ਭਾਜਪਾ ਦਾ ਰਾਜ ਹਿਟਲਰ ਅਤੇ ਸਟਾਲਿਨ ਦੇ ਰਾਜ਼ ਤੋਂ ਵੀ ਮਾੜਾ : ਮਮਤਾ ਬੈਨਰਜੀ

ਮਮਤਾ ਬੈਨਰਜੀ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਰਾਜ ਦੇ ਮਾਮਲਿਆਂ 'ਚ ਦਖਲ ਦੇਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ।
ਭਾਜਪਾ ਦਾ ਰਾਜ ਹਿਟਲਰ ਅਤੇ ਸਟਾਲਿਨ ਦੇ ਰਾਜ਼ ਤੋਂ ਵੀ ਮਾੜਾ : ਮਮਤਾ ਬੈਨਰਜੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕੇਂਦਰ ਸਰਕਾਰ 'ਤੇ ਲਗਾਤਾਰ ਹਮਲੇ ਕਰ ਰਹੀ ਹੈ। ਹੁਣ ਉਨ੍ਹਾਂ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਰਾਜ ਦੇ ਮਾਮਲਿਆਂ 'ਚ ਦਖਲ ਦੇਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਇੰਨਾ ਹੀ ਨਹੀਂ ਕੋਲਕਾਤਾ 'ਚ ਉਨ੍ਹਾਂ ਦਾਅਵਾ ਕੀਤਾ ਕਿ ਭਗਵਾ ਪਾਰਟੀ ਦਾ ਰਾਜ ਅਡੌਲਫ ਹਿਟਲਰ, ਜੋਸੇਫ ਸਟਾਲਿਨ ਜਾਂ ਬੇਨੀਟੋ ਮੁਸੋਲਿਨੀ ਤੋਂ ਵੀ ਮਾੜਾ ਸੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਲੋਕਤੰਤਰ ਦੀ ਰਾਖੀ ਲਈ ਕੇਂਦਰੀ ਏਜੰਸੀਆਂ ਨੂੰ ਖੁਦਮੁਖਤਿਆਰੀ ਦਿੱਤੀ ਜਾਵੇ।

ਟੀਐਮਸੀ ਸੁਪਰੀਮੋ ਮਮਤਾ ਬੈਨਰਜੀ 'ਤੇ ਹਮਲਾ ਕਰਦਿਆਂ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਰਾਜ ਦੇ ਮਾਮਲਿਆਂ ਵਿੱਚ ਦਖਲ ਦੇਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਭਾਜਪਾ ਸਰਕਾਰ ਦੇਸ਼ ਦੇ ਸੰਘੀ ਢਾਂਚੇ ਨੂੰ ਢਾਹ ਲਾ ਰਹੀ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਦੇਸ਼ ਵਿੱਚ ਤੁਗਲਕੀ ਰਾਜ ਲਾਗੂ ਹੈ।ਮਮਤਾ ਬੈਨਰਜੀ ਨੇ ਕਿਹਾ ਕਿ ਏਜੰਸੀਆਂ ਨੂੰ ਖੁਦਮੁਖਤਿਆਰੀ ਦਿੱਤੀ ਜਾਣੀ ਚਾਹੀਦੀ ਹੈ ਅਤੇ ਬਿਨਾਂ ਕਿਸੇ ਸਿਆਸੀ ਦਖਲ ਦੇ ਨਿਰਪੱਖਤਾ ਨਾਲ ਕੰਮ ਕਰਨ ਦਿੱਤਾ ਜਾਣਾ ਚਾਹੀਦਾ ਹੈ।

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਈਂਧਨ ਦੀਆਂ ਦਰਾਂ ਵਿੱਚ ਕਟੌਤੀ ਅਤੇ ਐਲਪੀਜੀ 'ਤੇ 200 ਰੁਪਏ ਦੀ ਸਬਸਿਡੀ ਨੂੰ ਲੈ ਕੇ ਭਾਜਪਾ ਸਰਕਾਰ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਅਜਿਹਾ ਕਰਦੀ ਹੈ। ਉੱਜਵਲਾ ਯੋਜਨਾ ਦੇ ਤਹਿਤ ਬੀਪੀਐਲ ਸ਼੍ਰੇਣੀ ਦਾ ਇੱਕ ਛੋਟਾ ਜਿਹਾ ਹਿੱਸਾ ਹੀ ਹੈ। ਗਰੀਬ ਲੋਕ 800 ਰੁਪਏ ਵਿੱਚ ਘਰੇਲੂ ਗੈਸ ਕਿਵੇਂ ਖਰੀਦਣਗੇ।

ਜ਼ਿਕਰਯੋਗ ਹੈ ਕਿ 21 ਮਈ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੋ ਵੱਡੇ ਐਲਾਨ ਕੀਤੇ ਸਨ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਸੀ ਕਿ ਅਸੀਂ ਪੈਟਰੋਲ 'ਤੇ ਕੇਂਦਰੀ ਆਬਕਾਰੀ ਡਿਊਟੀ (ਐਕਸਾਈਜ਼ ਡਿਊਟੀ) ਅੱਠ ਰੁਪਏ ਅਤੇ ਡੀਜ਼ਲ 'ਤੇ ਛੇ ਰੁਪਏ ਘਟਾ ਰਹੇ ਹਾਂ। ਇਸ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਗੇ ਕਿਹਾ ਸੀ ਕਿ ਇਸ ਸਾਲ ਅਸੀਂ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ 9 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਗੈਸ ਸਿਲੰਡਰ (12 ਸਿਲੰਡਰ ਤੱਕ) ਦੀ ਸਬਸਿਡੀ ਦੇਵਾਂਗੇ। ਇਹ ਸਾਡੀਆਂ ਮਾਵਾਂ ਅਤੇ ਭੈਣਾਂ ਦੀ ਮਦਦ ਕਰੇਗਾ। ਇਸ ਨਾਲ ਸਾਲਾਨਾ 6100 ਕਰੋੜ ਰੁਪਏ ਦੀ ਆਮਦਨ ਪ੍ਰਭਾਵਿਤ ਹੋਵੇਗੀ।

Related Stories

No stories found.
logo
Punjab Today
www.punjabtoday.com