ਸਾਡੇ ਕੋਲ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੀ ਲਿਸਟ : ਰਾਹੁਲ ਗਾਂਧੀ

ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੁੰਦੀ ਹੈ, ਤਾਂ ਸਾਡੇ ਕੋਲੋਂ ਲਿਸਟ ਲੈ ਕੇ 700 ਪਰਿਵਾਰਾਂ ਨੂੰ ਮੁਆਵਜ਼ਾ ਦੇਣ
ਸਾਡੇ ਕੋਲ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ 
ਦੀ ਲਿਸਟ : ਰਾਹੁਲ ਗਾਂਧੀ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਬਹਾਨੇ ਕੇਂਦਰ ਸਰਕਾਰ ਨੂੰ ਫਿਰ ਘੇਰਿਆ ਹੈ। ਇਸ ਵਾਰ ਉਨ੍ਹਾਂ ਨੇ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੌਤਾਂ ਦਾ ਮੁੱਦਾ ਉਠਾਇਆ। ਪਾਰਟੀ ਹੈੱਡਕੁਆਰਟਰ 'ਚ ਪ੍ਰੈੱਸ ਕਾਨਫਰੰਸ 'ਚ ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਸੰਸਦ 'ਚ ਸਵਾਲ ਪੁੱਛਿਆ ਗਿਆ ਸੀ ਕਿ 'ਕੀ ਕੇਂਦਰ ਸਰਕਾਰ ਅੰਦੋਲਨ ਦੌਰਾਨ ਮਾਰੇ ਗਏ 700 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇਗੀ ਜਾਂ ਨਹੀਂ'। ਇਸਦੇ ਜਵਾਬ ਵਿਚ ਬੀਜੇਪੀ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਅਜਿਹੇ ਕਿਸਾਨਾਂ ਦਾ ਕੋਈ ਰਿਕਾਰਡ ਨਹੀਂ ਹੈ।ਰਾਹੁਲ ਨੇ ਕਿਹਾ ਕਿ ਕੋਰੋਨਾ ਨਾਲ ਕਿੰਨੇ ਲੋਕਾਂ ਦੀ ਮੌਤ ਹੋਈ ਅਤੇ ਕਿੰਨੇ ਕਿਸਾਨਾਂ ਦੀ ਮੌਤ ਹੋਈ, ਸਰਕਾਰ ਕੋਲ ਕੋਈ ਰਿਕਾਰਡ ਨਹੀਂ ਹੈ।

ਇਸ ਦਾ ਕਾਰਨ ਇਹ ਹੈ ਕਿ ਤੁਸੀਂ ਇਨ੍ਹਾਂ ਲੋਕਾਂ ਨੂੰ ਮੁਆਵਜ਼ਾ ਨਹੀਂ ਦੇਣਾ ਚਾਹੁੰਦੇ। ਰਾਹੁਲ ਨੇ ਕੇਂਦਰ ਤੇ ਹਮਲਾ ਕਰਦੇ ਹੋਈ ਕਿਹਾ ਕਿ ਜਦੋਂ ਇਨ੍ਹਾਂ ਸ਼ਹੀਦਾਂ ਨੂੰ ਸ਼ਹੀਦ ਕੀਤਾ ਗਿਆ ਤਾਂ, ਬੀਜੇਪੀ ਨੇ ਸਦਨ ਵਿੱਚ 2 ਮਿੰਟ ਦਾ ਮੌਨ ਵੀ ਨਹੀਂ ਰੱਖਿਆ। ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੁੰਦੀ ਹੈ ਤਾਂ ਸਾਡੇ ਕੋਲੋਂ ਲਿਸਟ ਲੈ ਕੇ 700 ਪਰਿਵਾਰਾਂ ਨੂੰ ਮੁਆਵਜ਼ਾ ਦੇਣ। ਰਾਹੁਲ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ 403 ਨਾਂ ਹਨ। ਪੰਜਾਬ ਸਰਕਾਰ ਨੇ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ 5 ਲੱਖ ਰੁਪਏ ਮੁਆਵਜ਼ੇ ਵਜੋਂ ਦੇ ਦਿੱਤੇ ਹਨ।

ਅਸੀਂ 152 ਲੋਕਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਬਾਕੀਆਂ ਨੂੰ ਨੌਕਰੀਆਂ ਦੇਵਾਂਗੇ। ਸਾਡੇ ਕੋਲ 700 ਵਿੱਚੋਂ 500 ਨਾਮ ਹਨ, ਜੋ ਸੂਚੀ ਅਸੀਂ ਸਰਕਾਰ ਨੂੰ ਦਿੱਤੀ ਹੈ। 100 ਨਾਮ ਪੰਜਾਬ ਤੋਂ ਬਾਹਰ ਦੇ ਹਨ। ਸਾਡੇ ਕੋਲ ਜਨਤਕ ਰਿਕਾਰਡਾਂ ਤੋਂ ਬਾਕੀ ਦੇ ਨਾਮ ਹਨ। ਅਸੀਂ ਸੋਮਵਾਰ ਨੂੰ ਸੰਸਦ 'ਚ ਉਨ੍ਹਾਂ ਦੀ ਸੂਚੀ ਰੱਖਾਂਗੇ। ਇਸ ਦੀ ਜਾਂਚ ਕਰਕੇ ਸਰਕਾਰ 700 ਲੋਕਾਂ ਨੂੰ ਮੁਆਵਜ਼ਾ ਦੇਵੇ। ਰਾਹੁਲ ਨੇ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨੇਗੀ ਅਤੇਮੁਆਵਜ਼ਾ ਦੇਵੇਗੀ ਕਿਉਕਿ ਸਰਕਾਰ ਦੀ ਨੀਅਤ ਠੀਕ ਨਹੀਂ ਹੈ।

Related Stories

No stories found.
logo
Punjab Today
www.punjabtoday.com