ਜੰਮੂ-ਕਸ਼ਮੀਰ ਕਾਂਗਰਸ ਨੂੰ ਝਟਕਾ ਵਿਧਾਇਕਾਂ ਨੇ ਸੋਨੀਆ ਨੂੰ ਭੇਜਿਆ ਅਸਤੀਫਾ

ਪਾਰਟੀ ਤੋਂ ਅਸਤੀਫਾ ਦੇਣ ਵਾਲੇ ਵਿਧਾਇਕ ਅਤੇ ਸਾਬਕਾ ਮੰਤਰੀ ਜੀ-23 ਨੇਤਾ ਗੁਲਾਮ ਨਬੀ ਆਜ਼ਾਦ ਦੇ ਕਰੀਬੀ ਹਨ
ਜੰਮੂ-ਕਸ਼ਮੀਰ ਕਾਂਗਰਸ ਨੂੰ ਝਟਕਾ ਵਿਧਾਇਕਾਂ ਨੇ ਸੋਨੀਆ ਨੂੰ ਭੇਜਿਆ ਅਸਤੀਫਾ

ਪੰਜਾਬ ਅਤੇ ਕਈ ਸੂਬਿਆਂ 'ਚ ਉਥਲ-ਪੁਥਲ ਦਾ ਸਾਹਮਣਾ ਕਰ ਰਹੀ ਕਾਂਗਰਸ ਨੂੰ ਹੁਣ ਜੰਮੂ-ਕਸ਼ਮੀਰ 'ਚ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਚਾਰ ਸਾਬਕਾ ਮੰਤਰੀਆਂ ਅਤੇ ਤਿੰਨ ਮੌਜੂਦਾ ਵਿਧਾਇਕਾਂ ਨੇ ਸੂਬੇ ਵਿੱਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸਮੂਹਿਕ ਅਸਤੀਫ਼ੇ ਭੇਜ ਦਿੱਤੇ ਹਨ। ਇਨ੍ਹਾਂ ਆਗੂਆਂ ਨੇ ਇਹ ਦੋਸ਼ ਲਾਉਂਦਿਆਂ ਅਸਤੀਫ਼ਾ ਦਿੱਤਾ ਹੈ ਕਿ ਸੂਬੇ ਵਿੱਚ ਪਾਰਟੀ ਦੀ ਹਾਲਤ ਖ਼ਰਾਬ ਹੈ ਅਤੇ ਲੀਡਰਸ਼ਿਪ ਵੱਲੋਂ ਇਸ ਬਾਰੇ ਗੱਲ ਕਰਨ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ ਹੈ । ਪਾਰਟੀ ਤੋਂ ਅਸਤੀਫਾ ਦੇਣ ਵਾਲੇ ਵਿਧਾਇਕ ਅਤੇ ਸਾਬਕਾ ਮੰਤਰੀ ਜੀ-23 ਨੇਤਾ ਗੁਲਾਮ ਨਬੀ ਆਜ਼ਾਦ ਦੇ ਕਰੀਬੀ ਹਨ। ਗੁਲਾਮ ਨਬੀ ਆਜ਼ਾਦ ਕਈ ਵਾਰ ਕਾਂਗਰਸ ਵਿੱਚ ਪ੍ਰਧਾਨ ਦੀ ਚੋਣ ਅਤੇ ਹੋਰ ਸੁਧਾਰਾਂ ਲਈ ਆਵਾਜ਼ ਉਠਾਉਂਦੇ ਰਹੇ ਹਨ। ਕਾਂਗਰਸ ਦੀ ਹਾਲਤ ਪੂਰੇ ਦੇਸ਼ ਵਿਚ ਖ਼ਰਾਬ ਹੁੰਦੀ ਜਾ ਰਹੀ ਹੈ।

ਇਨ੍ਹਾਂ ਆਗੂਆਂ ਨੇ ਸੋਨੀਆ ਗਾਂਧੀ ਤੋਂ ਇਲਾਵਾ ਰਾਹੁਲ ਗਾਂਧੀ ਅਤੇ ਜੰਮੂ-ਕਸ਼ਮੀਰ ਦੀ ਇੰਚਾਰਜ ਰਜਨੀ ਪਾਟਿਲ ਨੂੰ ਵੀ ਅਸਤੀਫ਼ੇ ਦੇ ਪੱਤਰ ਭੇਜੇ ਹਨ। ਇਨ੍ਹਾਂ ਆਗੂਆਂ ਨੇ ਲੀਡਰਸ਼ਿਪ ’ਤੇ ਪੱਖਪਾਤੀ ਰਵੱਈਆ ਅਪਣਾਉਣ ਦਾ ਦੋਸ਼ ਲਾਇਆ ਹੈ। ਅਸਤੀਫਾ ਦੇਣ ਵਾਲੇ ਨੇਤਾਵਾਂ ਨੇ ਜੰਮੂ-ਕਸ਼ਮੀਰ ਦੇ ਸੂਬਾ ਪ੍ਰਧਾਨ ਜੀਏ ਮੀਰ 'ਤੇ ਵੀ ਨਿਸ਼ਾਨਾ ਸਾਧਿਆ ਹੈ। ਇਨਾ ਲੀਡਰਾਂ ਨੇ ਕਿਹਾ ਕਿ ਸੂਬਾ ਪ੍ਰਧਾਨ ਵਲੋਂ ਵਰਕਰਾਂ ਨੂੰ ਸੰਮਾਂ ਨਹੀਂ ਦਿਤਾ ਜਾਂਦਾ । ਗੁਲਾਮ ਨਬੀ ਆਜ਼ਾਦ ਦੇ ਕਰੀਬੀ ਅਤੇ ਸਾਬਕਾ ਉਪ ਮੁੱਖ ਮੰਤਰੀ ਤਾਰਾਚੰਦ ਨੇ ਪੂਰੀ ਘਟਨਾ ਤੋਂ ਦੂਰੀ ਬਣਾ ਲਈ ਹੈ। ਅਸਤੀਫ਼ਾ ਦੇਣ ਵਾਲੇ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕਈ ਵਾਰ ਉੱਚ ਲੀਡਰਸ਼ਿਪ ਨੂੰ ਸੂਬੇ ਵਿੱਚ ਪੈਦਾ ਹੋ ਰਹੀਆਂ ਸਮੱਸਿਆਵਾਂ ਬਾਰੇ ਗੱਲ ਕਰਨ ਲਈ ਸੁਨੇਹਾ ਭੇਜਿਆ ਗਿਆ ਪਰ ਕੋਈ ਹੁੰਗਾਰਾ ਨਹੀਂ ਮਿਲਿਆ।

ਅਹਿਮਦ ਮੀਰ 'ਤੇ ਗੁੱਸਾ ਕੱਢਣ ਵਾਲੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ 'ਚ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਹਾਲਾਤ ਖਰਾਬ ਹੋਏ ਹਨ। ਆਗੂਆਂ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਕਿਸੇ ਵੀ ਸਮੇਂ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ ਅਤੇ ਪਾਰਟੀ ਹਾਈ ਕਮਾਂਡ ਇੱਥੋਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਲਈ ਤਿਆਰ ਨਹੀਂ ਹੈ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਹਾਈਕਮਾਂਡ ਦਾ ਕਹਿਣਾ ਹੈ ਕਿ ਕਿਸੇ ਵੀ ਸਮੱਸਿਆ ਬਾਰੇ ਪਾਰਟੀ ਮੰਚ 'ਤੇ ਹੀ ਚਰਚਾ ਕੀਤੀ ਜਾਵੇਗੀ, ਪਰ ਮੀਡੀਆ 'ਚ ਪ੍ਰਚਾਰ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ।

Related Stories

No stories found.
logo
Punjab Today
www.punjabtoday.com