ਰਾਹੁਲ ਯਾਤਰਾ 'ਚ, ਪ੍ਰਿਅੰਕਾ ਸੰਭਾਲੇਗੀ ਗੁਜਰਾਤ-ਹਿਮਾਚਲ ਚੋਣਾਂ ਦੀ ਕਮਾਂਡ

ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਭੂਮਿਕਾ ਵੱਧ ਸਕਦੀ ਹੈ। ਪ੍ਰਿਅੰਕਾ ਗਾਂਧੀ ਇਨ੍ਹਾਂ ਦੋਵਾਂ ਰਾਜਾਂ ਦੀਆਂ ਚੋਣਾਂ ਵਿੱਚ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ।
ਰਾਹੁਲ ਯਾਤਰਾ 'ਚ, ਪ੍ਰਿਅੰਕਾ ਸੰਭਾਲੇਗੀ ਗੁਜਰਾਤ-ਹਿਮਾਚਲ ਚੋਣਾਂ ਦੀ ਕਮਾਂਡ

ਪ੍ਰਿਅੰਕਾ ਗਾਂਧੀ ਨੇ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ 'ਚ ਪਾਰਟੀ ਦੀ ਕਮਾਂਡ ਸੰਭਾਲਣ ਦੀ ਤਿਆਰੀ ਕਰ ਲਈ ਹੈ। ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਭੂਮਿਕਾ ਵਧ ਸਕਦੀ ਹੈ।

ਪ੍ਰਿਅੰਕਾ ਗਾਂਧੀ ਇਨ੍ਹਾਂ ਦੋਵਾਂ ਰਾਜਾਂ ਦੀਆਂ ਚੋਣਾਂ ਵਿੱਚ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ। ਕਿਉਂਕਿ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਇਨ੍ਹੀਂ ਦਿਨੀਂ ਭਾਰਤ ਜੋੜੋ ਯਾਤਰਾ 'ਚ ਰੁੱਝੇ ਹੋਏ ਹਨ। ਪ੍ਰਿਅੰਕਾ ਗਾਂਧੀ ਦੇ ਨਾਲ-ਨਾਲ ਕਾਂਗਰਸ ਦੇ ਨਵੇਂ ਪ੍ਰਧਾਨ ਵੀ ਦੋਵਾਂ ਰਾਜਾਂ ਦੀਆਂ ਚੋਣਾਂ ਵਿੱਚ ਮੁੱਖ ਪ੍ਰਚਾਰਕ ਹੋਣਗੇ। ਪ੍ਰਿਅੰਕਾ ਗਾਂਧੀ ਵਾਡਰਾ ਜਲਦ ਹੀ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਸ਼ੁਰੂ ਕਰ ਸਕਦੀ ਹੈ।

ਉਨ੍ਹਾਂ ਦੇ ਗੁਜਰਾਤ ਚੋਣ ਪ੍ਰਚਾਰ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਗੁਜਰਾਤ ਕਾਂਗਰਸ ਦੇ ਸੀਨੀਅਰ ਨੇਤਾ ਅਰਜੁਨ ਮੋਠਵਾਡੀਆ ਦਾ ਕਹਿਣਾ ਹੈ ਕਿ ਪ੍ਰਿਅੰਕਾ ਗਾਂਧੀ ਚੋਣ ਪ੍ਰਚਾਰ ਕਰੇਗੀ। ਉਹ ਜਲਦੀ ਹੀ ਚੋਣ ਪ੍ਰਚਾਰ ਲਈ ਗੁਜਰਾਤ ਆਵੇਗੀ। ਸੀਨੀਅਰ ਨੇਤਾ ਵੀਰਭੱਦਰ ਸਿੰਘ ਦੀ ਮੌਤ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਇਹ ਪਹਿਲੀ ਵਿਧਾਨ ਸਭਾ ਚੋਣਾਂ ਹਨ।

ਪਾਰਟੀ ਨੇ ਵੀਰਭੱਦਰ ਸਿੰਘ ਦੀ ਪਤਨੀ ਅਤੇ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੀ ਪ੍ਰਤਿਭਾ ਸਿੰਘ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪ ਕੇ ਇਸ ਘਾਟ ਨੂੰ ਭਰਨ ਦੀ ਕੋਸ਼ਿਸ਼ ਕੀਤੀ ਹੈ। ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਸੂਬੇ ਦੇ ਅਹਿਮ ਮੁੱਦੇ ਹਨ। ਪਾਰਟੀ ਇਨ੍ਹਾਂ ਮੁੱਦਿਆਂ ਨੂੰ ਪੂਰੀ ਸ਼ਿੱਦਤ ਨਾਲ ਉਠਾ ਰਹੀ ਹੈ।

ਪਾਰਟੀ ਦੇ ਇਕ ਸੀਨੀਅਰ ਨੇਤਾ ਮੁਤਾਬਕ ਰਾਹੁਲ ਗਾਂਧੀ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਚ ਹਿੱਸਾ ਲੈਣਗੇ। ਜਿਸ ਦਿਨ ਉਸ ਨੇ ਪ੍ਰਚਾਰ ਲਈ ਜਾਣਾ ਹੈ, ਉਸ ਦਿਨ ਕੋਈ ਯਾਤਰਾ ਨਹੀਂ ਹੋਵੇਗੀ। ਅਜਿਹੇ 'ਚ ਮੰਨਿਆ ਜਾ ਰਿਹਾ ਹੈ, ਕਿ ਰਾਹੁਲ ਯਾਤਰਾ ਦੀ ਛੁੱਟੀ ਵਾਲੇ ਦਿਨ ਇਨ੍ਹਾਂ ਸੂਬਿਆਂ 'ਚ ਚੋਣ ਪ੍ਰਚਾਰ 'ਚ ਹਿੱਸਾ ਲੈਣਗੇ। ਸਾਲ 2017 ਦੀਆਂ ਚੋਣਾਂ 'ਚ ਰਾਹੁਲ ਗਾਂਧੀ ਨੇ ਗੁਜਰਾਤ 'ਚ ਕਾਫੀ ਸਮਾਂ ਬਿਤਾਇਆ ਸੀ।

ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਆਖਰੀ ਪੜਾਅ 'ਤੇ ਹੈ। ਇਸ ਮਹੀਨੇ ਦੇ ਅੰਤ ਤੱਕ ਨਵੇਂ ਪ੍ਰਧਾਨ ਆਪਣੀ ਜ਼ਿੰਮੇਵਾਰੀ ਸੰਭਾਲ ਲੈਣਗੇ। ਪਾਰਟੀ ਦੇ ਇੱਕ ਆਗੂ ਅਨੁਸਾਰ ਪਾਰਟੀ ਦੇ ਨਵੇਂ ਪ੍ਰਧਾਨ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਦੇ ਪ੍ਰੋਗਰਾਮ ਨੂੰ ਨਵੇਂ ਪ੍ਰਧਾਨ ਦੀ ਚੋਣ ਤੋਂ ਬਾਅਦ ਅੰਤਿਮ ਰੂਪ ਦਿੱਤਾ ਜਾਵੇਗਾ। ਨਵੇਂ ਪ੍ਰਧਾਨ ਦੇ ਨਾਲ ਵੀ ਪ੍ਰਿਅੰਕਾ ਅਤੇ ਰਾਹੁਲ ਗਾਂਧੀ ਇਕੱਠ ਨੂੰ ਸੰਬੋਧਨ ਕਰ ਸਕਦੇ ਹਨ।

Related Stories

No stories found.
logo
Punjab Today
www.punjabtoday.com