ਕੇਜਰੀਵਾਲ ਦਾ ਰੁੱਤਬਾ ਵੱਧ ਰਿਹਾ,ਭਾਜਪਾ ਨੂੰ ਅਸਥਿਰ ਕਰਨ ਦਾ ਸਮਾਂ:ਕਪਿਲ ਸਿੱਬਲ

ਸਿਸੋਦੀਆ ਨੇ ਕਿਹਾ ਕਿ, ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ।
ਕੇਜਰੀਵਾਲ ਦਾ ਰੁੱਤਬਾ ਵੱਧ ਰਿਹਾ,ਭਾਜਪਾ ਨੂੰ ਅਸਥਿਰ ਕਰਨ ਦਾ ਸਮਾਂ:ਕਪਿਲ ਸਿੱਬਲ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ 'ਤੇ ਸੀਬੀਆਈ ਦੀ ਛਾਪੇਮਾਰੀ ਤੋਂ ਬਾਅਦ ਕਪਿਲ ਸਿੱਬਲ ਦਾ ਇਕ ਬਿਆਨ ਸਾਹਮਣੇ ਆਇਆ ਹੈ । ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਭਾਰਤੀ ਜਨਤਾ ਪਾਰਟੀ ਨੂੰ ਚੇਤਾਵਨੀ ਦਿੱਤੀ ਹੈ।

ਕਪਿਲ ਸਿੱਬਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਾਰੀਫ਼ ਕੀਤੀ ਹੈ। ਸੀਬੀਆਈ ਨੇ ਸਾਲ 2021 ਵਿੱਚ ਆਈ ਦਿੱਲੀ ਆਬਕਾਰੀ ਨੀਤੀ ਨੂੰ ਲੈ ਕੇ ਸਿਸੋਦੀਆ 'ਤੇ ਕਾਰਵਾਈ ਕੀਤੀ ਸੀ । ਸਿੱਬਲ ਨੇ ਸਿਸੋਦੀਆ ਦੀ ਰਿਹਾਇਸ਼ 'ਤੇ ਜਾਰੀ ਛਾਪੇਮਾਰੀ ਬਾਰੇ ਟਵੀਟ ਕੀਤਾ। ਉਸਨੇ ਕਿਹਾ ਹੁਣ ਜਦੋਂ ਕੇਜਰੀਵਾਲ ਉਪਰ ਉੱਠ ਰਿਹਾ ਹੈ, ਇਹ ਭਾਜਪਾ ਨੂੰ ਅਸਥਿਰ ਕਰਨ ਦਾ ਸਮਾਂ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਸੀਬੀਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਸਰਕਾਰ ਦੇ ਹੱਥਾਂ ਵਿੱਚ ਦੱਸਿਆ ਹੈ। ਟਵੀਟ 'ਚ ਉਨ੍ਹਾਂ ਨੇ ਦਿੱਲੀ ਸਰਕਾਰ 'ਚ ਮੰਤਰੀ ਸਤੇਂਦਰ ਜੈਨ ਖਿਲਾਫ ਹੋਈ ਕਾਰਵਾਈ ਦਾ ਵੀ ਜ਼ਿਕਰ ਕੀਤਾ ਹੈ। ਈਡੀ ਨੇ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਦੱਸਿਆ ਜਾ ਰਿਹਾ ਹੈ, ਕਿ ਸੀਬੀਆਈ ਅਧਿਕਾਰੀਆਂ ਨੇ ਦਿੱਲੀ ਅਤੇ ਐਨਸੀਆਰ ਵਿੱਚ 21 ਥਾਵਾਂ ’ਤੇ ਛਾਪੇ ਮਾਰੇ ਸਨ ।

ਸਿਸੋਦੀਆ ਨੇ ਵੀ ਟਵੀਟ ਕੀਤਾ ਸੀ , ਸੀ.ਬੀ.ਆਈ. ਦਾ ਸੁਆਗਤ ਹੈ। ਅਸੀਂ ਬਹੁਤ ਈਮਾਨਦਾਰ ਹਾਂ, ਲੱਖਾਂ ਬੱਚਿਆਂ ਦਾ ਭਵਿੱਖ ਬਣਾਉਣਾ ਸਾਡਾ ਕੰਮ ਹੈ। ਇਹ ਬਹੁਤ ਹੀ ਮੰਦਭਾਗੀ ਗੱਲ ਹੈ, ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ।

ਇੱਕ ਹੋਰ ਟਵੀਟ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ, 'ਇਹ ਲੋਕ ਦਿੱਲੀ ਦੇ ਸਿੱਖਿਆ ਅਤੇ ਸਿਹਤ ਦੇ ਸ਼ਾਨਦਾਰ ਕੰਮ ਤੋਂ ਪਰੇਸ਼ਾਨ ਹਨ। ਇਸੇ ਲਈ ਦਿੱਲੀ ਦੇ ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤਾਂ ਜੋ ਸਿੱਖਿਆ ਸਿਹਤ ਦੇ ਚੰਗੇ ਕੰਮ ਨੂੰ ਰੋਕਿਆ ਜਾ ਸਕੇ। ਸਾਡੇ ਦੋਵਾਂ 'ਤੇ ਝੂਠੇ ਦੋਸ਼ ਲੱਗੇ ਹਨ। ਅਦਾਲਤ ਵਿੱਚ ਸੱਚ ਸਾਹਮਣੇ ਆ ਜਾਵੇਗਾ।

ਸਿਸੋਦੀਆ ਨੇ ਕਿਹਾ ਕਿ ਅਸੀਂ ਸੀਬੀਆਈ ਦਾ ਸਵਾਗਤ ਕਰਦੇ ਹਾਂ। ਜਾਂਚ ਵਿੱਚ ਪੂਰਾ ਸਹਿਯੋਗ ਦੇਵਾਂਗੇ ਤਾਂ ਜੋ ਸੱਚ ਜਲਦੀ ਸਾਹਮਣੇ ਆ ਸਕੇ। ਹੁਣ ਤੱਕ ਮੇਰੇ 'ਤੇ ਕਈ ਕੇਸ ਦਰਜ ਹੋ ਚੁੱਕੇ ਹਨ, ਪਰ ਕੁਝ ਸਾਹਮਣੇ ਨਹੀਂ ਆਇਆ। ਇਸ ਵਿਚ ਵੀ ਕੁਝ ਨਹੀਂ ਨਿਕਲੇਗਾ। ਦੇਸ਼ ਵਿੱਚ ਚੰਗੀ ਸਿੱਖਿਆ ਲਈ ਮੇਰਾ ਕੰਮ ਨਹੀਂ ਰੋਕਿਆ ਜਾ ਸਕਦਾ।

ਸੀਬੀਆਈ ਦੇ ਇੱਕ ਉੱਚ ਅਧਿਕਾਰੀ ਨੇ ਕਿਹਾ, "ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਚਾਰ ਸਰਕਾਰੀ ਕਰਮਚਾਰੀਆਂ ਦੇ ਘਰ ਸਮੇਤ ਦਿੱਲੀ ਅਤੇ ਐਨਸੀਆਰ ਵਿੱਚ 21 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।" ਖਾਸ ਗੱਲ ਇਹ ਹੈ ਕਿ ਜੁਲਾਈ ਵਿੱਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਦੀ ਸੋਧੀ ਹੋਈ ਆਬਕਾਰੀ ਨੀਤੀ ਬਾਰੇ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਸੀ।

Related Stories

No stories found.
logo
Punjab Today
www.punjabtoday.com