ਡੇਰਾ ਮੁੱਖੀ ਰਾਮ ਰਹੀਮ ਨੂੰ ਮਿਲੀ ਦੀਵਾਲੀ ਤੋਂ ਪਹਿਲਾ 40 ਦਿਨਾਂ ਦੀ ਪੈਰੋਲ

ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਮਨਜ਼ੂਰ ਹੋ ਗਈ ਹੈ। ਪੈਰੋਲ ਦੌਰਾਨ ਉਹ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹੇਗਾ। ਹਾਲਾਂਕਿ ਰਾਮ ਰਹੀਮ ਸਿਰਸਾ ਆਸ਼ਰਮ ਆਉਣਾ ਚਾਹੁੰਦਾ ਸੀ, ਪਰ ਸਰਕਾਰ ਇਸ ਲਈ ਰਾਜ਼ੀ ਨਹੀਂ ਹੋਈ।
ਡੇਰਾ ਮੁੱਖੀ ਰਾਮ ਰਹੀਮ ਨੂੰ ਮਿਲੀ ਦੀਵਾਲੀ ਤੋਂ ਪਹਿਲਾ  40 ਦਿਨਾਂ ਦੀ ਪੈਰੋਲ

ਡੇਰਾ ਮੁਖੀ ਰਾਮ ਰਹੀਮ ਨੂੰ ਦੀਵਾਲੀ ਤੋਂ ਪਹਿਲਾ ਪੈਰੋਲ ਮਿਲ ਗਈ ਹੈ, ਜਿਸਦੇ ਬਾਅਦ ਤੋਂ ਉਨ੍ਹਾਂ ਦੇ ਭਗਤਾਂ 'ਚ ਖੁਸ਼ੀ ਦੀ ਲਹਿਰ ਹੈ । ਹਰਿਆਣਾ 'ਚ ਆਦਮਪੁਰ ਵਿਧਾਨ ਸਭਾ ਜ਼ਿਮਨੀ ਚੋਣ ਅਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਜੇਲ ਤੋਂ ਬਾਹਰ ਆ ਜਾਵੇਗਾ।

ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਮਨਜ਼ੂਰ ਹੋ ਗਈ ਹੈ। ਪੈਰੋਲ ਦੌਰਾਨ ਉਹ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹੇਗਾ। ਇਸ ਤੋਂ ਇਲਾਵਾ ਰਾਜਸਥਾਨ ਦੇ ਆਸ਼ਰਮ ਦਾ ਵਿਕਲਪ ਵੀ ਖੁੱਲ੍ਹਾ ਹੈ। ਹਾਲਾਂਕਿ ਰਾਮ ਰਹੀਮ ਸਿਰਸਾ ਆਸ਼ਰਮ ਆਉਣਾ ਚਾਹੁੰਦਾ ਸੀ, ਪਰ ਸਰਕਾਰ ਇਸ ਲਈ ਰਾਜ਼ੀ ਨਹੀਂ ਹੋਈ।

ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਫਰਵਰੀ 2022 ਅਤੇ ਜੂਨ 2022 'ਚ ਪੈਰੋਲ ਮਿਲੀ ਸੀ। ਹੁਣ ਤੱਕ ਰਾਮ ਰਹੀਮ ਨੂੰ 51 ਦਿਨਾਂ ਦੀ ਛੁੱਟੀ ਮਿਲ ਚੁੱਕੀ ਹੈ। ਇਸ ਤੋਂ ਪਹਿਲਾਂ ਉਹ ਗੁਰੂਗ੍ਰਾਮ ਦੇ ਆਸ਼ਰਮ ਵਿੱਚ ਰਹੇ। ਇਸ ਤੋਂ ਬਾਅਦ ਉਹ ਯੂਪੀ ਦੇ ਬਾਗਪਤ ਵਿੱਚ 30 ਦਿਨਾਂ ਤੱਕ ਰਹੇ। ਇਸ ਦੌਰਾਨ ਉਨ੍ਹਾਂ ਆਪਣੇ ਸਤਿਸੰਗ ਦੀਆਂ ਵੀਡੀਓਜ਼ ਵੀ ਜਾਰੀ ਕੀਤੀਆਂ ਸਨ।

ਹਰਿਆਣਾ ਵਿੱਚ ਆਦਮਪੁਰ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਲਈ ਚੋਣ ਨਾਮਾਂਕਨ ਸ਼ੁਰੂ ਹੋ ਚੁੱਕਾ ਹੈ, ਸਿਰਸਾ ਆਦਮਪੁਰ ਦੇ ਨੇੜੇ ਹੈ। ਜਿੱਥੇ ਰਾਮ ਰਹੀਮ ਦੇ ਬਹੁਤ ਸਾਰੇ ਸ਼ਰਧਾਲੂ ਰਹਿੰਦੇ ਹਨ। ਪੰਚਾਇਤੀ ਚੋਣਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਪਹਿਲੇ ਪੜਾਅ ਵਿੱਚ 9 ਜ਼ਿਲ੍ਹਿਆਂ ਵਿੱਚ ਪੰਚਾਇਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

ਰਾਮ ਰਹੀਮ ਦੇ ਜੇਲ ਤੋਂ ਬਾਹਰ ਆਉਣ ਨੂੰ ਵੀ ਇਸ ਨਾਲ ਜੋੜਿਆ ਜਾ ਰਿਹਾ ਹੈ। ਰਾਮ ਰਹੀਮ ਦੀ ਪੈਰੋਲ ਮਿਆਦ ਦੌਰਾਨ ਡੇਰੇ ਦਾ ਸਿਆਸੀ ਵਿੰਗ ਸਮਰਥਨ ਦੀ ਰਣਨੀਤੀ ਬਣਾਏਗਾ। ਜਿਸ ਬਾਰੇ ਸੰਗਤਾਂ ਨੂੰ ਅੱਗੇ ਤੋਂ ਜਾਣੂ ਕਰਵਾਇਆ ਜਾਵੇਗਾ। ਡੇਰਾ ਮੁਖੀ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਸਮੇਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਇਹ ਫਰਲੋ ਇਸ ਲਈ ਵੀ ਮਹੱਤਵਪੂਰਨ ਸੀ ਕਿਉਂਕਿ ਮਾਲਵੇ ਦੀਆਂ 35 ਤੋਂ ਵੱਧ ਸੀਟਾਂ 'ਤੇ ਡੇਰਾ ਸੱਚਾ ਸੌਦਾ ਦਾ ਸਿੱਧਾ ਪ੍ਰਭਾਵ ਹੈ।

ਵਿਰੋਧੀ ਪਾਰਟੀਆਂ ਨੇ ਵੀ ਇਸ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਸੀ। ਡੇਰਾ ਮੁਖੀ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿੱਚ 2017 ਤੋਂ ਸਜ਼ਾ ਕੱਟ ਰਿਹਾ ਹੈ। ਉਸ ਨੂੰ ਪੱਤਰਕਾਰ ਛਤਰਪਤੀ ਅਤੇ ਰਣਜੀਤ ਕਤਲ ਕੇਸ ਵਿੱਚ ਵੀ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ। ਇਸ ਸਾਲ ਪੰਜਾਬ ਚੋਣਾਂ ਤੋਂ ਠੀਕ ਪਹਿਲਾਂ 7 ਫਰਵਰੀ ਨੂੰ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲੀ ਸੀ। ਇਸ ਤੋਂ ਬਾਅਦ 27 ਜੂਨ ਨੂੰ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਅਤੇ ਉਹ ਯੂਪੀ ਦੇ ਬਾਗਪਤ ਆਸ਼ਰਮ 'ਚ ਰਿਹਾ।

ਰਾਮ ਰਹੀਮ ਨੇ ਹਨੀਪ੍ਰੀਤ ਨੂੰ ਆਪਣੀ ਫੈਮਿਲੀ ਆਈਡੀ ਨਾਲ ਜੋੜਿਆ ਹੈ। ਰਾਮ ਰਹੀਮ ਨੇ ਹਨੀਪ੍ਰੀਤ ਨੂੰ ਆਪਣੀ ਮੁੱਖ ਚੇਲੀ ਅਤੇ ਧਰਮ ਦੀ ਬੇਟੀ ਦੱਸਿਆ ਹੈ। ਰਾਮ ਰਹੀਮ ਨੇ ਆਪਣੀ ਪਤਨੀ ਹਰਜੀਤ ਕੌਰ ਅਤੇ ਮਾਂ ਨਸੀਬ ਕੌਰ ਦੇ ਨਾਂ ਵੀ ਦਰਜ ਨਹੀਂ ਕਰਵਾਏ ਸਨ। ਰਾਮ ਰਹੀਮ ਨੇ ਬਾਗਪਤ ਆਸ਼ਰਮ ਵਿੱਚ ਰਹਿਣ ਦੌਰਾਨ ਆਪਣਾ ਆਧਾਰ ਕਾਰਡ ਵੀ ਅਪਡੇਟ ਕੀਤਾ ਸੀ। ਜਿਸ ਵਿੱਚ ਪਿਤਾ ਦੇ ਨਾਮ ਦੇ ਅੱਗੇ ਆਪਣੀ ਚੇਲੀ ਅਤੇ ਗੱਦੀਨਸ਼ੀਨ ਸ਼ਾਹ ਸਤਨਾਮ ਜੀ ਮਹਾਰਾਜ ਦਾ ਨਾਮ ਉਕਰਿਆ ਹੋਇਆ ਸੀ, ਜਦੋਂ ਕਿ ਪਹਿਲਾਂ ਪਿਤਾ ਮੱਗਰ ਸਿੰਘ ਦਾ ਨਾਮ ਉਕਰਿਆ ਹੋਇਆ ਸੀ।

Related Stories

No stories found.
logo
Punjab Today
www.punjabtoday.com