ਪ੍ਰਧਾਨ ਮੰਤਰੀ ਮੋਦੀ ਨੇ ਅਫਗਾਨ ਸਿੱਖਾਂ, ਹਿੰਦੂਆਂ ਨਾਲ ਕੀਤੀ ਮੁਲਾਕਾਤ

ਇਸ ਦੇ ਨਾਲ ਹੀ ਸਮਾਜ ਦੇ ਲੋਕਾਂ ਨੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਭਾਰਤ ਵਿੱਚ ਸ਼ਰਨ ਦੇਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਅਫਗਾਨ ਸਿੱਖਾਂ, ਹਿੰਦੂਆਂ ਨਾਲ ਕੀਤੀ ਮੁਲਾਕਾਤ
Updated on
2 min read

ਪ੍ਰਧਾਨ ਮੰਤਰੀ ਮੋਦੀ ਨੇ ਅਫਗਾਨਿਸਤਾਨ ਤੋਂ ਭਾਰਤ ਆਏ ਸਿੱਖਾਂ ਅਤੇ ਹਿੰਦੂਆਂ ਦੇ ਵਫਦ ਨੇ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖ ਅਤੇ ਹਿੰਦੂ ਸਮਾਜ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਮਾੜੇ ਸਮੇਂ ਵਿੱਚ ਸਾਥ ਦੇਣ ਲਈ ਧੰਨਵਾਦ ਵੀ ਕੀਤਾ। ਇਸ ਦੇ ਨਾਲ ਹੀ ਸਮਾਜ ਦੇ ਲੋਕਾਂ ਨੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਭਾਰਤ ਵਿੱਚ ਸ਼ਰਨ ਦੇਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ।

ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਨਿਦਾਨ ਸਿੰਘ ਸਚਦੇਵਾ ਵੀ ਮੌਜੂਦ ਸਨ। ਦੱਸ ਦੇਈਏ ਕਿ ਨਿਦਾਨ ਸਿੰਘ ਸਚਦੇਵਾ ਨੂੰ ਤਾਲਿਬਾਨ ਨੇ 2020 ਵਿੱਚ ਅਗਵਾ ਕਰ ਲਿਆ ਸੀ।ਪ੍ਰਧਾਨ ਮੰਤਰੀ ਮੋਦੀ ਨੇ ਅਫਗਾਨਿਸਤਾਨ ਤੋਂ ਆਏ ਸਿੱਖਾਂ ਅਤੇ ਹਿੰਦੂਆਂ ਨਾਲ ਮੁਲਾਕਾਤ ਦੌਰਾਨ ਖਾਸ ਕਿਸਮ ਦੀ ਪੱਗ ਬੰਨ੍ਹੀ ਹੋਈ ਸੀ। ਇਸ ਪੱਗ ਦੀ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਹੋ ਰਹੀ ਹੈ।

ਸੋਸ਼ਲ ਮੀਡੀਆ 'ਤੇ ਲੋਕ ਇਸ ਪੱਗ ਨੂੰ ਲੈ ਕੇ ਮਜ਼ਾਕੀਆ ਟਿੱਪਣੀਆਂ ਕਰ ਰਹੇ ਹਨ।ਅਫਗਾਨਿਸਤਾਨ 'ਚ ਤਾਲਿਬਾਨ ਸ਼ਾਸਨ ਦੌਰਾਨ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਿੰਦੂ-ਸਿੱਖ ਭਾਈਚਾਰੇ ਦੇ ਲੋਕ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ। ਇੱਥੇ ਇਨ੍ਹਾਂ ਲੋਕਾਂ ਨੇ ਪ੍ਰਧਾਨ ਮੰਤਰੀ ਨੂੰ ਅਫਗਾਨ ਸਫਾ ਪਹਿਨਾਇਆ ਅਤੇ ਉਨ੍ਹਾਂ ਨੂੰ ਉਪਹਾਰ ਵੀ ਦਿਤੇ।

ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਇਸ ਦੌਰਾਨ ਅਫਗਾਨ ਮੂਲ ਦੇ ਭਾਰਤੀ ਬੰਸਾਰੀ ਲਾਲ ਅਰੰਧ ਨਾਲ ਵੀ ਮੁਲਾਕਾਤ ਕੀਤੀ। ਅਰੇਂਧ ਨੂੰ ਪਿਛਲੇ ਸਾਲ ਅਫਗਾਨਿਸਤਾਨ ਵਿੱਚ ਹੀ ਅਗਵਾ ਕਰ ਲਿਆ ਗਿਆ ਸੀ। ਸਮਝੌਤੇ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ।

ਨਾਗਰਿਕ ਸੰਗਠਨ ਇੰਡੀਅਨ ਵਰਲਡ ਫੋਰਮ (ਆਈਡਬਲਯੂਐਫ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਵਿੱਚ ਅਫਗਾਨ ਹਿੰਦੂ ਅਤੇ ਸਿੱਖ ਸ਼ਰਨਾਰਥੀਆਂ ਲਈ 'ਸਿੰਗਲ-ਵਿੰਡੋ' ਸਹੂਲਤ ਦੇ ਨਾਲ ਨਵਾਂ ਵੀਜ਼ਾ ਸ਼ੁਰੂ ਕਰਨ ਦੀ ਅਪੀਲ ਕੀਤੀ।

ਇਸ ਦੇ ਨਾਲ ਹੀ ਜਥੇਬੰਦੀ ਨੇ ਜ਼ਮੀਨ ਮੁਹੱਈਆ ਕਰਵਾ ਕੇ ''ਅਫਗਾਨ ਸ਼ਹਿਰ'' ਸਥਾਪਤ ਕਰਨ ਅਤੇ ਯੁੱਧਗ੍ਰਸਤ ਦੇਸ਼ 'ਚ ਪ੍ਰਾਚੀਨ ਗੁਰਦੁਆਰਿਆਂ ਅਤੇ ਮੰਦਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਬੇਨਤੀ ਕੀਤੀ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ, ਸੰਗਠਨ ਦੇ ਮੁਖੀ ਪੁਨੀਤ ਸਿੰਘ ਚੰਡੋਕ ਨੇ ਅਫਗਾਨਿਸਤਾਨ ਤੋਂ ਭਾਰਤ ਵਿੱਚ ਪਵਿੱਤਰ ਗ੍ਰੰਥਾਂ ਨੂੰ ਲਿਆਉਣ, ਅਫਗਾਨ ਘੱਟ ਗਿਣਤੀਆਂ - ਹਿੰਦੂਆਂ ਅਤੇ ਸਿੱਖਾਂ ਦੀ ਸੁਰੱਖਿਅਤ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਚੰਡੋਕ ਨੇ ਕਿਹਾ ਕਿ ਅਫਗਾਨਿਸਤਾਨ ਦੇ ਲੋਕਾਂ ਲਈ ਭਾਰਤ ਦੀ ਮਾਨਵਤਾਵਾਦੀ ਸਹਾਇਤਾ ਮੋਦੀ ਸਰਕਾਰ ਦੁਆਰਾ ਮਨੁੱਖਤਾ ਨੂੰ ਦਿੱਤੀ ਗਈ ਮਹੱਤਤਾ ਨੂੰ ਦਰਸਾਉਂਦੀ ਹੈ।

Related Stories

No stories found.
logo
Punjab Today
www.punjabtoday.com