚ ਇਹ 86 ਡਾਲਰ ਦੇ ਨੇੜੇ ਪਹੁੰਚ ਗਈ ਸੀ।

ਕੱਚੇ ਤੇਲ ਦੀਆਂ ਕੀਮਤਾਂ ਘੱਟ ਹੋਣ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆ ਸਕਦੀ ਹੈ। ਇਸ ਨਾਲ ਭਾਰਤ ਵਿੱਚ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਕੇਡੀਆ ਕਮੋਡਿਟੀ ਦੇ ਨਿਰਦੇਸ਼ਕ ਅਜੈ ਕੇਡੀਆ ਦਾ ਕਹਿਣਾ ਹੈ ਕਿ ਓਪੇਕ + ਦੇਸ਼ਾਂ ਨੇ ਹਾਲ ਹੀ ਵਿੱਚ ਦਸੰਬਰ ਤੋਂ ਕੱਚੇ ਤੇਲ ਦਾ ਉਤਪਾਦਨ ਵਧਾਉਣ ਦੀ ਗੱਲ ਕੀਤੀ ਹੈ। ਅਗਸਤ ਤੋਂ, ਓਪੇਕ + ਦੇਸ਼ਾਂ ਨੇ ਮਿਲ ਕੇ ਹਰ ਮਹੀਨੇ ਰੋਜ਼ਾਨਾ ਅਧਾਰ 'ਤੇ 4 ਲੱਖ ਬੈਰਲ ਉਤਪਾਦਨ ਵਧਾਉਣਾ ਸ਼ੁਰੂ ਕੀਤਾ ਹੈ । ਇਸ ਤਹਿਤ ਦਸੰਬਰ 'ਚ 20 ਲੱਖ ਬੈਰਲ ਦਾ ਉਤਪਾਦਨ ਰੋਜ਼ਾਨਾ ਆਧਾਰ 'ਤੇ ਹੋਰ ਹੋਵੇਗਾ। ਓਪੇਕ ਪਲੱਸ ਦੇਸ਼ਾਂ ਨੇ ਇਸ ਵਾਧੇ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਇਸ ਕਾਰਨ ਆਉਣ ਵਾਲੇ ਦਿਨਾਂ 'ਚ ਕੱਚੇ ਤੇਲ ਦੀ ਕੀਮਤ 75 ਡਾਲਰ ਤੱਕ ਜਾ ਸਕਦੀ ਹੈ। ਅਜੇ ਕੇਡੀਆ ਦਾ ਕਹਿਣਾ ਹੈ ਕਿ ਜੇਕਰ ਪੈਟਰੋਲੀਅਮ ਕੰਪਨੀਆਂ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਾ ਫਾਇਦਾ ਆਮ ਲੋਕਾਂ ਤੱਕ ਪਹੁੰਚਾਉਂਦੀਆਂ ਹਨ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 2 ਤੋਂ 3 ਰੁਪਏ ਪ੍ਰਤੀ ਲੀਟਰ ਦੀ ਕਮੀ ਹੋ ਸਕਦੀ ਹੈ।

ਹਾਲਾਂਕਿ ਜੇਕਰ ਆਉਣ ਵਾਲੇ ਦਿਨਾਂ 'ਚ ਡਾਲਰ ਦੇ ਮੁਕਾਬਲੇ ਰੁਪਿਆ ਕਮਜ਼ੋਰ ਹੁੰਦਾ ਹੈ ਤਾਂ ਪੈਟਰੋਲ ਅਤੇ ਡੀਜ਼ਲ ਦਾ ਸਸਤਾ ਹੋਣਾ ਮੁਸ਼ਕਿਲ ਹੋ ਸਕਦਾ ਹੈ। ਇਸ ਤੋਂ ਪਹਿਲਾ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ 3 ਨਵੰਬਰ ਨੂੰ ਪੈਟਰੋਲ 'ਤੇ 5 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਇਸ ਤੋਂ ਬਾਅਦ ਕਰਨਾਟਕ, ਪੁਡੂਚੇਰੀ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਨਾਗਾਲੈਂਡ, ਤ੍ਰਿਪੁਰਾ, ਅਸਾਮ, ਸਿੱਕਮ, ਬਿਹਾਰ, ਮੱਧ ਪ੍ਰਦੇਸ਼, ਗੋਆ, ਗੁਜਰਾਤ, ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦੀਵ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਲੱਦਾਖ ਨੇ ਇਸ 'ਤੇ ਵੈਟ ਦੀ ਕਟੌਤੀ ਕੀਤੀ ਹੈ। ਇਸ ਨਾਲ ਆਮ ਲੋਕਾਂ ਨੂੰ ਕੁਝ ਰਾਹਤ ਮਿਲੀ ਸੀ।

Related Stories

No stories found.
logo
Punjab Today
www.punjabtoday.com