ਰਾਹੁਲ ਗਾਂਧੀ ਵੀ ਨਾਰਾਜ਼ ਸੁਨੀਲ ਜਾਖੜ ਨੂੰ ਨਹੀਂ ਮਨਾ ਸਕੇ

ਸੂਤਰ ਦੱਸਦੇ ਹਨ ਕਿ ਰਾਹੁਲ ਨੇ ਜਾਖੜ ਨੂੰ ਪਾਰਟੀ ਵਿੱਚ ਅਹਿਮ ਅਹੁਦੇ ਦੀ ਪੇਸ਼ਕਸ਼ ਵੀ ਕੀਤੀ ਸੀ। ਪਰ ਜਾਖੜ ਨੇ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਹ ਮੌਜੂਦਾ ਟੀਮ ਨਾਲ ਕੰਮ ਨਹੀਂ ਕਰ ਸਕਦੇ।
ਰਾਹੁਲ ਗਾਂਧੀ ਵੀ ਨਾਰਾਜ਼ ਸੁਨੀਲ ਜਾਖੜ ਨੂੰ ਨਹੀਂ ਮਨਾ ਸਕੇ

ਪੰਜਾਬ ਕਾਂਗਰਸ ਵਿਚ ਕੋਈ ਨਾ ਕੋਈ ਨੇਤਾ ਰੋਜ਼ ਹੀ ਨਾਰਾਜ਼ ਹੋ ਜਾਂਦਾ ਹੈ। ਪੰਜਾਬ ਵਿੱਚ ਕਾਂਗਰਸ ਵਿੱਚ ਚੱਲ ਰਹੀ ਖਿੱਚੋਤਾਣ ਨੂੰ ਲੈ ਕੇ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਕੀਤੀ। ਰਾਹੁਲ ਨੇ ਸਭ ਤੋਂ ਪਹਿਲਾਂ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਰਾਹੁਲ ਗਾਂਧੀ ਦੀਆਂ ਕੋਸ਼ਿਸ਼ਾਂ ਫਿਰ ਵਿਅਰਥ ਸਾਬਤ ਹੋਈਆਂ।ਜਾਖੜ ਨੇ ਪੰਜਾਬ ਕਾਂਗਰਸ ਦੀ ਮੌਜੂਦਾ ਟੀਮ ਨਾਲ ਕੰਮ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ।

ਇਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਚੰਨੀ, ਸਿੱਧੂ ਅਤੇ ਜਾਖੜ ਨੂੰ ਇਕੱਠੇ ਲਿਆਉਣ ਦੀ ਕੋਸ਼ਿਸ਼ ਕੀਤੀ ਪਰ ਰਾਹੁਲ ਇਸ ਕੋਸ਼ਿਸ਼ ਵਿਚ ਕਾਮਯਾਬ ਨਹੀਂ ਹੋ ਸਕੇ । ਇਸ ਦੇ ਨਾਲ ਹੀ ਰਾਹੁਲ ਨੇ ਜ਼ਿਲ੍ਹਾ ਕਮੇਟੀਆਂ ਸਬੰਧੀ ਸਿੱਧੂ ਦੇ ਮਾਡਲ (ਇੱਕ ਮੁਖੀ ਅਤੇ ਦੋ ਕਾਰਜਕਾਰੀ ਮੁਖੀਆਂ) ਨੂੰ ਪ੍ਰਵਾਨਗੀ ਦਿੱਤੀ। ਜਾਣਕਾਰੀ ਮੁਤਾਬਕ ਚੰਨੀ ਅਤੇ ਸਿੱਧੂ ਦੀ ਮੁਲਾਕਾਤ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਸੀ। ਕਰੀਬ ਇੱਕ ਘੰਟੇ ਤੱਕ ਚੱਲੀ ਇਸ ਮੀਟਿੰਗ ਦੌਰਾਨ ਕਾਂਗਰਸ ਦੇ ਸੂਬਾ ਇੰਚਾਰਜ ਹਰੀਸ਼ ਚੌਧਰੀ ਅਤੇ ਕ੍ਰਿਸ਼ਨਾ ਅਲਾਵਰੂ ਦੀ ਮੌਜੂਦਗੀ ਵਿੱਚ ਰਾਹੁਲ ਗਾਂਧੀ ਨੇ ਜਾਖੜ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ।

ਸੂਤਰ ਦੱਸਦੇ ਹਨ ਕਿ ਰਾਹੁਲ ਨੇ ਜਾਖੜ ਨੂੰ ਪਾਰਟੀ ਵਿੱਚ ਅਹਿਮ ਅਹੁਦੇ ਦੀ ਪੇਸ਼ਕਸ਼ ਵੀ ਕੀਤੀ ਸੀ। ਪਰ ਜਾਖੜ ਨੇ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਹ ਮੌਜੂਦਾ ਟੀਮ ਨਾਲ ਕੰਮ ਨਹੀਂ ਕਰ ਸਕਦੇ। ਮੰਨਿਆ ਜਾ ਰਿਹਾ ਹੈ ਕਿ ਰਾਹੁਲ ਚੰਨੀ, ਸਿੱਧੂ ਅਤੇ ਜਾਖੜ ਨੂੰ ਇਕੱਠੇ ਬੈਠਾਉਣਾ ਚਾਹੁੰਦੇ ਸਨ, ਪਰ ਜਾਖੜ ਵੱਲੋਂ ਸਾਫ਼ ਇਨਕਾਰ ਕਰਨ ਤੋਂ ਬਾਅਦ ਇਹ ਸੰਭਵ ਨਹੀਂ ਹੋ ਸਕਿਆ।ਇਸ ਦੌਰਾਨ ਰਾਹੁਲ ਨੇ ਜ਼ਿਲ੍ਹਾ ਕਮੇਟੀਆਂ ਸਬੰਧੀ ਸਿੱਧੂ ਦੇ ਮਾਡਲ ਨੂੰ ਪ੍ਰਵਾਨਗੀ ਦਿੱਤੀ।

ਦੱਸ ਦੇਈਏ ਕਿ ਸੂਬਾ ਇੰਚਾਰਜ ਹਰੀਸ਼ ਚੌਧਰੀ ਸਿੱਧੂ ਮਾਡਲ ਤੋਂ ਸੰਤੁਸ਼ਟ ਨਹੀਂ ਸਨ। ਇਸ ਕਾਰਨ ਜ਼ਿਲ੍ਹਾ ਕਮੇਟੀਆਂ ਦਾ ਗਠਨ ਨਹੀਂ ਹੋ ਸਕਿਆ ਸੀ। ਕਿਉਂਕਿ, ਸਿੱਧੂ ਨੇ ਕਈ ਸੀਨੀਅਰ ਆਗੂਆਂ ਦੀਆਂ ਸਿਫ਼ਾਰਸ਼ਾਂ ਨੂੰ ਦਰਕਿਨਾਰ ਕਰਕੇ ਜ਼ਿਲ੍ਹਾ ਕਮੇਟੀਆਂ ਨੂੰ ਸਿਫ਼ਾਰਸ਼ਾਂ ਕੀਤੀਆਂ ਸਨ।ਕਰੀਬ 2.30 ਘੰਟੇ ਚੱਲੀ ਇਸ ਮੀਟਿੰਗ ਦੌਰਾਨ ਚੰਨੀ ਤੇ ਸਿੱਧੂ ਵਿਚਾਲੇ ਤਕਰਾਰ ਵੀ ਹੋਈ। ਮੀਟਿੰਗ ਦੇ ਅੰਤ ਵਿੱਚ ਰਾਹੁਲ ਗਾਂਧੀ ਨੇ ਚੰਨੀ ਅਤੇ ਸਿੱਧੂ ਨੂੰ ਇਕੱਠੇ ਚੱਲਣ ਲਈ ਵੀ ਕਿਹਾ ਅਤੇ ਉਨ੍ਹਾਂ ਤੋਂ ਭਰੋਸਾ ਲਿਤਾ ਕਿ ਉਹ 2022 ਦੀਆ ਚੋਣਾਂ ਵਿਚ ਕਾਂਗਰਸ ਨੂੰ ਜਿੱਤ ਦਿਲਾਉਂਣਗੇ ।

Related Stories

No stories found.
logo
Punjab Today
www.punjabtoday.com