ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫਾ

ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਹ ਕਾਂਗਰਸ ਤੋਂ ਬਾਹਰ ਰਹਿ ਕੇ ਦੇਸ਼ ਹਿੱਤ ਲਈ ਬਿਹਤਰ ਸੇਵਾ ਕਰ ਸਕਦੇ ਹਨ।
ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫਾ

ਕਾਂਗਰਸ ਪਾਰਟੀ ਵਿੱਚ ਪੰਜਾਬ ਤੋਂ ਇਲਾਵਾ ਦੇਸ਼ ਵਿੱਚ ਵੀ ਕਈ ਵੱਡੇ ਨੇਤਾ ਕਾਂਗਰਸ ਪਾਰਟੀ ਛੱਡ ਕੇ ਜਾ ਰਹੇ ਹਨ। ਹੁਣ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਕੇਂਦਰੀ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਅਸ਼ਵਨੀ ਕੁਮਾਰ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਕਾਂਗਰਸ ਨਾਲ ਆਪਣੇ ਦਹਾਕਿਆਂ ਪੁਰਾਣੇ ਰਿਸ਼ਤੇ ਨੂੰ ਖਤਮ ਕਰ ਦਿੱਤਾ। ਸਾਬਕਾ ਕੇਂਦਰੀ ਮੰਤਰੀ ਕੁਮਾਰ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਹ ਕਾਂਗਰਸ ਤੋਂ ਬਾਹਰ ਰਹਿ ਕੇ ਦੇਸ਼ ਹਿੱਤ ਦੀ ਬਿਹਤਰ ਸੇਵਾ ਕਰ ਸਕਦੇ ਹਨ।ਦੱਸਿਆ ਜਾ ਰਿਹਾ ਹੈ ਕਿ ਅਸ਼ਵਨੀ ਕੁਮਾਰ ਨੇ 46 ਸਾਲ ਬਾਅਦ ਪਾਰਟੀ ਛੱਡ ਦਿੱਤੀ ਹੈ।

ਗੁਰਦਾਸਪੁਰ ਵਿੱਚ ਅਸ਼ਵਨੀ ਕੁਮਾਰ ਦੀ ਸ਼ੁਰੂ ਤੋਂ ਹੀ ਪ੍ਰਤਾਪ ਬਾਜਵਾ ਨਾਲ ਲੜਾਈ ਰਹੀ ਹੈ। ਉਹ ਹਮੇਸ਼ਾ ਇੱਕ ਦੂਜੇ ਨੂੰ ਕੋਸਦੇ ਰਹੇ ਹਨ। ਹੁਣ ਜਦੋਂ ਚੋਣਾਂ ਹਨ ਤੇ ਪ੍ਰਤਾਪ ਬਾਜਵਾ ਵੀ ਲੜ ਰਹੇ ਹਨ। ਅਜਿਹੇ 'ਚ ਇਸ ਸੀਟ 'ਤੇ ਦਿਲਚਸਪ ਮੁਕਾਬਲਾ ਹੋਣ ਦੀ ਸੰਭਾਵਨਾ ਹੈ।ਅਸ਼ਵਨੀ ਕੁਮਾਰ ਦੇ ਅਸਤੀਫੇ 'ਤੇ ਕਾਂਗਰਸ ਪਾਰਟੀ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਸਥਿਤੀ ਸਪੱਸ਼ਟ ਨਹੀਂ ਹੈ ਕਿ ਅਸ਼ਵਨੀ ਕੁਮਾਰ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ। ਅਸ਼ਵਨੀ ਕੁਮਾਰ ਨੇ ਵੀ ਅਜੇ ਤੱਕ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਕੁਝ ਨਹੀਂ ਕਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ 'ਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਐਲਾਨ ਤੋਂ ਬਾਅਦ ਪਾਰਟੀ 'ਚ ਧੜੇਬੰਦੀ ਵਧ ਗਈ ਹੈ।

ਸਥਿਤੀ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਬਹੁਤ ਘੱਟ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ। ਸਿੱਧੂ ਨੇ ਦੋ ਦਿਨ ਪਹਿਲਾਂ ਪ੍ਰਿਅੰਕਾ ਗਾਂਧੀ ਦੀ ਰੈਲੀ ਨੂੰ ਸੰਬੋਧਨ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਚੰਨੀ ਤੋਂ ਹੀ ਕਰਵਾ ਲਓ। ਇਸ ਵਾਰ ਪੰਜਾਬ ਚੋਣਾਂ ਵਿਚ ਮੁਕਾਬਲਾ ਰੋਮਾਂਚਕ ਹੋਣ ਦੀ ਉਮੀਦ ਹੈ।

ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਚੋਣ ਸੀਜ਼ਨ ਵਿੱਚ ਦਾਖਲ ਹੋ ਚੁੱਕੇ ਹਨ, ਅਤੇ ਪੰਜਾਬ ਵਿੱਚ ਤਾਬੜਤੋੜ ਰੈਲਿਆਂ ਕਰ ਰਹੇ ਹਨ । ਉਹ ਰੈਲੀਆਂ 'ਚ ਪੀਐਮ ਮੋਦੀ 'ਤੇ ਨਿਸ਼ਾਨਾ ਸਾਧ ਰਹੇ ਹਨ।ਦੱਸ ਦੇਈਏ ਕਿ ਅਸ਼ਵਨੀ ਕੁਮਾਰ ਪੰਜਾਬ ਤੋਂ ਰਾਜ ਸਭਾ ਮੈਂਬਰ ਸਨ। ਅਜਿਹੇ 'ਚ ਹੁਣ ਜਦੋਂ ਪੰਜਾਬ ਚੋਣਾਂ ਹੋਣ ਜਾ ਰਹੀਆਂ ਹਨ ਤਾਂ ਇਸ ਕਾਰਨ ਪਾਰਟੀ ਨੂੰ ਕੁਝ ਨੁਕਸਾਨ ਹੋ ਸਕਦਾ ਹੈ।

ਇਸ ਤੋਂ ਇਲਾਵਾ ਅਸ਼ਵਨੀ ਕੁਮਾਰ ਨੂੰ ਹਮੇਸ਼ਾ ਹੀ ਸੋਨੀਆ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਰਿਹਾ ਹੈ। ਕਈ ਮੌਕਿਆਂ 'ਤੇ ਉਹ ਕਾਂਗਰਸ ਹਾਈਕਮਾਂਡ ਦਾ ਬਚਾਅ ਕਰ ਚੁੱਕੇ ਹਨ। ਜੀ-23 ਕਾਰਨ ਕਾਂਗਰਸ ਪਾਰਟੀ ਅੰਦਰਲੀ ਲੜਾਈ ਤੇਜ਼ ਹੋਣ 'ਤੇ ਵੀ ਅਸ਼ਵਨੀ ਕੁਮਾਰ ਨੇ ਹਾਈਕਮਾਂਡ ਦਾ ਖੁੱਲ੍ਹ ਕੇ ਬਚਾਅ ਕੀਤਾ ਸੀ।

Related Stories

No stories found.
logo
Punjab Today
www.punjabtoday.com