ਰਾਕੇਸ਼ ਟਿਕੈਤ ਪੰਜਾਬ ਦੇ ਕਿਸਾਨ ਆਗੂਆਂ ਲਈ ਨਹੀਂ ਕਰਣਗੇ ਚੋਣ ਪ੍ਰਚਾਰ

ਟਿਕੈਤ ਨੇ ਕਿਹਾ ਕਿ ਇਹ ਪੰਜਾਬ ਦੇ ਕਿਸਾਨ ਆਗੂਆਂ ਦਾ ਨਿੱਜੀ ਫੈਸਲਾ ਹੈ, ਜਿਸ ਨਾਲ (SKM) ਦਾ ਕੋਈ ਲੈਣਾ-ਦੇਣਾ ਨਹੀਂ ਹੈ।
ਰਾਕੇਸ਼ ਟਿਕੈਤ ਪੰਜਾਬ ਦੇ ਕਿਸਾਨ ਆਗੂਆਂ ਲਈ ਨਹੀਂ ਕਰਣਗੇ ਚੋਣ ਪ੍ਰਚਾਰ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਹਰਮੀਤ ਸਿੰਘ ਕਾਦੀਆਂ ਵੱਲੋਂ ਪੰਜਾਬ ਵਿਧਾਨ ਸਭਾ ਚੋਣ 2022 ਲੜਨ ਦੇ ਐਲਾਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਪੰਜਾਬ ਦੇ ਕਿਸਾਨ ਆਗੂਆਂ ਦਾ ਨਿੱਜੀ ਫੈਸਲਾ ਹੈ, ਜਿਸ ਨਾਲ (SKM) ਦਾ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਦੇ ਨਾਲ ਹੀ ਟਿਕੈਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਪੰਜਾਬ ਵਿੱਚ ਚੋਣ ਲੜ ਰਹੇ ਕਿਸਾਨ ਆਗੂਆਂ ਦੇ ਪ੍ਰਚਾਰ ਲਈ ਨਹੀਂ ਜਾਣਗੇ।

ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਇੱਕ ਸਿਆਸੀ ਫਰੰਟ ਦਾ ਗਠਨ ਕੀਤਾ ਅਤੇ ਐਲਾਨ ਕੀਤਾ ਕਿ ਉਹ "ਸਿਆਸੀ ਬਦਲਾਅ" ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ। ਇਹ 22 ਕਿਸਾਨ ਜਥੇਬੰਦੀਆਂ ਪੰਜਾਬ ਦੀਆਂ ਉਨ੍ਹਾਂ 32 ਕਿਸਾਨ ਜਥੇਬੰਦੀਆਂ ਵਿੱਚੋਂ ਹਨ, ਜਿਨ੍ਹਾਂ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਇੱਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਹੇ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ ਸੀ।ਹਾਲਾਂਕਿ, ਕਾਨੂੰਨਾਂ ਦੇ ਖਿਲਾਫ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੀ SKM ਨੇ ਸਪੱਸ਼ਟ ਕੀਤਾ ਹੈ ਕਿ ਉਹ ਵਿਧਾਨ ਸਭਾ ਚੋਣਾਂ ਨਹੀਂ ਲੜ ਰਹੀ ਹੈ।

ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਸੀ ਕਿ ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਲੜਨ ਲਈ ਸਾਂਝਾ ਮੋਰਚਾ ਬਣਾਇਆ ਗਿਆ ਹੈ ਅਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਬਲਬੀਰ ਸਿੰਘ ਰਾਜੇਵਾਲ ਸਾਂਝੇ ਸਮਾਜ ਮੋਰਚੇ ਦੇ ਆਗੂ ਹੋਣਗੇ।

ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਹਾਲ ਹੀ ਵਿੱਚ ਇੱਕ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਰਾਕੇਸ਼ ਟਿਕੈਤ ਨੂੰ ਸਪਾ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜਨ ਦਾ ਸੱਦਾ ਦਿੱਤਾ ਸੀ, ਪਰ ਬੀਕੇਯੂ ਦੇ ਕੌਮੀ ਬੁਲਾਰੇ ਨੇ ਇਸ ਨੂੰ ਠੁਕਰਾ ਦਿੱਤਾ ਸੀ। ਜ਼ਿਕਰਯੋਗ ਹੈ ਕਿ ਮੇਰਠ 'ਚ ਅਖਿਲੇਸ਼ ਯਾਦਵ ਅਤੇ ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਜਯੰਤ ਚੌਧਰੀ ਦੇ ਨਾਲ ਰਾਕੇਸ਼ ਟਿਕੈਤ ਦਾ ਪੋਸਟਰ ਲਗਾਇਆ ਗਿਆ ਸੀ, ਜਿਸ ਨੂੰ ਬਾਅਦ 'ਚ ਬੀਕੇਯੂ ਦੇ ਵਿਰੋਧ ਕਾਰਨ ਹਟਾ ਦਿੱਤਾ ਗਿਆ ਸੀ।

ਰਾਕੇਸ਼ ਟਿਕੈਤ ਨੇ 2007 ਦੀ ਚੋਣ ਭਾਰਤੀ ਕਿਸਾਨ ਦਲ ਵੱਲੋਂ ਖਤੌਲੀ ਵਿਧਾਨ ਸਭਾ ਸੀਟ ਤੋਂ ਲੜੀ ਸੀ, ਪਰ ਉਹ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ ਸਨ। ਉਨ੍ਹਾਂ ਨੇ 2014 'ਚ ਰਾਸ਼ਟਰੀ ਲੋਕ ਦਲ (ਆਰ.ਐੱਲ.ਡੀ.) ਦੀ ਟਿਕਟ 'ਤੇ ਅਮਰੋਹਾ ਸੰਸਦੀ ਸੀਟ ਤੋਂ ਚੋਣ ਲੜੀ ਸੀ, ਪਰ ਇੱਥੇ ਵੀ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Related Stories

No stories found.
logo
Punjab Today
www.punjabtoday.com