ਦੱਖਣ ਭਾਰਤ 'ਚ ਜੜ੍ਹਾਂ ਜਮਾਉਣ ਲਈ ਕੇਰਲ ਅਤੇ ਤੇਲੰਗਾਨਾ ਜਾਣਗੇ ਜੇ.ਪੀ ਨੱਡਾ

ਭਾਜਪਾ ਜੈਪੁਰ ਵਿੱਚ ਇੱਕ ਵੱਡੀ ਮੀਟਿੰਗ ਕਰਨ ਜਾ ਰਹੀ ਹੈ। ਇਸ ਦੌਰਾਨ ਕਈ ਰਾਜਾਂ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ​​ਕਰਨ 'ਤੇ ਚਰਚਾ ਕੀਤੀ ਜਾਵੇਗੀ।
ਦੱਖਣ ਭਾਰਤ 'ਚ ਜੜ੍ਹਾਂ ਜਮਾਉਣ ਲਈ ਕੇਰਲ ਅਤੇ ਤੇਲੰਗਾਨਾ ਜਾਣਗੇ ਜੇ.ਪੀ ਨੱਡਾ

ਭਾਰਤੀ ਜਨਤਾ ਪਾਰਟੀ ਆਪਣੀ ਪਾਰਟੀ ਨੂੰ ਪੂਰੇ ਦੇਸ਼ ਵਿਚ ਮਜਬੂਤ ਕਰਨ ਵਿਚ ਲਗੀ ਹੋਈ ਹੈ। ਭਾਰਤੀ ਜਨਤਾ ਪਾਰਟੀ ਨੇ ਦੱਖਣੀ ਭਾਰਤ ਦੇ ਰਾਜਾਂ ਵਿੱਚ ਆਪਣੀਆਂ ਜੜ੍ਹਾਂ ਮਜ਼ਬੂਤ ​​ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦੋਵਾਂ ਸੂਬਿਆਂ ਕੇਰਲ ਅਤੇ ਤੇਲੰਗਾਨਾ ਦਾ ਦੌਰਾ ਕਰਨ ਜਾ ਰਹੇ ਹਨ।

ਇਸ ਦੌਰਾਨ ਉਹ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਜਨਤਕ ਮੀਟਿੰਗਾਂ ਨੂੰ ਵੀ ਸੰਬੋਧਨ ਕਰਨਗੇ। ਹਾਲ ਹੀ 'ਚ ਨੱਡਾ ਨੇ ਕਰਨਾਟਕ ਦਾ ਦੌਰਾ ਕੀਤਾ ਸੀ। ਇਸ ਦੇ ਨਾਲ ਹੀ ਉਹ ਪਿਛਲੇ ਕੁਝ ਦਿਨਾਂ ਵਿੱਚ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀ ਵੀ ਯਾਤਰਾ ਕਰ ਚੁੱਕੇ ਹਨ। ਇਕ ਰਿਪੋਰਟ ਮੁਤਾਬਕ ਤੇਲੰਗਾਨਾ 'ਚ ਸੱਤਾਧਾਰੀ ਟੀਆਰਐਸ ਨਾਲ ਵਿਗੜਦੇ ਸਬੰਧਾਂ ਦੇ ਵਿਚਕਾਰ ਇੱਕ ਬਲੂਪ੍ਰਿੰਟ ਤਿਆਰ ਕੀਤਾ ਗਿਆ ਹੈ।

ਰਿਪੋਰਟ 'ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਭਾਜਪਾ ਪ੍ਰਧਾਨ ਸੂਬੇ 'ਚ ਕਿਸਾਨਾਂ ਦਾ ਮੁੱਦਾ ਚੁੱਕਣਗੇ। ਖਾਸ ਗੱਲ ਇਹ ਹੈ ਕਿ ਕੇਰਲ 'ਚ ਭਾਜਪਾ ਇਕ ਵੀ ਸੀਟ ਜਿੱਤਣ 'ਚ ਸਫਲ ਨਹੀਂ ਰਹੀ। ਇਸ ਦੇ ਨਾਲ ਹੀ ਤੇਲੰਗਾਨਾ ਵਿਧਾਨ ਸਭਾ ਵਿੱਚ ਪਾਰਟੀ ਕੋਲ ਸਿਰਫ਼ ਤਿੰਨ ਸੀਟਾਂ ਅਤੇ ਚਾਰ ਸੰਸਦ ਮੈਂਬਰ ਹਨ।

ਜਿਕਰਯੋਗ ਹੈ ਕਿ ਤੇਲੰਗਾਨਾ ਰਾਸ਼ਟਰ ਸਮਿਤੀ ਦੇ ਮੁਖੀ ਅਤੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਵੱਲੋਂ ਖੁਦ ਨੂੰ ਪ੍ਰਧਾਨ ਮੰਤਰੀ ਉਮੀਦਵਾਰ ਵਜੋਂ ਪੇਸ਼ ਕਰਨ ਤੋਂ ਬਾਅਦ ਰਿਸ਼ਤਿਆਂ ਵਿੱਚ ਖਟਾਸ ਆ ਗਈ ਸੀ। ਇੱਥੇ ਨੱਡਾ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕਰਨਗੇ ਅਤੇ ਮਹਿਬੂਬਨਗਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਕੇਰਲ 'ਚ ਉਹ ਕੋਝੀਕੋਡ 'ਚ ਇਕ ਜਨ ਸਭਾ ਨੂੰ ਸੰਬੋਧਿਤ ਕਰਨਗੇ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਕੇ ਸੁਰੇਂਦਰਨ ਸਮੇਤ ਕਈ ਨੇਤਾਵਾਂ ਨਾਲ ਬੈਠਕ ਕਰਨਗੇ।

ਭਾਜਪਾ ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ 20 ਅਤੇ 21 ਮਈ ਨੂੰ ਇੱਕ ਵੱਡੀ ਮੀਟਿੰਗ ਕਰਨ ਜਾ ਰਹੀ ਹੈ। ਇਸ ਦੌਰਾਨ ਦੇਸ਼ ਭਰ ਤੋਂ ਪਾਰਟੀ ਦੇ ਅਹੁਦੇਦਾਰ ਹਾਜ਼ਰ ਰਹਿਣਗੇ ਅਤੇ ਕਈ ਰਾਜਾਂ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ​​ਕਰਨ 'ਤੇ ਚਰਚਾ ਕੀਤੀ ਜਾਵੇਗੀ। ਨੱਡਾ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਬੈਠਕ 'ਚ ਵਰਚੁਅਲ ਤੌਰ 'ਤੇ ਸ਼ਿਰਕਤ ਕਰਨਗੇ। ਇਸ ਦੀ ਪੁਸ਼ਟੀ ਭਾਜਪਾ ਨੇ ਕੀਤੀ ਹੈ। ਇਸ ਤੋਂ ਪਹਿਲਾ ਨੱਡਾ ਉਤੇ ਹਿਮਾਚਲ ਵਿੱਚ ਪਾਰਟੀ ਨੂੰ ਜਿਤਾਉਣ ਦੀ ਵੱਡੀ ਜਿੰਮੇਵਾਰੀ ਵੀ ਹੈ, ਜਿਥੇ ਸਾਲ ਦੇ ਅੰਤ 'ਚ ਵਿਧਾਨਸਭਾ ਚੋਣਾਂ ਵੀ ਹੋ ਸਕਦੀਆਂ ਹਨ।

Related Stories

No stories found.
logo
Punjab Today
www.punjabtoday.com