ਮਨੀਸ਼ ਸਿਸੋਦੀਆ ਨੂੰ ਯਾਦ ਕਰਕੇ ਰੋਣ ਲੱਗ ਪਏ ਕੇਜਰੀਵਾਲ

ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਮਨੀਸ਼ ਸਿਸੋਦੀਆ ਨੂੰ ਇਸ ਲਈ ਜੇਲ੍ਹ ਵਿੱਚ ਡੱਕ ਦਿੱਤਾ ਹੈ, ਕਿਉਂਕਿ ਉਹ ਚੰਗੇ ਸਕੂਲ ਬਣਾ ਰਹੇ ਸਨ, ਬੱਚਿਆਂ ਨੂੰ ਚੰਗੀ ਸਿੱਖਿਆ ਦੇ ਰਹੇ ਸਨ।
ਮਨੀਸ਼ ਸਿਸੋਦੀਆ ਨੂੰ ਯਾਦ ਕਰਕੇ ਰੋਣ ਲੱਗ ਪਏ ਕੇਜਰੀਵਾਲ

ਮਨੀਸ਼ ਸਿਸੋਦੀਆ ਨੇ ਦਿੱਲੀ 'ਚ ਸਿਖਿਆ ਦੇ ਸੁਧਾਰ ਲਈ ਬਹੁਤ ਵਧੀਆ ਕੰਮ ਕੀਤਾ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਯਾਦ ਕਰਕੇ ਭਾਵੁਕ ਹੋ ਗਏ। ਦਿੱਲੀ ਦੇ ਬਵਾਨਾ ਵਿੱਚ ਬੀ.ਆਰ.ਅੰਬੇਦਕਰ ਸਕੂਲ ਆਫ ਸਪੈਸ਼ਲਾਈਜ਼ਡ ਐਕਸੀਲੈਂਸ ਦਾ ਉਦਘਾਟਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਮਨੀਸ਼ ਜੀ ਦੀ ਬਹੁਤ ਯਾਦ ਆ ਰਹੀ ਹੈ। ਇਹ ਕਹਿੰਦੇ ਹੀ ਕੇਜਰੀਵਾਲ ਦੀਆਂ ਅੱਖਾਂ 'ਚ ਹੰਝੂ ਆ ਗਏ।

ਕੇਜਰੀਵਾਲ ਨੇ ਕਿਹਾ ਕਿ ਇਹ ਮਨੀਸ਼ ਦਾ ਸੁਪਨਾ ਸੀ ਕਿ ਹਰ ਬੱਚੇ ਨੂੰ ਵਧੀਆ ਸਿੱਖਿਆ ਮਿਲੇ। ਪਰ ਇਨ੍ਹਾਂ ਲੋਕਾਂ ਨੇ ਝੂਠੇ ਇਲਜ਼ਾਮ ਅਤੇ ਝੂਠੇ ਮੁਕੱਦਮੇ ਬਣਾ ਕੇ ਏਨੇ ਚੰਗੇ ਬੰਦੇ ਨੂੰ ਇੰਨੇ ਮਹੀਨੇ ਜੇਲ੍ਹ ਵਿੱਚ ਡੱਕਿਆ ਹੋਇਆ ਹੈ। ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ, ਉਦੋਂ ਤੋਂ ਉਹ ਜੇਲ੍ਹ ਵਿੱਚ ਹਨ। ਕੇਜਰੀਵਾਲ ਨੇ ਕਿਹਾ ਕਿ ਦੁਨੀਆ 'ਚ ਹਰ ਕੋਈ ਮੰਨਦਾ ਹੈ ਕਿ ਦਿੱਲੀ ਦੇ ਸਰਕਾਰੀ ਸਕੂਲ ਸਭ ਤੋਂ ਵਧੀਆ ਬਣ ਗਏ ਹਨ। ਕੁੱਝ ਲੋਕ ਦਿੱਲੀ ਦੀ ਸਿੱਖਿਆ ਕ੍ਰਾਂਤੀ ਨੂੰ ਰੋਕਣਾ ਚਾਹੁੰਦੇ ਹਨ। ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਮਨੀਸ਼ ਨੂੰ ਜੇਲ੍ਹ ਵਿੱਚ ਕਿਉਂ ਰੱਖਿਆ ਹੈ। ਦੇਸ਼ ਵਿੱਚ ਇੰਨੇ ਵੱਡੇ ਡਾਕੂ ਹਨ, ਫੜੇ ਨਹੀਂ ਜਾਂਦੇ। ਉਨ੍ਹਾਂ ਨੇ ਮਨੀਸ਼ ਸਿਸੋਦੀਆ ਨੂੰ ਇਸ ਲਈ ਜੇਲ੍ਹ ਵਿੱਚ ਡੱਕ ਦਿੱਤਾ ਹੈ ਕਿਉਂਕਿ ਉਹ ਚੰਗੇ ਸਕੂਲ ਬਣਾ ਰਹੇ ਸਨ, ਬੱਚਿਆਂ ਨੂੰ ਚੰਗੀ ਸਿੱਖਿਆ ਦੇ ਰਹੇ ਸਨ। ਜੇਕਰ ਉਹ ਇਹ ਸਭ ਨਾ ਕਰ ਰਹੇ ਹੁੰਦੇ ਤਾਂ ਉਨ੍ਹਾਂ ਨੂੰ ਜੇਲ੍ਹ ਵਿੱਚ ਨਹੀਂ ਡੱਕਿਆ ਜਾਂਦਾ। ਅਸਲ ਵਿੱਚ ਕੁਝ ਲੋਕਾਂ ਨੂੰ ਪ੍ਰੇਸ਼ਾਨੀ ਹੈ ਕਿ ਦਿੱਲੀ ਵਿੱਚ ਚੰਗੇ ਸਕੂਲ ਬਣਾਏ ਜਾ ਰਹੇ ਹਨ ਅਤੇ ਆਮ ਆਦਮੀ ਪਾਰਟੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਮੈਂ ਜਿੱਥੇ ਵੀ ਜਾਂਦਾ ਹਾਂ, ਲੋਕ ਇੱਕ ਹੀ ਗੱਲ ਦੱਸਦੇ ਹਨ ਕਿ ਦਿੱਲੀ ਦੇ ਸਕੂਲ ਬਹੁਤ ਵਧੀਆ ਹੋ ਗਏ ਹਨ।

ਕੇਜਰੀਵਾਲ ਨੇ ਕਿਹਾ ਕਿ ਅੱਜ ਮੇਰਾ ਫਰਜ਼ ਹੈ, ਮੈਂ ਫੈਸਲਾ ਕੀਤਾ ਹੈ ਕਿ ਦੇਸ਼ ਨੇ ਮੈਨੂੰ ਜੋ ਦਿੱਤਾ ਹੈ, ਉਸ ਤੋਂ ਬਿਹਤਰ ਸਿੱਖਿਆ ਦੇਸ਼ ਦੇ ਬੱਚਿਆਂ ਨੂੰ ਦੇਵਾਂ। ਮੈਂ ਹਿਸਾਰ ਵਿੱਚ ਜਿਸ ਸਕੂਲ ਵਿੱਚ ਪੜ੍ਹਿਆ, ਉਹ ਉੱਥੋਂ ਦਾ ਸਭ ਤੋਂ ਵਧੀਆ ਸਕੂਲ ਸੀ। ਇਹ ਸਕੂਲ ਉਸ ਨਾਲੋਂ ਵਧੀਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਮਨੀਸ਼ ਸਿਸੋਦੀਆ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।

Related Stories

No stories found.
logo
Punjab Today
www.punjabtoday.com