ਬਜਟ : ਸਕੂਲਾਂ 'ਚ ਪ੍ਰਬੰਧਕੀ ਕੰਮ ਮੈਨੇਜਰ ਸੰਭਾਲਣਗੇ, ਟੀਚਰ ਸਿਰਫ ਪੜ੍ਹਾਉਣਗੇ

ਚੀਮਾ ਨੇ ਦਾਅਵਾ ਕੀਤਾ ਕਿ 'ਆਪ' ਸਰਕਾਰ ਦਾ ਸਭ ਤੋਂ ਵੱਧ ਧਿਆਨ ਸਿੱਖਿਆ ਅਤੇ ਸਿਹਤ ਖੇਤਰਾਂ 'ਤੇ ਹੈ, ਪਰ ਦੂਜੇ ਖੇਤਰਾਂ 'ਤੇ ਵੀ ਬਰਾਬਰ ਧਿਆਨ ਦਿੱਤਾ ਜਾ ਰਿਹਾ ਹੈ।
ਬਜਟ : ਸਕੂਲਾਂ 'ਚ ਪ੍ਰਬੰਧਕੀ ਕੰਮ ਮੈਨੇਜਰ ਸੰਭਾਲਣਗੇ, ਟੀਚਰ ਸਿਰਫ ਪੜ੍ਹਾਉਣਗੇ

ਪੰਜਾਬ ਸਰਕਾਰ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰ ਰਹੀ ਹੈ। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕਰ ਰਹੀ ਹੈ। ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਆਪਣੇ ਕਈ ਵਾਅਦੇ ਅਤੇ ਗਾਰੰਟੀ ਨੂੰ ਪੂਰਾ ਕਰਨ ਜਾ ਰਹੀ ਹੈ।

ਚੀਮਾ ਨੇ ਕਿਹਾ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਹੋਵੇਗਾ, ਜੋ ਕਿ ਪਿਛਲੇ ਸਾਲ ਨਾਲੋਂ 26 ਫੀਸਦੀ ਵੱਧ ਹੈ। 2022-23 ਵਿੱਚ ਪੰਜਾਬ ਦਾ ਕੁੱਲ ਬਜਟ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਸੀ। ਚੀਮਾ ਨੇ ਦਾਅਵਾ ਕੀਤਾ ਕਿ 'ਆਪ' ਸਰਕਾਰ ਦਾ ਸਭ ਤੋਂ ਵੱਧ ਧਿਆਨ ਸਿੱਖਿਆ ਅਤੇ ਸਿਹਤ ਖੇਤਰਾਂ 'ਤੇ ਹੈ, ਪਰ ਦੂਜੇ ਖੇਤਰਾਂ 'ਤੇ ਵੀ ਬਰਾਬਰ ਧਿਆਨ ਦਿੱਤਾ ਜਾ ਰਿਹਾ ਹੈ।

ਚੀਮਾ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਤਾਂ ਉਨ੍ਹਾਂ ਨੂੰ ਵਿਰਾਸਤ 'ਚ ਵੱਡਾ ਕਰਜ਼ਾ ਮਿਲਿਆ, ਜੋ ਕਿ ਪਿਛਲੀ ਸਰਕਾਰਾਂ ਨੇ ਲਿਆ ਸੀ। ਇਸ ਦੇ ਬਾਵਜੂਦ ‘ਆਪ’ ਸਰਕਾਰ ਪੰਜਾਬ ਨੂੰ ਅੱਗੇ ਲਿਜਾਣ ਲਈ ਦ੍ਰਿੜ੍ਹ ਹੈ। ਬਜਟ ਵਿੱਚ ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਦੋ ਨਵੇਂ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਮੋਹਾਲੀ ਵਿੱਚ ਲਿਵਰ ਇੰਸਟੀਚਿਊਟ ਲਈ 25 ਕਰੋੜ ਰੁਪਏ ਰੱਖੇ ਗਏ ਹਨ। ਸੂਬੇ ਦੀ ਨਵੀਂ ਖੇਡ ਨੀਤੀ ਜਲਦੀ ਹੀ ਆਵੇਗੀ, ਜਿਸ ਲਈ 258 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਸਪੋਰਟਸ ਯੂਨੀਵਰਸਿਟੀ ਪਟਿਆਲਾ ਲਈ 53 ਕਰੋੜ ਰੁਪਏ ਰੱਖੇ ਗਏ ਹਨ। ਖੇਡਾਂ ਦਾ ਸਮਾਨ ਤਿੰਨ ਕਰੋੜ ਦਾ ਖਰੀਦਿਆ ਜਾਵੇਗਾ। ਮੈਡੀਕਲ ਸਿੱਖਿਆ ਅਤੇ ਖੋਜ ਲਈ 1015 ਕਰੋੜ ਰੁਪਏ ਖਰਚ ਕੀਤੇ ਜਾਣਗੇ। ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣ ਪ੍ਰਚਾਰ ਸਮੇਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 1000 ਰੁਪਏ ਜਮ੍ਹਾਂ ਕਰਵਾਉਣ ਦੀ ਗਾਰੰਟੀ ਪਹਿਲੇ ਬਜਟ ਵਿੱਚ ਪੂਰੀ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਇਸ ਬਜਟ ਵਿੱਚ ਇਸ ਗਾਰੰਟੀ ਦੀ ਪੂਰਤੀ ਨੂੰ ਲੈ ਕੇ ਵੀ ਸ਼ੰਕੇ ਬਰਕਰਾਰ ਹਨ। ਇਸ ਦੇ ਨਾਲ ਹੀ ਓ.ਪੀ.ਐਸ ਸਕੀਮ ਨੂੰ ਲਾਗੂ ਕਰਨ 'ਤੇ ਵੀ ਮੋਹਰ ਲੱਗਣੀ ਬਾਕੀ ਹੈ। ਜ਼ਿਕਰਯੋਗ ਹੈ ਕਿ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿਛਲੇ ਬਜਟ ਵਿੱਚ 1 ਜੁਲਾਈ 2022 ਤੋਂ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸਦੇ ਨਾਲ ਹੀ, ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਸੀ।

Related Stories

No stories found.
logo
Punjab Today
www.punjabtoday.com