ਵਿਸ਼ਵਾਸ ਨੂੰ ਪਹਿਲਾਂ ਜਨਤਾ, ਹੁਣ ਅਦਾਲਤ ਨੇ ਦਿੱਤਾ ਜਵਾਬ : ਅਰਵਿੰਦ ਕੇਜਰੀਵਾਲ

ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਜ਼ੋਰਾਂ ਤੇ ਸੀ ਤਾਂ ਕੇਜਰੀਵਾਲ ਤੇ ਖਾਲਿਸਤਾਨੀਆਂ ਦੀ ਹਮਾਇਤ ਕਰਨ ਦੇ ਦੋਸ਼ ਲੱਗੇ ਸਨ। ਇਸ ਦੇ ਬਾਵਜੂਦ ਪੰਜਾਬ ਦੇ ਲੋਕਾਂ ਨੇ ਪਾਰਟੀ ਨੂੰ ਬੰਪਰ ਵੋਟਾਂ ਪਾ ਕੇ ਸੂਬੇ ਵਿੱਚ ਸਰਕਾਰ ਬਣਾਈ ਹੈ।
ਵਿਸ਼ਵਾਸ ਨੂੰ ਪਹਿਲਾਂ ਜਨਤਾ, ਹੁਣ ਅਦਾਲਤ ਨੇ ਦਿੱਤਾ ਜਵਾਬ : ਅਰਵਿੰਦ ਕੇਜਰੀਵਾਲ

ਪੰਜਾਬ ਵਿਧਾਨਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਬੰਪਰ ਜਿੱਤ ਹਾਸਿਲ ਕੀਤੀ ਹੈ। ਪੰਜਾਬ 'ਚ ਖਾਲਿਸਤਾਨੀਆਂ ਦੇ ਮਾਮਲੇ 'ਚ ਦਿੱਲੀ ਹਾਈਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵਿਟਰ ਤੇ ਪ੍ਰਤੀਕਿਰਿਆ ਦਿੱਤੀ ਹੈ।

ਉਸ ਨੇ ਕਿਹਾ ਹੈ ਕਿ ਪਹਿਲਾਂ ਉਸ ਨੂੰ ਜਨਤਾ ਵੱਲੋਂ ਜਵਾਬ ਦਿੱਤਾ ਗਿਆ ਸੀ, ਹੁਣ ਅਦਾਲਤ ਨੇ ਵੀ ਉਸ ਨੂੰ ਜਵਾਬ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਪ੍ਰਤੀਕਿਰਿਆ ਕੁਮਾਰ ਵਿਸ਼ਵਾਸ ਦੀ ਪੰਜਾਬ ਚੋਣ ਪ੍ਰਚਾਰ ਦੌਰਾਨ ਵਾਇਰਲ ਹੋਈ ਵੀਡੀਓ ਤੇ ਦਿੱਤੀ ਹੈ।

ਜਦੋਂ ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਜ਼ੋਰਾਂ 'ਤੇ ਸੀ ਤਾਂ ਕੇਜਰੀਵਾਲ 'ਤੇ ਖਾਲਿਸਤਾਨੀਆਂ ਦੀ ਹਮਾਇਤ ਕਰਨ ਦੇ ਦੋਸ਼ ਲੱਗੇ ਸਨ। ਇਸ ਦੇ ਬਾਵਜੂਦ ਪੰਜਾਬ ਦੇ ਲੋਕਾਂ ਨੇ ਪਾਰਟੀ ਨੂੰ ਬੰਪਰ ਵੋਟਾਂ ਪਾ ਕੇ ਸੂਬੇ ਵਿੱਚ ਸਰਕਾਰ ਬਣਾਈ ਹੈ। ਹੁਣ ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਦਿੱਤੀ ਹੈ।

ਪਟੀਸ਼ਨ 'ਚ 'ਆਪ' ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਿਖੀ ਗਈ ਚਿੱਠੀ ਦਾ ਹਵਾਲਾ ਦਿੱਤਾ ਗਿਆ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਉਹ ਭਵਿੱਖ ਵਿੱਚ ਅਜਿਹੀ ਅਪੀਲ ਨਾ ਕਰਨ।

ਪਟੀਸ਼ਨ ਵਿਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ 'ਆਪ' ਨੂੰ ਵੱਖਵਾਦੀ ਸਮੂਹਾਂ ਦੁਆਰਾ ਫੰਡ ਦਿੱਤੇ ਜਾਂਦੇ ਹਨ। ਹਾਲ ਹੀ ਵਿੱਚ, ਇੱਕ ਇੰਟਰਵਿਊ ਵਿੱਚ ਕੁਮਾਰ ਵਿਸ਼ਵਾਸ ਦੁਆਰਾ ਕਥਿਤ ਤੌਰ 'ਤੇ ਕੇਜਰੀਵਾਲ ਅਤੇ ਖਾਲਿਸਤਾਨੀਆਂ ਵਿਚਕਾਰ ਗਠਜੋੜ ਦੀ ਗੱਲ ਕਰਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਪੱਤਰ ਲਿਖ ਕੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਸੀ ਕਿ ਆਮ ਆਦਮੀ ਪਾਰਟੀ ਅਤੇ ਇਸ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇਨ੍ਹਾਂ ਵੱਖਵਾਦੀ ਤਾਕਤਾਂ ਨਾਲ ਸਬੰਧ ਹਨ।

ਇਸਤੋਂ ਪਹਿਲਾ ਪਟੀਸ਼ਨ 'ਚ 'ਆਪ' ਦੀ ਮਾਨਤਾ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨ ਅਤੇ ਜਾਂਚ ਪੂਰੀ ਹੋਣ ਤੱਕ ਪਾਰਟੀ ਨੂੰ ਕੋਈ ਵੀ ਚੋਣ ਲੜਨ ਤੋਂ ਰੋਕਣ ਦੀ ਮੰਗ ਵੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਜਿੱਤ ਕੇ ਕਲੀਨ ਸਵੀਪ ਕੀਤਾ ਹੈ।

Related Stories

No stories found.
logo
Punjab Today
www.punjabtoday.com