ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਵੱਡੀ ਢਿੱਲ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕਾਫੀ ਹਮਲੇ ਝੱਲਣੇ ਪੈ ਰਹੇ ਹਨ। ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਪੰਜਾਬ ਸਰਕਾਰ ਵੀ ਆਪਣਾ ਬਚਾਅ ਕਰਨ ਤੋਂ ਪਿੱਛੇ ਨਹੀਂ ਹਟ ਰਹੀ। ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁਦ ਇਹ ਮੰਨਣ ਨੂੰ ਤਿਆਰ ਨਹੀਂ ਹਨ ਕਿ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੋਈ ਲਾਪਰਵਾਹੀ ਹੋਈ ਹੈ।
ਹੁਣ ਪੰਜਾਬ ਸਰਕਾਰ ਨੇ ਆਪਣੇ ਬਚਾਅ ਲਈ ਪੀਐਮ ਮੋਦੀ ਦੇ ਹੈਲੀਕਾਪਟਰ ਦਾ ਸਹਾਰਾ ਲਿਤਾ ਹੈ।ਪ੍ਰਧਾਨ ਮੰਤਰੀ ਕੋਲ ਆਲ-ਵੇਦਰ ਹੈਲੀਕਾਪਟਰ ਹੈ, ਪਰ ਇਸ ਦੀ ਵਰਤੋਂ ਨਾ ਕਰਨ ਦਾ ਫੈਸਲਾ ਕੀਤਾ ਗਿਆ। ਸੂਤਰਾਂ ਨੇ ਅੱਗੇ ਕਿਹਾ, 'ਪ੍ਰਧਾਨ ਮੰਤਰੀ ਕੋਲ ਆਲ-ਵੇਦਰ ਹੈਲੀਕਾਪਟਰ ਹੈ। ਉਸ ਤੋਂ ਬਾਅਦ ਵੀ ਇਸਦੀ ਵਰਤੋਂ ਨਹੀਂ ਕੀਤੀ'।
ਜਦੋਂ ਕਿ ਇੱਥੇ ਕੋਈ ਪਹਾੜੀ ਇਲਾਕਾ ਨਹੀਂ ਹੈ। ਦਰਅਸਲ, ਪ੍ਰਧਾਨ ਮੰਤਰੀ ਨੇ ਜਨ ਸਭਾ ਵਿੱਚ ਸ਼ਾਮਲ ਹੋਣ ਲਈ ਬਠਿੰਡਾ ਤੋਂ ਫਿਰੋਜ਼ਪੁਰ ਹੈਲੀਕਾਪਟਰ ਰਾਹੀਂ ਜਾਣਾ ਸੀ, ਪਰ ਮੌਸਮ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਸੜਕ ਰਾਹੀਂ ਹੀ ਜਾਣਾ ਪਿਆ।ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਇੱਕ ਵੱਡਾ ਮੁੱਦਾ ਹੈ। ਅਜਿਹੇ ਵਿੱਚ ਭਾਜਪਾ ਅਤੇ ਹੋਰ ਸਹਿਯੋਗੀ ਪਾਰਟੀਆਂ ਇਸ ਕੁਤਾਹੀ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀਆਂ ਹਨ।
ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੁਰੱਖਿਆ ਪੱਖੋਂ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਸੀ ਕਿ ਫਿਰੋਜ਼ਪੁਰ ਰੈਲੀ ਵਿੱਚ ਭੀੜ ਘੱਟ ਹੋਣ ਕਾਰਨ ਪੀਐਮ ਮੋਦੀ ਨੇ ਆਪਣਾ ਦੌਰਾ ਰੱਦ ਕਰ ਦਿੱਤਾ ਸੀ। ਚੰਨੀ ਨੇ ਇਸ ਨੂੰ ਸੂਬੇ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।
ਪੰਜਾਬ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਵੱਡੀ ਢਿੱਲ ਦੇਣ ਦੀ ਘਟਨਾ ਉਸ ਸਮੇਂ ਵਾਪਰੀ ਜਦੋਂ ਫਿਰੋਜ਼ਪੁਰ 'ਚ ਕੁਝ ਪ੍ਰਦਰਸ਼ਨਕਾਰੀਆਂ ਨੇ ਫਲਾਈਓਵਰ 'ਤੇ ਜਾਮ ਲਗਾ ਦਿੱਤਾ, ਜਿੱਥੋਂ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਲੰਘਣਾ ਸੀ। ਇਸ ਕਾਰਨ ਪ੍ਰਧਾਨ ਮੰਤਰੀ ਕਰੀਬ 20 ਮਿੰਟ ਤੱਕ ਫਲਾਈਓਵਰ ਤੇ ਫਸੇ ਰਹੇ। ਅੱਗੇ ਦਾ ਰਸਤਾ ਖਾਲੀ ਨਾ ਹੋਣ ਤੋਂ ਬਾਅਦ ਪੀਐਮ ਮੋਦੀ ਅੱਧ ਵਿਚਾਲੇ ਏਅਰਪੋਰਟ ਪਰਤ ਆਏ। ਸਮਾਗਮ ਵਾਲੀ ਥਾਂ 'ਤੇ ਪਹੁੰਚ ਨਾ ਹੋਣ ਕਾਰਨ ਪ੍ਰੋਗਰਾਮ ਵੀ ਰੱਦ ਕਰਨਾ ਪਿਆ।