ਐਸਆਈਟੀ ਦੀ ਚਾਰਜਸ਼ੀਟ ਵਿੱਚ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ ਮੁੱਖ ਦੋਸ਼ੀ

14 ਮੁਲਜ਼ਮਾਂ ਖ਼ਿਲਾਫ਼ ਲੰਬੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ
ਐਸਆਈਟੀ ਦੀ ਚਾਰਜਸ਼ੀਟ ਵਿੱਚ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ ਮੁੱਖ ਦੋਸ਼ੀ

ਲਖੀਮਪੁਰ ਖੇੜੀ ਹਿੰਸਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸੋਮਵਾਰ ਨੂੰ ਇਸ ਮਾਮਲੇ ਦੇ ਸੰਬੰਧ ਵਿੱਚ 14 ਮੁਲਜ਼ਮਾਂ ਖ਼ਿਲਾਫ਼ ਲੰਬੀ ਚਾਰਜਸ਼ੀਟ ਦਾਖ਼ਲ ਕੀਤੀ ਹੈ।

ਰਿਪੋਰਟਾਂ ਦੇ ਅਨੁਸਾਰ, ਐਸਆਈਟੀ ਨੇ ਲਖੀਮਪੁਰ ਖੇੜੀ ਹਿੰਸਾ ਦੇ ਸੰਬੰਧ ਵਿੱਚ ਆਪਣੀ 5,000 ਪੰਨਿਆਂ ਦੀ ਚਾਰਜਸ਼ੀਟ ਵਿੱਚ ਕੇਂਦਰੀ ਰਾਜ ਮੰਤਰੀ (ਐਮਓਐਸ) ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਨੂੰ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਸੀ।

ਪਿਛਲੇ ਸਾਲ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਟਿਕੁਨੀਆ ਪਿੰਡ ਵਿੱਚ ਵਾਪਰੀ ਘਟਨਾ ਤੋਂ ਲਗਭਗ ਤਿੰਨ ਮਹੀਨੇ ਬਾਅਦ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਕਥਿਤ ਤੌਰ 'ਤੇ ਇੱਕ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ ਸੀ। ਗੁੱਸੇ ਵਿੱਚ ਆਈ ਭੀੜ ਵੱਲੋਂ ਜਵਾਬੀ ਕਾਰਵਾਈ ਵਿੱਚ ਤਿੰਨ ਭਾਜਪਾ ਵਰਕਰ ਵੀ ਮਾਰੇ ਗਏ ਸਨ।

ਨਵੰਬਰ ਵਿੱਚ, ਸੁਪਰੀਮ ਕੋਰਟ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਸੀ ਅਤੇ ਆਈਪੀਐਸ ਅਧਿਕਾਰੀ ਐਸ.ਬੀ. ਸ਼ਿਰਡਕਰ, ਪ੍ਰੀਤਇੰਦਰ ਸਿੰਘ ਅਤੇ ਪਦਮਜਾ ਚੌਹਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਰਾਕੇਸ਼ ਕੁਮਾਰ ਜੈਨ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ।

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਮੋਨੂੰ ਸਮੇਤ ਹੁਣ ਤੱਕ 13 ਦੋਸ਼ੀਆਂ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਹੈ। ਆਸ਼ੀਸ਼ ਮਿਸ਼ਰਾ ਨੂੰ 10 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਦਕਿ ਆਸ਼ੀਸ਼ ਮਿਸ਼ਰਾ ਦੇ ਕਰੀਬੀ ਲਵਕੁਸ਼ ਅਤੇ ਆਸ਼ੀਸ਼ ਪਾਂਡੇ ਨੂੰ 7 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੋਵਾਂ ਨੂੰ ਪਿਛਲੇ ਸਾਲ 8 ਅਕਤੂਬਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

ਟਿਕੁਨੀਆ ਕਾਂਡ ਵਿੱਚ ਆਸ਼ੀਸ਼ ਮਿਸ਼ਰਾ ਦੇ ਪੁੱਤਰ ਦੀ ਕਥਿਤ ਸ਼ਮੂਲੀਅਤ ਨੇ ਉੱਤਰ ਪ੍ਰਦੇਸ਼ ਵਿੱਚ ਇਸ ਸਾਲ ਹੋਣ ਵਾਲੀਆਂ ਅਹਿਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਭਾਜਪਾ ਪਾਰਟੀ 'ਤੇ ਹਮਲਿਆਂ ਦਾ ਰਾਹ ਪੱਧਰਾ ਕਰ ਦਿੱਤਾ ਹੈ। ਸਿਆਸੀ ਪਾਰਟੀਆਂ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ ਅਤੇ ਦੋਸ਼ ਲਗਾ ਰਹੀਆਂ ਹਨ ਕਿ ਉਨ੍ਹਾਂ ਦੇ ਅਸਤੀਫ਼ੇ ਤੋਂ ਬਿਨਾਂ ਮਾਮਲੇ ਦੀ ਨਿਰਪੱਖ ਜਾਂਚ ਸੰਭਵ ਨਹੀਂ ਸੀ।

Related Stories

No stories found.
logo
Punjab Today
www.punjabtoday.com