ਹਰਿਆਣਾ ਵਿੱਚ ਖੋਲ੍ਹੇ ਜਾਣਗੇ 238 ਪੀਐੱਮ-ਸ਼੍ਰੀ ਸਕੂਲ

ਕੇਂਦਰ ਨੇ ਸਕੂਲਾਂ ਦੀ ਚੋਣ ਲਈ ਵਿਸ਼ੇਸ਼ ਮਾਪਦੰਡ ਤੈਅ ਕੀਤੇ ਹਨ ਅਤੇ ਇਨ੍ਹਾਂ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਸਕੂਲਾਂ ਦੀ ਚੋਣ ਦਾ ਕੰਮ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ।
ਹਰਿਆਣਾ ਵਿੱਚ ਖੋਲ੍ਹੇ ਜਾਣਗੇ 238 ਪੀਐੱਮ-ਸ਼੍ਰੀ ਸਕੂਲ

ਹਰਿਆਣਾ ਸਰਕਾਰ ਸਿਖਿਆ ਨੂੰ ਲੈ ਕੇ ਇਕ ਬਹੁਤ ਵਧੀਆ ਉਪਰਾਲਾ ਕਰ ਰਹੀ ਹੈ। ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਕਿਹਾ ਕਿ ਸੂਬੇ ਦੇ ਸਾਰੇ ਬਲਾਕਾਂ ਵਿੱਚ 238 ਪੀਐਮ-ਸ਼੍ਰੀ ਸਕੂਲ ਖੋਲ੍ਹੇ ਜਾਣਗੇ। ਕੇਂਦਰ ਸਰਕਾਰ ਦੀ ਮਦਦ ਨਾਲ ਹਰੇਕ ਬਲਾਕ ਵਿੱਚ ਦੋ ਅਜਿਹੇ ਸਕੂਲ ਖੋਲ੍ਹਣ ਦੀ ਵਿਵਸਥਾ ਹੈ।

ਇਸ ਤੋਂ ਇਲਾਵਾ ਹਰੇਕ ਸਕੂਲ ਦੇ ਨਵੀਨੀਕਰਨ ਲਈ ਸਰਕਾਰ ਵੱਲੋਂ ਕਰੀਬ 1 ਕਰੋੜ ਰੁਪਏ ਦਿੱਤੇ ਜਾਣਗੇ। ਮੰਤਰੀ ਨੇ ਕਿਹਾ ਕਿ ਸੂਬਾ ਇਨ੍ਹਾਂ ਸਕੂਲਾਂ ਵਿੱਚ ਵਧੀਆ ਅਧਿਆਪਕ ਨਿਯੁਕਤ ਕਰੇਗਾ। ਇਨ੍ਹਾਂ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸੱਭਿਆਚਾਰਕ ਅਤੇ ਸਰੀਰਕ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਕੇਂਦਰ ਨੇ ਸਕੂਲਾਂ ਦੀ ਚੋਣ ਲਈ ਵਿਸ਼ੇਸ਼ ਮਾਪਦੰਡ ਤੈਅ ਕੀਤੇ ਹਨ ਅਤੇ ਇਨ੍ਹਾਂ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਸਕੂਲਾਂ ਦੀ ਚੋਣ ਦਾ ਕੰਮ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ।

ਪਾਲ ਨੇ ਦੱਸਿਆ ਕਿ ਸਰਕਾਰ ਵੱਲੋਂ 138 ਮਾਡਲ ਕਲਚਰ ਸਕੂਲ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਸਕੂਲਾਂ ਲਈ ਯੋਗ ਅਧਿਆਪਕ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਕੰਮ ਕਰਦੇ ਜ਼ਿਆਦਾਤਰ ਗੈਸਟ ਟੀਚਰਾਂ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਜਲਦੀ ਹੀ ਕਿਤਾਬਾਂ ਉਪਲਬਧ ਕਰਵਾਈਆਂ ਜਾਣਗੀਆਂ।

ਪੀਐੱਮ-ਸ਼੍ਰੀ ਸਕੂਲ ਦੀ ਗੱਲ ਕਰੀਏ ਤਾਂ ਇਨ੍ਹਾਂ ਸਕੂਲਾਂ ਵਿੱਚ ਰਾਜ ਦੇ ਬਾਕੀ ਸਕੂਲਾਂ ਨਾਲੋਂ ਵਧੀਆ ਸਿੱਖਿਆ ਹੋਵੇਗੀ। ਇੱਕ ਕਰੋੜ ਦੀ ਲਾਗਤ ਨਾਲ ਬਣੇ ਇਨ੍ਹਾਂ ਸਕੂਲਾਂ ਵਿੱਚ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ ਅਤੇ ਭੌਤਿਕ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਜ਼ਾਹਿਰ ਹੈ ਕਿ ਜਦੋਂ ਇਸ ਸਕੂਲ ਵਿੱਚ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਦਾ ਨਾਂ ਜੁੜਿਆ ਹੋਵੇਗਾ ਤਾਂ ਇਹ ਸਕੂਲ ਹੋਰਨਾਂ ਸਕੂਲਾਂ ਨਾਲੋਂ ਬਿਹਤਰ ਹੋਵੇਗਾ। ਹਾਲਾਂਕਿ, ਇਸ ਸਕੂਲ ਵਿੱਚ ਬੱਚਿਆਂ ਦੇ ਦਾਖਲੇ ਦੀ ਪ੍ਰਕਿਰਿਆ ਕੀ ਹੋਵੇਗੀ, ਇਸ ਬਾਰੇ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਕੇਂਦਰ ਨੇ ਸਕੂਲ ਦੀ ਚੋਣ ਲਈ ਵਿਸ਼ੇਸ਼ ਮਾਪਦੰਡ ਤੈਅ ਕੀਤੇ ਹਨ। ਮੰਤਰੀ ਨੇ ਕਿਹਾ ਕਿ ਸੂਬਾ ਇਨ੍ਹਾਂ ਸਕੂਲਾਂ ਵਿੱਚ ਵਧੀਆ ਅਧਿਆਪਕ ਨਿਯੁਕਤ ਕਰੇਗਾ। ਇਨ੍ਹਾਂ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਸੱਭਿਆਚਾਰਕ ਅਤੇ ਸਰੀਰਕ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ।

Related Stories

No stories found.
logo
Punjab Today
www.punjabtoday.com