BCCI ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਦਿੱਤਾ ਅਸਤੀਫਾ, ਕੀਤੇ ਸੀ ਖੁਲਾਸੇ

ਚੇਤਨ ਸ਼ਰਮਾ ਨੇ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ 80 ਫੀਸਦੀ ਫਿੱਟ ਹੋਣ ਦੇ ਬਾਵਜੂਦ ਵੀ, 100 ਫੀਸਦੀ ਫਿੱਟ ਰਹਿਣ ਲਈ ਟੀਕੇ ਲਗਾਉਂਦੇ ਹਨ।
BCCI ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਦਿੱਤਾ ਅਸਤੀਫਾ, ਕੀਤੇ ਸੀ ਖੁਲਾਸੇ

ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਸਟਿੰਗ ਆਪ੍ਰੇਸ਼ਨ ਤੋਂ ਬਾਅਦ ਹੁਣ ਅਸਤੀਫਾ ਦੇ ਦਿੱਤਾ ਹੈ। 57 ਸਾਲਾ ਸਾਬਕਾ ਭਾਰਤੀ ਕ੍ਰਿਕਟਰ ਚੇਤਨ ਸ਼ਰਮਾ ਨੂੰ ਇੱਕ ਟੀਵੀ ਚੈਨਲ ਦੇ ਸਟਿੰਗ ਆਪਰੇਸ਼ਨ ਵਿੱਚ ਇਹ ਕਹਿੰਦੇ ਹੋਏ ਦੇਖਿਆ ਗਿਆ ਸੀ, ਕਿ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ 80 ਫੀਸਦੀ ਫਿੱਟ ਹੋਣ ਦੇ ਬਾਵਜੂਦ ਵੀ,100 ਫੀਸਦੀ ਫਿੱਟ ਰਹਿਣ ਲਈ ਟੀਕੇ ਲਗਾਉਂਦੇ ਹਨ।

ਦੱਸ ਦੇਈਏ ਕਿ ਸ਼ਰਮਾ ਨੂੰ ਪਿਛਲੇ ਮਹੀਨੇ ਦੂਜੀ ਵਾਰ ਟੀਮ ਤੋਂ ਹਟਾਇਆ ਗਿਆ ਹੈ। ਇਸ ਤੋਂ ਪਹਿਲਾਂ ਉਸ ਨੂੰ ਆਸਟ੍ਰੇਲੀਆ 'ਚ ਟੀ-20 ਵਿਸ਼ਵ ਕੱਪ 'ਚ ਕਰਾਰੀ ਹਾਰ ਤੋਂ ਬਾਅਦ ਬਾਹਰ ਕਰ ਦਿੱਤਾ ਗਿਆ ਸੀ। ਚੇਤਨ ਸ਼ਰਮਾ 'ਤੇ ਸਟਿੰਗ ਆਪ੍ਰੇਸ਼ਨ ਨੇ ਕ੍ਰਿਕਟ ਜਗਤ ਨੂੰ ਕਾਫੀ ਹੈਰਾਨ ਕਰਕੇ ਰੱਖ ਦਿਤਾ ਸੀ । ਬੀਸੀਸੀਆਈ ਦੇ ਮੁੱਖ ਚੋਣਕਾਰ ਚੇਤਨ ਸ਼ਰਮਾ 'ਤੇ ਇਕ ਚੈਨਲ ਵੱਲੋਂ ਕੀਤਾ ਗਿਆ ਸਟਿੰਗ ਆਪਰੇਸ਼ਨ ਪੂਰੀ ਦੁਨੀਆ 'ਚ ਵਾਇਰਲ ਹੋ ਗਿਆ ਸੀ।

ਉਸ ਸਟਿੰਗ ਆਪ੍ਰੇਸ਼ਨ ਦੇ ਵੀਡੀਓ 'ਚ ਚੇਤਨ ਨੂੰ ਟੀਮ ਚੋਣ ਦੇ ਮੁੱਦਿਆਂ 'ਤੇ ਚਰਚਾ ਕਰਦੇ ਦੇਖਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰਾਟ ਕੋਹਲੀ ਅਤੇ ਬੀਸੀਸੀਆਈ ਦੇ ਸਾਬਕਾ ਪ੍ਰਧਾਨ ਸੌਰਵ ਗਾਂਗੁਲੀ ਵਿਚਾਲੇ ਹੋਏ ਵਿਵਾਦ 'ਤੇ ਵੀ ਵੱਡੇ ਖੁਲਾਸੇ ਕੀਤੇ। ਚੇਤਨ ਸ਼ਰਮਾ ਨੇ ਮੰਗਲਵਾਰ ਨੂੰ ਸਟਿੰਗ ਆਪ੍ਰੇਸ਼ਨ 'ਚ ਕੁਝ ਅਜਿਹੀਆਂ ਗੱਲਾਂ ਕਹੀਆਂ, ਜਿਸ ਕਾਰਨ ਉਹ ਹੁਣ ਵਿਵਾਦਾਂ 'ਚ ਘਿਰ ਗਏ ਸਨ।

ਬੀਸੀਸੀਆਈ ਨੇ ਹਾਲ ਹੀ ਵਿੱਚ ਚੇਤਨ ਨੂੰ ਦੂਜੀ ਵਾਰ ਚੋਣ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ। ਇਸ ਤੋਂ ਪਹਿਲਾਂ ਆਸਟ੍ਰੇਲੀਆ 'ਚ ਖੇਡੇ ਗਏ ਟੀ-20 ਵਿਸ਼ਵ ਕੱਪ 'ਚ ਭਾਰਤੀ ਟੀਮ ਦੇ ਖਰਾਬ ਪ੍ਰਦਰਸ਼ਨ ਤੋਂ ਬਾਅਦ ਉਸ ਨੂੰ ਬਾਹਰ ਕਰ ਦਿੱਤਾ ਗਿਆ ਸੀ। ਇੱਕ ਖਬਰ ਮੁਤਾਬਕ ਚੇਤਨ ਸ਼ਰਮਾ ਦੇ ਸਟਿੰਗ ਆਪ੍ਰੇਸ਼ਨ ਵਿੱਚ ਉਨ੍ਹਾਂ ਨੇ ਵਿਰਾਟ ਕੋਹਲੀ ਅਤੇ ਜਸਪ੍ਰੀਤ ਬੁਮਰਾਹ ਵਰਗੇ ਖਿਡਾਰੀਆਂ ਉੱਤੇ ਵੀ ਵੱਡੇ ਇਲਜ਼ਾਮ ਲਗਾਏ ਹਨ। ਚੇਤਨ ਸ਼ਰਮਾ ਨੇ ਦੋਸ਼ ਲਾਇਆ ਕਿ ਖਿਡਾਰੀ 80 ਤੋਂ 85 ਫੀਸਦੀ ਫਿੱਟ ਹੋਣ ਦੇ ਬਾਵਜੂਦ ਟੀਮ 'ਚ ਬਣੇ ਰਹਿਣ ਲਈ ਟੀਕੇ ਲਗਾਉਂਦੇ ਹਨ।

ਚੇਤਨ ਨੇ ਇੱਥੋਂ ਤੱਕ ਦੋਸ਼ ਲਾਇਆ ਕਿ ਸਤੰਬਰ ਵਿੱਚ ਆਸਟਰੇਲੀਆ ਖ਼ਿਲਾਫ਼ ਟੀ-20 ਸੀਰੀਜ਼ ਲਈ ਬੁਮਰਾਹ ਦੀ ਵਾਪਸੀ ਨੂੰ ਲੈ ਕੇ ਉਨ੍ਹਾਂ ਅਤੇ ਟੀਮ ਪ੍ਰਬੰਧਨ ਵਿੱਚ ਵਿਵਾਦ ਹੋਇਆ ਸੀ। ਉਸ ਨੇ ਦੱਸਿਆ ਕਿ ਬੁਮਰਾਹ ਉਹ ਸੀਰੀਜ਼ ਖੇਡਣ ਲਈ ਫਿੱਟ ਨਹੀਂ ਸੀ, ਪਰ ਫਿਰ ਵੀ ਉਹ ਖੇਡਿਆ। ਚੇਤਨ ਸ਼ਰਮਾ ਨੇ ਇਹ ਵੀ ਦੋਸ਼ ਲਾਇਆ ਕਿ ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਬੀਸੀਸੀਆਈ ਦੇ ਸਾਬਕਾ ਪ੍ਰਧਾਨ ਸੌਰਵ ਗਾਂਗੁਲੀ ਵਿਚਾਲੇ ਈਗੋ ਦੀ ਲੜਾਈ ਸੀ।

Related Stories

No stories found.
logo
Punjab Today
www.punjabtoday.com