ਮਹਿਬੂਬਾ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦਾ ਨੋਟਿਸ, ਮਹਿਬੂਬਾ ਹੋਈ ਨਾਰਾਜ਼

ਪੀਡੀਪੀ ਦੇ ਯੂਥ ਜਨਰਲ ਸਕੱਤਰ ਮੋਹਿਤ ਭੱਟ ਨੇ ਕਿਹਾ ਕਿ ਇਹ ਬੰਗਲਾ ਸਾਬਕਾ ਮੁੱਖ ਮੰਤਰੀ ਮਰਹੂਮ ਮੁਫਤੀ ਮੁਹੰਮਦ ਸਈਦ ਨੂੰ 2005 ਵਿੱਚ ਸੁਰੱਖਿਆ ਦੇ ਆਧਾਰ 'ਤੇ ਮੁਹੱਈਆ ਕਰਵਾਇਆ ਗਿਆ ਸੀ।
ਮਹਿਬੂਬਾ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦਾ ਨੋਟਿਸ, ਮਹਿਬੂਬਾ ਹੋਈ ਨਾਰਾਜ਼

ਪੀਪਲਜ਼ ਡੈਮੋਕਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੂੰ ਉੱਚ ਸੁਰੱਖਿਆ ਵਾਲੇ ਗੁਪਕਰ ਖੇਤਰ ਵਿੱਚ ਆਪਣਾ ਸਰਕਾਰੀ ਬੰਗਲਾ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਕਿਹਾ, ਮੈਨੂੰ ਫੇਅਰ ਵਿਊ ਤੋਂ ਬੇਦਖਲੀ ਦਾ ਨੋਟਿਸ ਕੁਝ ਦਿਨ ਪਹਿਲਾਂ ਦਿੱਤਾ ਗਿਆ ਸੀ। ਇਹ ਹੈਰਾਨੀਜਨਕ ਨਹੀਂ ਹੈ ਅਤੇ ਉਮੀਦ ਅਨੁਸਾਰ ਹੈ।

ਮਹਿਬੂਬਾ ਮੁਫਤੀ ਨੇ ਕਿਹਾ ਕਿ ਨੋਟਿਸ 'ਚ ਕਿਹਾ ਗਿਆ ਹੈ, ਕਿ ਬੰਗਲਾ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਲਈ ਹੈ, ਪਰ ਅਜਿਹਾ ਨਹੀਂ ਹੈ। ਇਹ ਜਗ੍ਹਾ ਮੇਰੇ ਪਿਤਾ (ਮੁਫਤੀ ਮੁਹੰਮਦ ਸਈਦ) ਨੂੰ ਦਸੰਬਰ 2005 ਵਿੱਚ ਅਲਾਟ ਕੀਤੀ ਗਈ ਸੀ, ਜਦੋਂ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਸੀ। ਇਸ ਲਈ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਆਧਾਰ ਸਹੀ ਨਹੀਂ ਹਨ। ਇਹ ਪੁੱਛੇ ਜਾਣ 'ਤੇ ਕਿ ਕੀ ਉਹ ਨੋਟਿਸ ਨੂੰ ਅਦਾਲਤ ਵਿਚ ਚੁਣੌਤੀ ਦੇਵੇਗੀ, ਪੀਡੀਪੀ ਮੁਖੀ ਨੇ ਕਿਹਾ ਕਿ ਉਹ ਆਪਣੀ ਕਾਨੂੰਨੀ ਟੀਮ ਨਾਲ ਸਲਾਹ-ਮਸ਼ਵਰਾ ਕਰੇਗੀ।

ਉਸਨੇ ਕਿਹਾ, 'ਮੇਰੇ ਕੋਲ ਕੋਈ ਜਗ੍ਹਾ ਨਹੀਂ ਹੈ, ਜਿੱਥੇ ਮੈਂ ਰਹਿ ਸਕਾਂ। ਇਸ ਲਈ ਫੈਸਲਾ ਲੈਣ ਤੋਂ ਪਹਿਲਾਂ ਮੈਨੂੰ ਆਪਣੀ ਕਾਨੂੰਨੀ ਟੀਮ ਨਾਲ ਸਲਾਹ ਕਰਨੀ ਪਵੇਗੀ।' ਇਸ ਦੌਰਾਨ ਖ਼ਬਰ ਹੈ ਕਿ ਮਹਿਬੂਬਾ ਮੁਫ਼ਤੀ ਦੀ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਲਈ ਇੱਕ ਹੋਰ ਬਦਲਵੇਂ ਘਰ ਦਾ ਪ੍ਰਬੰਧ ਕੀਤਾ ਗਿਆ ਹੈ। ਪੀਡੀਪੀ ਦੇ ਯੂਥ ਜਨਰਲ ਸਕੱਤਰ ਮੋਹਿਤ ਭੱਟ ਨੇ ਕਿਹਾ ਕਿ ਇਹ ਬੰਗਲਾ ਸਾਬਕਾ ਮੁੱਖ ਮੰਤਰੀ ਮਰਹੂਮ ਮੁਫਤੀ ਮੁਹੰਮਦ ਸਈਦ ਨੂੰ 2005 ਵਿੱਚ ਸੁਰੱਖਿਆ ਦੇ ਆਧਾਰ 'ਤੇ ਮੁਹੱਈਆ ਕਰਵਾਇਆ ਗਿਆ ਸੀ।

ਮੁਫਤੀ ਸਾਹਿਬ ਸ਼ਹਿਰ ਦੇ ਬਾਹਰਵਾਰ ਆਪਣੇ ਨੌਗਾਮ ਨਿਵਾਸ ਵਿੱਚ ਜਾਣਾ ਚਾਹੁੰਦੇ ਸਨ। ਉਸ ਸਮੇਂ ਉਸ ਨੂੰ ਨੌਗਾਮ ਜਾਣ ਦੀ ਇਜਾਜ਼ਤ ਨਹੀਂ ਸੀ। ਸਪੱਸ਼ਟ ਹੈ ਕਿ ਇਸ ਰਿਹਾਇਸ਼ ਦਾ ਮੁੱਖ ਮੰਤਰੀ ਜਾਂ ਸਾਬਕਾ ਮੁੱਖ ਮੰਤਰੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਪਰ ਇਹ ਸਿਰਫ਼ ਸੁਰੱਖਿਆ ਦਾ ਮਾਮਲਾ ਹੈ। ਇਸ ਤੋਂ ਪਹਿਲਾਂ 2020 ਵਿੱਚ, ਜੰਮੂ-ਕਸ਼ਮੀਰ ਦੇ ਦੋ ਸਾਬਕਾ ਮੁੱਖ ਮੰਤਰੀ - ਉਮਰ ਅਬਦੁੱਲਾ ਅਤੇ ਗੁਲਾਮ ਨਬੀ ਆਜ਼ਾਦ - ਨੇ ਆਪਣੀਆਂ ਸਰਕਾਰੀ ਰਿਹਾਇਸ਼ਾਂ ਛੱਡ ਦਿੱਤੀਆਂ ਸਨ। ਮਹਿਬੂਬ ਮੁਫਤੀ ਨੇ ਕਿਹਾ ਕਿ ਹਾਲਾਂਕਿ ਨੋਟਿਸ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਬੰਗਲਾ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਲਈ ਹੈ, ਅਜਿਹਾ ਸਹੀ ਨਹੀਂ ਹੈ।

Related Stories

No stories found.
logo
Punjab Today
www.punjabtoday.com