ਕਾਨੂੰਨ ਦੀ ਭਾਸ਼ਾ ਹੋਵੇ ਸੌਖੀ,ਮਾਂ ਬੋਲੀ 'ਤੇ ਦਿੱਤਾ ਜਾਵੇ ਜ਼ੋਰ:ਪੀਐੱਮ ਮੋਦੀ

ਨਰਿੰਦਰ ਮੋਦੀ ਨੇ ਕਿਹਾ ਕਿ ਕਾਨੂੰਨ ਸਰਲ ਅਤੇ ਖੇਤਰੀ ਭਾਸ਼ਾ ਵਿੱਚ ਹੋਣੇ ਚਾਹੀਦੇ ਹਨ ਤਾਂ ਜੋ ਗਰੀਬ ਤੋਂ ਗਰੀਬ ਵਿਅਕਤੀ ਵੀ ਨਵੇਂ ਕਾਨੂੰਨ ਨੂੰ ਸਮਝ ਸਕੇ।
ਕਾਨੂੰਨ ਦੀ ਭਾਸ਼ਾ ਹੋਵੇ ਸੌਖੀ,ਮਾਂ ਬੋਲੀ 'ਤੇ ਦਿੱਤਾ ਜਾਵੇ ਜ਼ੋਰ:ਪੀਐੱਮ ਮੋਦੀ

ਨਰਿੰਦਰ ਮੋਦੀ ਹਿਮਾਚਲ ਅਤੇ ਗੁਜਰਾਤ ਚੋਣਾਂ ਵਿਚ ਪੂਰੀ ਤਰਾਂ ਸਰਗਰਮ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਨੂੰਨ ਦੀ ਸਥਿਤੀ ਅਤੇ ਨਿਆਂ ਪ੍ਰਣਾਲੀ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕਾਨੂੰਨ ਸਰਲ ਅਤੇ ਖੇਤਰੀ ਭਾਸ਼ਾ ਵਿੱਚ ਹੋਣੇ ਚਾਹੀਦੇ ਹਨ, ਤਾਂ ਜੋ ਗਰੀਬ ਤੋਂ ਗਰੀਬ ਵਿਅਕਤੀ ਵੀ ਨਵੇਂ ਕਾਨੂੰਨ ਨੂੰ ਸਮਝ ਸਕੇ।

ਇਸ ਦੌਰਾਨ ਉਨ੍ਹਾਂ ਨੇ ਲੋਕ ਅਦਾਲਤਾਂ ਸਬੰਧੀ ਕੁਝ ਰਾਜਾਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੀ ਸਥਾਪਨਾ ਤੇਜ਼ ਨਿਆਂ ਪ੍ਰਦਾਨ ਕਰਨ ਲਈ ਕੀਤੀ ਗਈ ਸੀ। ਕਾਨੂੰਨ ਮੰਤਰੀਆਂ ਅਤੇ ਕਾਨੂੰਨ ਸਕੱਤਰਾਂ ਦੀ ਆਲ ਇੰਡੀਆ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਵਿੱਚ ਪੀਐਮ ਮੋਦੀ ਨੇ ਕਿਹਾ, 'ਦੇਸ਼ ਦੇ ਲੋਕਾਂ ਨੂੰ ਸਰਕਾਰ ਦੀ ਭਾਵਨਾ ਮਹਿਸੂਸ ਕਰਨੀ ਚਾਹੀਦੀ ਅਤੇ ਦੇਸ਼ ਦੇ ਲੋਕਾਂ ਨੂੰ ਸਰਕਾਰ ਦੇ ਦਬਾਅ ਨੂੰ ਮਹਿਸੂਸ ਨਹੀਂ ਕਰਨਾ ਚਾਹੀਦਾ ਹੈ। ਦੇਸ਼ ਨੇ ਡੇਢ ਹਜ਼ਾਰ ਤੋਂ ਵੱਧ ਪੁਰਾਣੇ ਅਤੇ ਅਪ੍ਰਸੰਗਿਕ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੈ।

ਇਹਨਾਂ ਵਿੱਚੋਂ ਬਹੁਤ ਸਾਰੇ ਕਾਨੂੰਨ ਗੁਲਾਮੀ ਦੇ ਸਮੇਂ ਤੋਂ ਲਾਗੂ ਹਨ। ਸ਼ਨੀਵਾਰ ਨੂੰ, ਪੀਐਮ ਨੇ ਕਾਨੂੰਨ ਦੀ ਸੌਖੀ ਭਾਸ਼ਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, 'ਅਕਾਦਮਿਕ ਪ੍ਰਣਾਲੀ ਨੂੰ ਵੀ ਨੌਜਵਾਨਾਂ ਲਈ ਮਾਤ ਭਾਸ਼ਾ ਵਿੱਚ ਬਣਾਉਣਾ ਹੋਵੇਗਾ, ਕਾਨੂੰਨ ਨਾਲ ਸਬੰਧਤ ਕੋਰਸ ਮਾਤ ਭਾਸ਼ਾ ਵਿੱਚ ਹੋਣੇ ਚਾਹੀਦੇ ਹਨ, ਸਾਡੇ ਕਾਨੂੰਨ ਸਰਲ, ਸੌਖੀ ਭਾਸ਼ਾ ਵਿੱਚ ਲਿਖੇ ਜਾਣੇ ਚਾਹੀਦੇ ਹਨ, ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਮਹੱਤਵਪੂਰਨ ਕੇਸਾਂ ਦੀ ਡਿਜੀਟਲ ਲਾਇਬ੍ਰੇਰੀ ਹੋਣੀ ਚਾਹੀਦੀ ਹੈ। ਜੋ ਕਿ, ਸਥਾਨਕ ਭਾਸ਼ਾ ਵਿੱਚ ਹੋਣੀ ਚਾਹੀਦੀ ਹੈ, ਇਸ ਲਈ ਸਾਨੂੰ ਕੰਮ ਕਰਨਾ ਪਵੇਗਾ।

ਉਨ੍ਹਾਂ ਕਿਹਾ, 'ਕਾਨੂੰਨ ਬਣਾਉਂਦੇ ਸਮੇਂ ਸਾਡਾ ਧਿਆਨ ਇਸ ਗੱਲ 'ਤੇ ਹੋਣਾ ਚਾਹੀਦਾ ਹੈ, ਕਿ ਗਰੀਬ ਤੋਂ ਗਰੀਬ ਵਿਅਕਤੀ ਵੀ ਨਵੇਂ ਕਾਨੂੰਨ ਨੂੰ ਚੰਗੀ ਤਰ੍ਹਾਂ ਸਮਝੇ। ਕਾਨੂੰਨ ਦੀ ਭਾਸ਼ਾ ਕਿਸੇ ਵੀ ਨਾਗਰਿਕ ਲਈ ਰੁਕਾਵਟ ਨਹੀਂ ਬਣਨੀ ਚਾਹੀਦੀ, ਹਰ ਰਾਜ ਨੂੰ ਵੀ ਇਸ ਲਈ ਕੰਮ ਕਰਨਾ ਚਾਹੀਦਾ ਹੈ, ਇਸ ਲਈ ਸਾਨੂੰ ਲੌਜਿਸਟਿਕ ਅਤੇ ਬੁਨਿਆਦੀ ਢਾਂਚੇ ਦੇ ਸਹਿਯੋਗ ਦੀ ਵੀ ਲੋੜ ਹੋਵੇਗੀ।

ਮੋਦੀ ਨੇ ਕਿਹਾ, 'ਸਾਡੇ ਦੇਸ਼ ਦੀ ਨਿਆਂ ਪ੍ਰਣਾਲੀ ਲਈ ਸੰਵਿਧਾਨ ਸਰਵਉੱਚ ਹੈ, ਇਸ ਸੰਵਿਧਾਨ ਦੀ ਕੁੱਖ 'ਚੋਂ ਨਿਆਂਪਾਲਿਕਾ, ਵਿਧਾਨਪਾਲਿਕਾ ਅਤੇ ਕਾਰਜਪਾਲਿਕਾ, ਤਿੰਨੋਂ ਹੀ ਪੈਦਾ ਹੋਏ ਹਨ। ਸਰਕਾਰ ਹੋਵੇ, ਸੰਸਦ ਹੋਵੇ, ਸਾਡੀਆਂ ਅਦਾਲਤਾਂ, ਤਿੰਨੋਂ ਹੀ ਸੰਵਿਧਾਨ ਮਾਂ ਦੇ ਬੱਚੇ ਹਨ।

ਇਸ ਸਮੇਂ ਪੀਐਮ ਮੋਦੀ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਜੁਟੇ ਹੋਏ ਹਨ। ਉਹ ਲਗਾਤਾਰ ਦੋਵਾਂ ਸੂਬਿਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਹਨ। ਭਾਰਤੀ ਚੋਣ ਕਮਿਸ਼ਨ ਨੇ ਹਿਮਾਚਲ ਪ੍ਰਦੇਸ਼ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ 'ਚ 12 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਹਾਲਾਂਕਿ ਗੁਜਰਾਤ ਚੋਣਾਂ ਦੀਆਂ ਤਰੀਕਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

Related Stories

No stories found.
logo
Punjab Today
www.punjabtoday.com