ਭਾਰਤ ਦਾ ਸੜਕੀ ਨੈੱਟਵਰਕ 2024 ਤੱਕ ਅਮਰੀਕਾ ਵਰਗਾ ਹੋਵੇਗਾ : ਨਿਤਿਨ ਗਡਕਰੀ

ਗਡਕਰੀ ਨੇ ਦੱਸਿਆ ਕਿ ਕਿਵੇਂ ਭਾਰਤ ਵਿੱਚ ਹਰ ਸਾਲ ਲਗਭਗ 1.5 ਲੱਖ ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗੁਆਉਂਦੇ ਹਨ, "ਇਹ ਅੰਕੜਾ ਜੰਗ ਵਿੱਚ ਮਰਨ ਵਾਲਿਆਂ ਨਾਲੋਂ ਵੱਧ ਹੈ।"
ਭਾਰਤ ਦਾ ਸੜਕੀ ਨੈੱਟਵਰਕ 2024 ਤੱਕ ਅਮਰੀਕਾ ਵਰਗਾ ਹੋਵੇਗਾ : ਨਿਤਿਨ ਗਡਕਰੀ
Updated on
2 min read

ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਉਨਾਂ ਦੇ ਬੇਬਾਕ ਅੰਦਾਜ਼ ਲਈ ਜਾਣਿਆ ਜਾਂਦਾ ਹੈ। ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਰਾਜ ਸਭਾ ਨੂੰ ਦੱਸਿਆ ਕਿ ਕੇਂਦਰ ਸਰਕਾਰ 2024 ਦੇ ਅੰਤ ਤੱਕ ਭਾਰਤ ਦੇ ਸੜਕੀ ਢਾਂਚੇ ਨੂੰ ਅਮਰੀਕਾ ਦੇ ਬਰਾਬਰ ਵਿਕਸਤ ਕਰਨ ਦੀ ਯੋਜਨਾ ਬਣਾ ਰਹੀ ਹੈ।

ਗਡਕਰੀ ਨੇ ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਇਹ ਗੱਲ ਕਹੀ ਅਤੇ ਸੜਕ ਸੁਰੱਖਿਆ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਹੋਰ ਯਤਨ ਕਰਨ ਦੀ ਮੰਗ ਕੀਤੀ। ਇਹ ਨੋਟ ਕਰਦੇ ਹੋਏ ਕਿ "ਸੜਕੀ ਬੁਨਿਆਦੀ ਢਾਂਚੇ ਦਾ ਵਿਸਤਾਰ ਹੀ ਇੱਕ ਸਮੱਸਿਆ ਨਹੀਂ ਹੈ", ਮੰਤਰੀ ਨੇ ਕਿਹਾ ਕਿ "ਸੜਕ ਇੰਜੀਨੀਅਰਿੰਗ, ਆਟੋਮੋਬਾਈਲ ਇੰਜੀਨੀਅਰਿੰਗ, ਜਨਤਕ ਜਾਗਰੂਕਤਾ ਅਤੇ ਸਿੱਖਿਆ" ਵਰਗੇ ਹੋਰ ਪਹਿਲੂ ਹਨ।

ਗਡਕਰੀ ਨੇ ਇਹ ਵੀ ਦੱਸਿਆ ਕਿ ਕਿਵੇਂ ਭਾਰਤ ਵਿੱਚ ਲੋਕ ਆਸਾਨੀ ਨਾਲ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਲੈਂਦੇ ਹਨ। ਕਾਂਗਰਸ ਦੇ ਸੰਸਦ ਮੈਂਬਰ ਐਲ ਹਨੂਮੰਥਈਆ ਦੇ ਇੱਕ ਸਵਾਲ ਦੇ ਜਵਾਬ ਵਿੱਚ ਗਡਕਰੀ ਨੇ ਅੱਗੇ ਕਿਹਾ ਕਿ ਰਾਸ਼ਟਰੀ ਰਾਜਮਾਰਗਾਂ 'ਤੇ ਹਾਦਸਿਆਂ ਦੀ ਗਿਣਤੀ ਅਤੇ ਰਾਸ਼ਟਰੀ ਰਾਜਮਾਰਗਾਂ ਨੂੰ ਜੋੜਨ ਵਾਲੀਆਂ ਸੜਕਾਂ ਦਾ ਵਿਸਤਾਰ ਸਰਕਾਰ ਦੀਆਂ ਮੁੱਖ ਚਿੰਤਾਵਾਂ ਹਨ, ਜਿਸ ਲਈ ਉਨ੍ਹਾਂ ਦਾ ਮੰਤਰਾਲਾ ਹਰ ਕਦਮ ਚੁੱਕ ਰਿਹਾ ਹੈ।

ਗਡਕਰੀ ਨੇ ਦੱਸਿਆ ਕਿ ਕਿਵੇਂ ਭਾਰਤ ਵਿੱਚ ਹਰ ਸਾਲ ਲਗਭਗ 1.5 ਲੱਖ ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗੁਆਉਂਦੇ ਹਨ, "ਇਹ ਅੰਕੜਾ ਜੰਗ ਵਿੱਚ ਮਰਨ ਵਾਲਿਆਂ ਨਾਲੋਂ ਵੱਧ ਹੈ।" ਸੜਕ ਹਾਦਸਿਆਂ ਦੀ ਗਿਣਤੀ ਨੂੰ ਘਟਾਉਣ ਲਈ ਮੰਤਰੀ ਨੇ ਕਿਹਾ ਕਿ ਬਲੈਕ ਸਪਾਟਸ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਇੱਕ ਬਿੰਦੂ 'ਤੇ ਇੱਕ ਤੋਂ ਵੱਧ ਦੁਰਘਟਨਾਵਾਂ ਦੀ ਸਥਿਤੀ ਵਿੱਚ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਮੰਤਰੀ ਨੇ ਇਹ ਵੀ ਕਿਹਾ ਕਿ ਆਰ.ਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਇੱਕ ਥਾਂ 'ਤੇ ਦੋ ਤੋਂ ਵੱਧ ਹਾਦਸੇ ਵਾਪਰਦੇ ਹਨ ਤਾਂ ਉਹ ਸੜਕ ਦੇ ਬੁਨਿਆਦੀ ਢਾਂਚੇ ਨੂੰ ਠੀਕ ਕਰਨ। ਉਨ੍ਹਾਂ ਸਦਨ ਦੇ ਮੈਂਬਰਾਂ ਨੂੰ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਖੇਤਰ ਵਿੱਚ ਅਜਿਹੀਆਂ ਥਾਵਾਂ ਮਿਲਦੀਆਂ ਹਨ ਤਾਂ ਉਹ ਸਬੰਧਤ ਆਰ.ਓਜ਼ ਨੂੰ ਸੂਚਿਤ ਕਰਨ।

ਕਾਂਗਰਸ ਮੈਂਬਰ ਐਲ. ਹਨੂਮੰਥਈਆ ਵੱਲੋਂ ਰਾਸ਼ਟਰੀ ਰਾਜ ਮਾਰਗਾਂ 'ਤੇ ਹਾਦਸਿਆਂ ਦੀ ਗਿਣਤੀ ਅਤੇ ਰਾਸ਼ਟਰੀ ਰਾਜ ਮਾਰਗਾਂ ਨੂੰ ਜੋੜਨ ਵਾਲੀਆਂ ਸੜਕਾਂ ਨੂੰ ਵੱਡਾ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਸੜਕ ਦਾ ਵਿਸਥਾਰ ਕਰਨਾ ਕੋਈ ਸਮੱਸਿਆ ਨਹੀਂ ਹੈ ਅਤੇ ਸਰਕਾਰ ਨੇ ਕਈ ਸੌ ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਸ਼ੁਰੂ ਕੀਤਾ ਹੈ।

Related Stories

No stories found.
logo
Punjab Today
www.punjabtoday.com