ਮਨਮੋਹਨ ਸਿੰਘ ਦੀ ਚੋਣਾਂ 'ਚ ਐਂਟਰੀ,ਕਿਹਾ ਮੋਦੀ ਸਰਕਾਰ ਦਾ ਰਾਸ਼ਟਰਵਾਦ ਫਰਜ਼ੀ

ਮਨਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਅਤੇ ਬੇਰੁਜ਼ਗਾਰੀ ਨੂੰ ਸਿਰਫ਼ ਕਾਂਗਰਸ ਹੀ ਦੂਰ ਕਰ ਸਕਦੀ ਹੈ। ਪੰਜਾਬ ਦੇ ਵੋਟਰਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ।
ਮਨਮੋਹਨ ਸਿੰਘ ਦੀ ਚੋਣਾਂ 'ਚ ਐਂਟਰੀ,ਕਿਹਾ ਮੋਦੀ ਸਰਕਾਰ ਦਾ ਰਾਸ਼ਟਰਵਾਦ ਫਰਜ਼ੀ

ਦੇਸ਼ ਵਿਚ ਚੋਣਾਂ ਦਾ ਮਾਹੌਲ ਬਣਿਆ ਹੋਇਆ ਹੈ। ਪੰਜਾਬ ਵਿਚ ਵੀ ਚੋਣਾਂ ਤੋਂ ਪਹਿਲਾ ਸਿਆਸੀ ਮਾਹੌਲ ਪੂਰੀ ਤਰਾਂ ਬੱਖ ਚੁਕਾ ਹੈ। ਦੇਸ਼ ਦੇ 5 ਸੂਬਿਆਂ 'ਚ ਹੋ ਰਹੀਆਂ ਚੋਣਾਂ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਬੋਹਰ ਰੈਲੀ ਤੋਂ ਪਹਿਲਾਂ ਉਨ੍ਹਾਂ ਨੇ ਵੀਡੀਓ ਰਾਹੀਂ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ।

ਸਾਬਕਾ ਪੀਐੱਮ ਨੇ ਕਿਹਾ ਕਿ ਮੋਦੀ ਸਰਕਾਰ ਦਾ ਰਾਸ਼ਟਰਵਾਦ ਫਰਜ਼ੀ ਹੈ। ਜੋ 'ਵੰਡੋ ਤੇ ਰਾਜ ਕਰੋ ਦੀ ਨੀਤੀ' ਤੇ ਚੱਲਦਾ ਹੈ। ਡਾ. ਸਿੰਘ ਨੇ ਚੀਨ ਦੇ ਮੁੱਦੇ ਤੇ ਕੇਂਦਰ ਸਰਕਾਰ ਨੂੰ ਵੀ ਘੇਰਿਆ। ਉਨ੍ਹਾਂ ਕਿਹਾ ਕਿ ਇਕ ਸਾਲ ਤੋਂ ਚੀਨੀ ਫੌਜ ਭਾਰਤ ਦੀ ਪਵਿੱਤਰ ਧਰਤੀ ਤੇ ਬੈਠੀ ਹੈ।

ਇਸ ਸਰਕਾਰ ਨੂੰ ਸੰਵਿਧਾਨ ਤੇ ਭਰੋਸਾ ਨਹੀਂ ਹੈ। ਸੰਵਿਧਾਨਕ ਸੰਸਥਾਵਾਂ ਨੂੰ ਲਗਾਤਾਰ ਕਮਜ਼ੋਰ ਕੀਤਾ ਜਾ ਰਿਹਾ ਹੈ। ਸਰਕਾਰ ਦੇਸ਼ ਦੇ ਅੰਦਰ ਹੀ ਨਹੀਂ ਵਿਦੇਸ਼ ਨੀਤੀ ਦੇ ਮੋਰਚੇ ਤੇ ਵੀ ਫੇਲ ਹੋ ਚੁੱਕੀ ਹੈ।ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚੋਣ ਮਾਹੌਲ ਦੇ ਸਮੇਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਦਾ ਸਹੀ ਢੰਗ ਨਾਲ ਮੁਕਾਬਲਾ ਕਰਨਾ ਮਹੱਤਵਪੂਰਨ ਹੈ।

ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਅਤੇ ਬੇਰੁਜ਼ਗਾਰੀ ਨੂੰ ਸਿਰਫ਼ ਕਾਂਗਰਸ ਹੀ ਦੂਰ ਕਰ ਸਕਦੀ ਹੈ। ਪੰਜਾਬ ਦੇ ਵੋਟਰਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅੱਜ ਇੱਕ ਨਾਜ਼ੁਕ ਮੋੜ ਤੇ ਖੜ੍ਹਾ ਹੈ। ਪੰਜਾਬ, ਉੱਤਰਾਖੰਡ, ਉੱਤਰ ਪ੍ਰਦੇਸ਼, ਗੋਆ ਅਤੇ ਮਨੀਪੁਰ ਤੋਂ ਆਏ ਭੈਣਾਂ-ਭਰਾਵਾਂ ਨਾਲ ਦੇਸ਼ ਅਤੇ ਸੂਬੇ ਦੀ ਸਥਿਤੀ ਬਾਰੇ ਵਿਚਾਰ ਕਰਨ ਦੀ ਮੇਰੀ ਬਹੁਤ ਇੱਛਾ ਸੀ, ਪਰ ਡਾਕਟਰਾਂ ਦੀ ਸਲਾਹ ਕਾਰਨ ਮੈਂ ਇਸ ਨੂੰ ਇਸ ਤਰ੍ਹਾਂ ਸੰਬੋਧਨ ਕਰ ਰਿਹਾ ਹਾਂ।

ਕੁਝ ਦਿਨ ਪਹਿਲਾਂ ਪੰਜਾਬ ਦੀ ਸੁਰੱਖਿਆ ਦੇ ਨਾਂ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਇੱਥੋਂ ਦੇ ਲੋਕਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਨੂੰ ਕਿਸੇ ਵੀ ਤਰ੍ਹਾਂ ਸਹੀ ਨਹੀਂ ਮੰਨਿਆ ਜਾ ਸਕਦਾ। ਕਿਸਾਨ ਅੰਦੋਲਨ ਦੌਰਾਨ ਵੀ ਪੰਜਾਬ ਅਤੇ ਪੰਜਾਬੀਅਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੰਜਾਬੀਆਂ ਦੀ ਦਲੇਰੀ, ਬਹਾਦਰੀ, ਦੇਸ਼ ਭਗਤੀ ਅਤੇ ਕੁਰਬਾਨੀ ਨੂੰ ਪੂਰੀ ਦੁਨੀਆ ਸਲਾਮ ਕਰਦੀ ਹੈ। ਉਨ੍ਹਾਂ ਬਾਰੇ ਕੁਝ ਨਹੀਂ ਕੀਤਾ ਗਿਆ।

ਪੰਜਾਬ ਦੀ ਧਰਤੀ ਤੇ ਪੈਦਾ ਹੋਏ ਸੱਚੇ ਦੇਸ਼ ਵਾਸੀ ਹੋਣ ਦੇ ਨਾਤੇ ਮੈਨੂੰ ਇਸ ਗੱਲ ਦਾ ਬਹੁਤ ਦੁੱਖ ਹੋਇਆ। ਭਾਜਪਾ ਨੂੰ ਅਰਥ ਸ਼ਾਸਤਰ ਦੀ ਕੋਈ ਸਮਝ ਨਹੀਂ ਹੈ। ਗਲਤ ਨੀਤੀਆਂ ਕਾਰਨ ਦੇਸ਼ ਆਰਥਿਕ ਮੰਦੀ ਦੀ ਜਕੜ ਵਿੱਚ ਫਸਿਆ ਹੋਇਆ ਹੈ। ਕਿਸਾਨ, ਵਪਾਰੀ, ਵਿਦਿਆਰਥੀ ਅਤੇ ਔਰਤਾਂ ਦੁਖੀ ਹਨ। ਦੇਸ਼ ਦੇ ਅੰਨਦਾਤਾ ਅੰਨ ਤੋਂ ਮੋਹਤਾਜ਼ ਹੋ ਗਏ ਹਨ।

ਦੇਸ਼ ਵਿੱਚ ਸਮਾਜਿਕ ਅਸਮਾਨਤਾ ਵਧੀ ਹੈ। ਲੋਕਾਂ 'ਤੇ ਕਰਜ਼ਾ ਵਧ ਰਿਹਾ ਹੈ ਅਤੇ ਆਮਦਨ ਘੱਟ ਰਹੀ ਹੈ। ਅਮੀਰ ਹੋਰ ਅਮੀਰ ਹੁੰਦਾ ਜਾ ਰਿਹਾ ਹੈ ਅਤੇ ਗਰੀਬ ਹੋਰ ਗਰੀਬ ਹੁੰਦਾ ਜਾ ਰਿਹਾ ਹੈ। ਸਰਕਾਰ ਅੰਕੜਿਆਂ ਨਾਲ ਧੋਖਾ ਕਰਕੇ ਸਭ ਕੁਝ ਸਹੀ ਦੱਸ ਰਹੀ ਹੈ। ਸਰਕਾਰ ਦੀ ਨੀਤੀ ਅਤੇ ਨੀਅਤ ਵਿੱਚ ਨੁਕਸ ਹੈ।

Related Stories

No stories found.
logo
Punjab Today
www.punjabtoday.com